ਟ੍ਰੈਫਿਕ ਪੁਲਿਸ ਨੇ ਵੱਡੀ ਗਿਣਤੀ ਵਿੱਚ ਸਕੂਲ ਬੱਸਾਂ ਦੀ ਕੀਤੀ ਅਚਨਚੇਤ ਚੈਕਿੰਗ
ਸੰਗਰੂਰ, 26 ਅਗਸਤ (ਅਮਨਦੀਪ ਸਿੰਘ ਬਿੱਟਾ)–ਸੰਗਰੂਰ ਪੁਲਿਸ ਨੇ ਸਕੂਲ ਬੱਸਾਂ ਦੀ ਚੈਕਿੰਗ ਮੁਹਿੰਮ ਦੇ ਚੱਲਦਿਆਂ ਅੱਜ ਦੋ ਦਰਜਨ ਤੋਂ ਵਧੇਰੇ ਬੱਸਾਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿੱਢੀ ਇਸ ਮੁਹਿੰਮ ਦੀ ਅਗਵਾਈ ਸੰਗਰੂਰ ਦੇ ਟ੍ਰੈਫਿਕ ਇੰਚਾਰਜ ਜਸਵਿੰਦਰ ਸਿੰਘ ਸਬ ਇੰਸਪੈਕਟਰ ਵੱਲੋਂ ਕੀਤੀ ਗਈ।
ਅਜੀਤ ਡੈਸਕ
27-08-2026