ਅੱਜ ਦੀ ਮਹਾਂ ਹੜਤਾਲ ’ਚ ਸ਼ਾਮਿਲ ਹੋਵੇਗੀ ਮਨਿਸਟਰੀਅਲ ਸਰਵਿਸਿਜ਼ ਯੂਨੀਅਨ
ਸੰਗਰੂਰ, 26 ਅਗਸਤ (ਧੀਰਜ ਪਸੋਰੀਆ) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੰਗਰੂਰ ਵੱਲੋਂ ਅੱਜ ਸਮੂਹ ਵਿਭਾਗਾਂ ਦੇ ਦਫ਼ਤਰਾਂ ਵਿੱਚ ਕਲਮ ਛੋੜ ਹੜਤਾਲ ਦੌਰਾਨ ਮੁਲਾਜਮ ਸਾਥੀਆਂ ਨਾਲ ਮਿਲਣੀ ਕੀਤੀ ਗਈ। ਜਿਲ੍ਹਾ ਪ੍ਰਧਾਨ ਰਾਜਵੀਰ ਬਡਰੁੱਖਾਂ ਅਤੇ ਵਧੀਕ ਸਕੱਤਰ ਜਨਰਲ ਹਰਵਿੰਦਰ ਸਿੰਘ ਕਾਲਾ ਘਰਾਚੋਂ ਨੇ ਦੱਸਿਆ ਕਿ ਕੱਲ 27 ਅਗੱਸਤ ਨੂੰ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਸਮੂਹ ਸਰਕਾਰੀ ਅਦਾਰਿਆਂ ਦੇ ਮੁਲਾਜਮ ਸਮੂਹਿਕ ਛੁੱਟੀ ਲੈਕੇ ਮਹਾਂ ਹੜਤਾਲ ਕਰਨਗੇ।
ਸੰਗਰੂਰ, 26 ਅਗਸਤ (ਧੀਰਜ ਪਸੋਰੀਆ) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੰਗਰੂਰ ਵੱਲੋਂ ਅੱਜ ਸਮੂਹ ਵਿਭਾਗਾਂ ਦੇ ਦਫ਼ਤਰਾਂ ਵਿੱਚ ਕਲਮ ਛੋੜ ਹੜਤਾਲ ਦੌਰਾਨ ਮੁਲਾਜਮ ਸਾਥੀਆਂ ਨਾਲ ਮਿਲਣੀ ਕੀਤੀ ਗਈ। ਜਿਲ੍ਹਾ ਪ੍ਰਧਾਨ ਰਾਜਵੀਰ ਬਡਰੁੱਖਾਂ ਅਤੇ ਵਧੀਕ ਸਕੱਤਰ ਜਨਰਲ ਹਰਵਿੰਦਰ ਸਿੰਘ ਕਾਲਾ ਘਰਾਚੋਂ ਨੇ ਦੱਸਿਆ ਕਿ ਕੱਲ 27 ਅਗੱਸਤ ਨੂੰ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਸਮੂਹ ਸਰਕਾਰੀ ਅਦਾਰਿਆਂ ਦੇ ਮੁਲਾਜਮ ਸਮੂਹਿਕ ਛੁੱਟੀ ਲੈਕੇ ਮਹਾਂ ਹੜਤਾਲ ਕਰਨਗੇ। ਇਸ ਮੌਕੇ ਸੰਦੀਪ ਕੌਰ, ਹਰਪ੍ਰੀਤ ਭੁੱਲਰ,ਮਨਜੀਤ ਸਿੰਘ, ਟਿੰਕੂ ਰਾਏ, ਸੰਦੀਪ ਸਿੰਘ, ਕਰਮਜੀਤ ਸਿੰਘ, ਅਮਨਵੀਰ ਕੌਰ, ਸੁਖਵੀਰ ਸਿੰਘ, ਕਰਮਜੀਤ ਸਿੰਘ ਆਦਿ ਆਗੂਆਂ ਵੱਲੋਂ ਨਾਹਰੇਬਾਜੀ ਕੀਤੀ ਗਈ ਅਤੇ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਸਰਕਾਰ ਪਾਸੋਂ ਮੰਗ ਕੀਤੀ ਗਈ। ਜਿਲ੍ਹਾ ਪ੍ਰਧਾਨ ਰਾਜਵੀਰ ਬਡਰੁੱਖਾਂ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜਮ ਕੱਲ 27 ਅਗੱਸਤ ਦੀ ਸਮੂਹਿਕ ਛੁੱਟੀ ਦੇਣਗੇ ਅਤੇ ਕੱਲ ਸਵੇਰੇ 9 ਵਜੇ ਰਣਬੀਰ ਕਲੱਬ ਰੋਡ ਸੰਗਰੂਰ ਵਿਖੇ ਹੋਣ ਵਾਲੀ ਰੋਸ ਰੈਲੀ ਵਿੱਚ ਮਨਿਸਟੀਰੀਅਲ ਮੁਲਾਜਮਾਂ ਤੋਂ ਇਲਾਵਾ ਵੱਖ ਵੱਖ ਮੁਲਾਜਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਥੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਰਹੇ ਹਨ। ਆਗੂਆਂ ਨੇ ਕਿਹਾ ਕਿ ਅਗਰ ਕੱਲ ਦੀ ਮੁੱਖ ਮੰਤਰੀ ਪੰਜਾਬ ਜੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਦਾ ਕੋਈ ਹੱਲ ਨਹੀਂ ਹੁੰਦਾ ਤਾਂ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਕੀਤੀ ਗਈ ਹੈ। ਇਸ ਮੌਕੇ ਡੀਸੀ ਦਫਤਰ, ਫੂਡ ਸਪਲਾਈ, ਜਿਲ੍ਹਾ ਯੋਜਨਾਕਾਰ ਦਫਤਰ, ਲੇਬਰ ਡਿਪਾਰਟਮੇਂਟ, ਆਯੁਰਵੈਦਿਕ ਵਿਭਾਗ, ਜਲ ਸਰੋਤ ਵਿਭਾਗ, ਸਿਵਲ ਸਰਜਨ ਦਫਤਰ, ਜ਼ਿਲ੍ਹਾ ਸਿੱਖਿਆ ਦਫਤਰ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਉਦਯੋਗ ਵਿਕਾਸ, ਸਹਿਕਾਰਤਾ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਡਬਲਿਊ.ਡੀ (ਬੀ ਐਂਡ ਆਰ) ਆਦਿ ਵਿਭਾਗਾਂ ਦੇ ਮੁਲਾਜਮਾਂ ਵੱਲੋਂ ਅੱਜ ਗੇਟ ਰੈਲੀਆਂ ਕੀਤੀਆਂ ਗਈਆਂ।