27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜੱਸੂ ਫਰਵਾਲੀ ਦੇ ਪਿਤਾ ਦਾ ਦਿਹਾਂਤ, ਵੱਖ ਵੱਖ ਆਗੂਆਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸੰਦੌੜ, 26 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਜਦੀਕੀ ਮੰਨੇ ਜਾਂਦੇ ਨੌਜਵਾਨ ਆਗੂ ਜੱਸੂ ਫਰਵਾਲੀ (ਕੈਨੇਡਾ) ਦੇ ਪਿਤਾ ਬਹਾਦਰ ਸਿੰਘ (ਪ੍ਰਧਾਨ ਜੀ) ਦਾ ਬੀਤੇ ਕੱਲ ਇਕ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਸਵ.

ਸਵ. ਬਹਾਦਰ ਸਿੰਘ । 27-08-2026
ਸੰਦੌੜ, 26 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਜਦੀਕੀ ਮੰਨੇ ਜਾਂਦੇ ਨੌਜਵਾਨ ਆਗੂ ਜੱਸੂ ਫਰਵਾਲੀ (ਕੈਨੇਡਾ) ਦੇ ਪਿਤਾ ਬਹਾਦਰ ਸਿੰਘ (ਪ੍ਰਧਾਨ ਜੀ) ਦਾ ਬੀਤੇ ਕੱਲ ਇਕ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਸਵ. ਬਹਾਦਰ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਫਰਵਾਲੀ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਉਨ੍ਹਾਂ ਦੀ ਹੋਈ ਬੇਵਕਤੀ ਮੌਤ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੈਂਬਰ ਪਾਰਲੀਮੈਂਟ ਮੀਤ ਹੇਅਰ, ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਸੁਖਬੀਰ ਸਿੰਘ ਸੁੱਖੀ, ਓ.ਐਸ.ਡੀ ਰਾਜਵੀਰ ਸਿੰਘ ਘੁੰਮਣ, ਵਿਧਾਇਕ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕਾ ਨਰਿੰਦਰ ਕੌਰ ਭਰਾਜ, ਆਪ ਆਗੂ ਡਾ. ਗੁਲਜਾਰ ਮੁਹੰਮਦ ਮਾਲੇਰਕੋਟਲਾ, ਵਪਾਰ ਟਰੇਡਰਜ਼ ਬੋਰਡ ਦੇ ਚੇਅਰਮੈਨ ਆਜਮ ਦਾਰਾ, ਜ਼ਿਲ੍ਹਾ ਪ੍ਰਧਾਨ ਸਾਕਿਬ ਅਲੀ ਰਾਜਾ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਆਪ ਆਗੂ ਜੱਸੀ ਸੋਹੀਆਂ ਵਾਲਾ, ਅਬਜਿੰਦਰ ਸੰਘਾ, ਸ੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਪੱਪੂ ਕਲਿਆਣ, ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਸਰਪੰਚ ਗੁਰਮੁੱਖ ਸਿੰਘ ਗਰੇਵਾਲ, ਚੇਅਰਮੈਨ ਮੁਕੰਦ ਸਿੰਘ ਚੀਮਾ, ਆੜਤੀਆ ਸੁਖਮਿੰਦਰ ਸਿੰਘ ਮਾਣਕੀ, ਦਲਵੀਰ ਸਿੰਘ ਕਲਿਆਣ, ਹਰਜੀਤ ਸਿੰਘ ਕਲਿਆਣ, ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਜੁਗਾਰਜ ਸਿੰਘ ਫੌਜੇਵਾਲ, ਬਲਾਕ ਸੰਮਤੀ ਮੈਂਬਰ ਜਗਮੋਹਨ ਸਿੰਘ ਫੌਜੇਵਾਲ, ਜ਼ਿਲ੍ਹਾ ਪ੍ਰੀਸਦ ਮੈਂਬਰ ਡਾ. ਹਰੀਪਾਲ ਸਿੰਘ ਕਸਬਾ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਚਰਨਜੀਤ ਸਿੰਘ ਚੰਨਾ, ਬਲਾਕ ਸੰਮਤੀ ਮਾਲੇਰਕੋਟਲਾ ਦੇ ਚੇਅਰਮੈਨ ਸੰਤੋਖ ਸਿੰਘ ਦਸੌਧਾ ਸਿੰਘ ਵਾਲਾ, ਪਿੰਦਰੀ ਸਰਪੰਚ ਸਹਾਰਨਮਾਜਰਾ ਆਦਿ ਆਗੂਆਂ ਨੇ ਆਪ ਆਗੂ ਜੱਸੂ ਫਰਵਾਲੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਅਹਿਮਦਗੜ੍ਹ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਅੱਜ ਖੁੱਲ੍ਹੇ ਰਹਿਣਗੇ ਅਗਲੀ ਖ਼ਬਰ ਮਨੁੱਖੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਮਿਲਾਵਟ ਖੋਰਾ ਨੂੰ ਸਖ਼ਤੀ ਨਾਲ ਲਿਆ ਜਾਵੇਗਾ - ਸ੍ਰੀ ਰਕੇਸ਼ ਪ੍ਰਕਾਸ਼ ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।