27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਦਿੜ੍ਹਬਾ ਵਿਖੇ ਨਸ਼ਿਆਂ ਖ਼ਿਲਾਫ਼ ਪੁਲਿਸ ਨੇ ਸ਼ੱਕੀ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ

ਦਿੜ੍ਹਬਾ ਮੰਡੀ, 26 (ਹਰਬੰਸ ਸਿੰਘ ਛਾਜਲੀ) - ਜਿਲਾ ਪੁਲਿਸ ਮੁਖੀ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.

ਅਜੀਤ ਡੈਸਕ 27-08-2026
ਦਿੜ੍ਹਬਾ ਮੰਡੀ, 26 (ਹਰਬੰਸ ਸਿੰਘ ਛਾਜਲੀ) - ਜਿਲਾ ਪੁਲਿਸ ਮੁਖੀ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਦਿੜ੍ਹਬਾ ਡਾ. ਰਪਿੰਦਰ ਕੌਰ ਬਾਜਵਾ ਦੀ ਨਿਗਰਾਨੀ ਹੇਠ ਥਾਣਾ ਮੁੱਖ ਅਫਸਰ ਦਿੜ੍ਹਬਾ ਦਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਯੂੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦਿੜ੍ਹਬਾ ਸ਼ਹਿਰ ਅਤੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਦਿੜ੍ਹਬਾ ਦੀ ਸੁਰਜਨ ਬਸਤੀ, ਬਾਜ਼ੀਗਰ ਬਸਤੀ ਅਤੇ ਢੇਹਾ ਬਸਤੀ ਵਿੱਚ ਕਾਸੋ ਅਪ੍ਰੇਸ਼ਨ ਤਹਿਤ ਤਲਾਸ਼ੀ ਮੁਹਿੰਮ ਚਲਾਈ ਗਈ। ਕਈ ਪਿੰਡਾਂ ਵਿੱਚ ਵੀ ਸ਼ੱਕੀ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਕਾਰਵਾਈ ਨੂੰ ਦੇਖ ਕੇ ਕਥਿਤ ਤੌਰ ਸ਼ੱਕੀ ਵਿਅਕਤੀ ਝੋਨੇ ਦੇ ਖੇਤਾਂ ਵਿੱਚੋਂ ਦੀ ਭੱਜਦੇ ਦੇਖੇ ਗਏ। ਡੀ.ਐਸ.ਪੀ. ਦਿੜ੍ਹਬਾ ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਤਹਿਤ ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਜਿਸ ਤਹਿਤ ਸ਼ੱਕੀ ਬਸਤੀਆਂ ਦੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਮੁਹਿੰਮ ਦੌਰਾਨ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ। ਸ਼ੱਕੀ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ। ਤਲਾਸ਼ੀ ਮੁਹਿੰਮ ਦੌਰਾਨ ਕੁਝ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਜਿੰਨਾ ਨੂੰ ਪੁਲਿਸ ਨੇ ਕਾਬੂ ਕਰ ਲਿਆ। ਚਾਰ ਵਿਅਕਤੀਆਂ ਨੂੰ ਸ਼ੱਕੀ ਹਾਲਤ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਕੁਝ ਮੋਟਰਸਾਈਕਲ ਵੀ ਪੁਲਿਸ ਨੇ ਕਬਜ਼ੇ ਵਿੱਚ ਲਏ ਹਨ। ਉਨਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੁਲਿਸ ਪੂਰੀ ਸਖ਼ਤੀ ਵਰਤ ਰਹੀ ਹੈ। ਜਿਸ ਕਰਕੇ ਨਸ਼ੇ ਦੇ ਮਾਮਲੇ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਡਾ ਬਾਜਵਾ ਨੇ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲੋਕ ਅੱਗੇ ਆਉਣ ਅਤੇ ਪੁਲਿਸ ਨੂੰ ਸਹਿਯੋਗ ਦੇਣ। ਲੋਕਾਂ ਦੇ ਸਹਿਯੋਗ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦਾ ਆਦੀ ਹੋ ਗਿਆ ਹੈ ਤੇ ਹੁਣ ਨਸ਼ੇ ਛੱਡਣਾ ਚਾਹੁੰਦਾ ਹੈ ਤਾਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਖੰਡ ਦੇ ਭਾਅ ਨੇ ਤਿਉਹਾਰ ਕੀਤੇ ਫਿੱਕੇ-ਵਪਾਰੀਆਂ ਦੀ ਟੇਕ ਗੰਨੇ ਦੀ ਆਉਂਦੀ ਕਟਾਈ ’ਤੇ ਅਗਲੀ ਖ਼ਬਰ ਅਹਿਮਦਗੜ੍ਹ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਅੱਜ ਖੁੱਲ੍ਹੇ ਰਹਿਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।