28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਰੇਲਵੇ ਲਾਈਨਾਂ ਦੇ ਨੇੜੇ ਨੌਜਵਾਨ ਦੀ ਲਾਸ਼ ਮਿਲੀ

ਸੁਨਾਮ ਊਧਮ ਸਿੰਘ ਵਾਲਾ, 27 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਸ਼ਾਮ ਰੇਲਵੇ ਲਾਈਨ ਦੀ ਹਦੂਦ ਅੰਦਰ ਸੁਨਾਮ ਦੀ ਰੇਲਵੇ ਪੁਲਿਸ ਨੂੰ ਇੱਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਦੀ ਜੀ ਆਰ ਪੀ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਲਾਲ ਸਿੰਘ ਉੱਪਲੀ ਅਤੇ ਸਹਾਇਕ ਥਾਣੇਦਾਰ ਅਜੇ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਜੀ.

ਮ੍ਰਿਤਕ ਨੌਜਵਾਨ ਸਤਵਿੰਦਰ ਸਿੰਘ ਦੀ ਪੁਰਾਣੀ ਫ਼ੋਟੋ। 28-08-2026
ਸੁਨਾਮ ਊਧਮ ਸਿੰਘ ਵਾਲਾ, 27 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਸ਼ਾਮ ਰੇਲਵੇ ਲਾਈਨ ਦੀ ਹਦੂਦ ਅੰਦਰ ਸੁਨਾਮ ਦੀ ਰੇਲਵੇ ਪੁਲਿਸ ਨੂੰ ਇੱਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਦੀ ਜੀ ਆਰ ਪੀ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਲਾਲ ਸਿੰਘ ਉੱਪਲੀ ਅਤੇ ਸਹਾਇਕ ਥਾਣੇਦਾਰ ਅਜੇ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਜੀ.ਆਰ.ਪੀ. ਨੂੰ ਇਤਲਾਹ ਮਿਲੀ ਸੀ ਕਿ ਜਾਖਲ-ਲੁਧਿਆਣਾ ਰੇਲਵੇ ਲਾਈਨ ਤੇ ਬਾਬਾ ਭਾਈ ਮੂਲ ਚੰਦ ਸਾਹਿਬ ਦੀ ਸਮਾਧ ਨੇੜੇ ਸਥਾਨਕ ਮਾਇਆ ਗਾਰਡਨ ਕਲੋਨੀ ਦੇ ਅੱਗੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਜਿਸ ਦੀ ਬਾਅਦ ਵਿਚ ਪਛਾਣ ਸਤਵਿੰਦਰ ਸਿੰਘ (34) ਪੁੱਤਰ ਜੀਤ ਸਿੰਘ ਵਾਸੀ ਪਿੰਡ ਧਾਲੀਵਾਲ ਵਾਸ ਜਖੇਪਲ ਵਜੋਂ ਹੋਈ ਹੈ। ਜੀ.ਆਰ.ਪੀ. ਵੱਲੋਂ ਲਾਸ਼ ਤੁਰੰਤ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਵਿਚ ਰਖਵਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਕੋਲ ਮ੍ਰਿਤਕ ਨੌਜਵਾਨ ਦੇ ਚਾਚਾ ਜਗਤਾਰ ਸਿੰਘ ਅਤੇ ਮਾਤਾ ਰਾਜ ਕੌਰ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਸਤਵਿੰਦਰ ਸਿੰਘ ਦਿਮਾਗ਼ੀ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ ਪਰ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਚਾਚਾ ਜਗਤਾਰ ਸਿੰਘ ਅਤੇ ਮਾਤਾ ਰਾਜ ਕੌਰ ਦੇ ਬਿਆਨਾਂ ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਪਿਛਲੀ ਖ਼ਬਰ ਬੀਕੇਯੂ (ਆਜ਼ਾਦ) ਵਲੋਂ ਪਿੰਡ ਮੰਗਵਾਲ ਵਿੱਚ ਲਗਾਏ ਗਏ ਫਲੈਕਸ ਬੋਰਡ ਅਗਲੀ ਖ਼ਬਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਬਿਜਲੀ ਕਾਮਿਆਂ ਨੇ ਵੀ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।