29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ’ਚ ਭਾਜਪਾ ਸਰਕਾਰ ਬਣਦੇ ਹੀ ਜਾਰੀ ਕਰਾਂਗੇ ਮੁਲਾਜ਼ਮਾਂ ਦਾ ਡੀ.ਏ-ਹੀਰਾ ਸਿੰਘ

ਅਮਰਗੜ੍ਹ, ਅਹਿਮਦਗੜ੍ਹ, 28 ਅਗਸਤ (ਜਤਿੰਦਰ ਮੰਨਵੀ,ਪਵਿੱਤਰ ਸਿੰਘ, ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ)-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਲਈ ਮਹਿੰਗਾਈ ਭੱਤਾ ਸਮੇਂ ਸਿਰ ਜਾਰੀ ਕਰਨ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ ਨੂੰ ਹਮੇਸ਼ਾ ਪਹਿਲ ਦਿੱਤੀ ਹੈ ਅਤੇ 2027 ‘ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨਾ ਲਗਭਗ ਤੈਅ ਹੈ, ਸਰਕਾਰ ਬਣਦੇ ਸਾਰ ਹੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਅਮਰਗੜ੍ਹ ਹਲਕਾ ਇੰਚਾਰਜ ਹੀਰਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 29-08-2026
ਅਮਰਗੜ੍ਹ, ਅਹਿਮਦਗੜ੍ਹ, 28 ਅਗਸਤ (ਜਤਿੰਦਰ ਮੰਨਵੀ,ਪਵਿੱਤਰ ਸਿੰਘ, ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ)-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਲਈ ਮਹਿੰਗਾਈ ਭੱਤਾ ਸਮੇਂ ਸਿਰ ਜਾਰੀ ਕਰਨ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ ਨੂੰ ਹਮੇਸ਼ਾ ਪਹਿਲ ਦਿੱਤੀ ਹੈ ਅਤੇ 2027 ‘ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨਾ ਲਗਭਗ ਤੈਅ ਹੈ, ਸਰਕਾਰ ਬਣਦੇ ਸਾਰ ਹੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਅਮਰਗੜ੍ਹ ਹਲਕਾ ਇੰਚਾਰਜ ਹੀਰਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਹੀਰਾ ਸਿੰਘ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਤੇ ਮਹਿਜ ਡੇਢ ਮਹੀਨਿਆਂ ਅੰਦਰ ਹੀ ਮੁਲਾਜ਼ਮਾਂ ਦਾ ਬਕਾਇਆ ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇਗਾ ਅਤੇ ਰੁਕੀਆਂ ਹੋਈਆਂ ਪੈਨਸ਼ਨਾਂ ਤੁਰੰਤ ਬਹਾਲ ਹੋਣਗੀਆਂ। ਉਨ੍ਹਾਂ ਆਖਿਆ ਕਿ ਮਨਰੇਗਾ ਅਤੇ ਸਫ਼ਾਈ ਕਰਮਚਾਰੀਆਂ ਸਮੇਤ ਹਰ ਵਰਗ ਦੀਆਂ ਜਿੱਥੇ ਜਾਇਜ਼ ਮੰਗਾਂ ਦਾ ਵਿਵਹਾਰਕ ਹੱਲ ਕੱਢਿਆ ਜਾਵੇਗਾ ਉੱਥੇ ਹੀ ਮਹਿਲਾਵਾਂ ਅਤੇ ਹੋਰ ਲੋੜਵੰਦ ਵਰਗਾਂ ਲਈ ਭਲਾਈ ਸਕੀਮਾਂ ਸਰਕਾਰ ਬਣਨ ਦੇ ਪਹਿਲੇ ਮਹੀਨੇ ਤੋਂ ਹੀ ਜ਼ਮੀਨੀ ਪੱਧਰ ਤੇ ਲਾਗੂ ਕੀਤੀਆਂ ਜਾਣਗੀਆਂ।ਹੀਰਾ ਸਿੰਘ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਪ੍ਰਸ਼ਾਸਨ ਲਈ 2027 ਵਿਚ ਭਾਜਪਾ ਦਾ ਸਾਥ ਦੇਣ ਤਾਂ ਜੋ ਹਰ ਵਰਗ ਦਾ ਭਲਾ ਹੋ ਸਕੇ।
ਪਿਛਲੀ ਖ਼ਬਰ ਵਾਰਿਸ ਪੰਜਾਬ ਜਥੇਬੰਦੀ ਹੀ ਮਜ਼ਬੂਤ ਬਦਲ ਦੇਣ ਦੇ ਸਮਰੱਥ-ਝੂੰਦਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ’ਚ ਇਸ਼ਮੀਨ ਕੌਰ ਨੇ ਜਿੱਤਿਆ ਸੋਨ ਤਗ਼ਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।