ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ਵਿੱਚ ਗੁਰੂ ਨਾਨਕ ਦੇਵ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਜਖੇਪਲ, 28 ਅਗਸਤ (ਮੇਜਰ ਸਿੰਘ ਸਿੱਧੂ) - ਸੰਗਰੂਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ਵਿੱਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਦੇ ਅੰਡਰ-14 ਸਾਲ ਖਿਡਾਰੀਆਂ ਨੇ ਭਾਗ ਲਿਆ ਤੇ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿਲ੍ਹੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਤੇ ਸਕੂਲ ਦੇ ਸੱਤ ਖਿਡਾਰੀਆਂ ਜਸ਼ਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਜਸ਼ਕਰਨ ਸਿੰਘ, ਸਹਿਲ ਖਾਨ, ਫਿਰੋਜਖਾਨ,ਨਵਜੋਤ ਸਿੰਘ ਤੇ ਦੀਪਇੰਦਰ ਸਿੰਘ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਮਿਲ ਹੋਣ ਲਈ ਆਪਣਾ ਨਾਮ ਦਰਜ ਕਰਵਾਇਆ । ਸਕੂਲ ਪਹੁੰਚਣ ਤੇ ਇੰਨ੍ਹਾਂ ਜੇਤੂ ਖਿਡਾਰੀਆਂ ਦਾ ਸਕੂਲ ਮੈਨੇਜਰ ਸ.
ਜਖੇਪਲ, 28 ਅਗਸਤ (ਮੇਜਰ ਸਿੰਘ ਸਿੱਧੂ) - ਸੰਗਰੂਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ਵਿੱਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਦੇ ਅੰਡਰ-14 ਸਾਲ ਖਿਡਾਰੀਆਂ ਨੇ ਭਾਗ ਲਿਆ ਤੇ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿਲ੍ਹੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਤੇ ਸਕੂਲ ਦੇ ਸੱਤ ਖਿਡਾਰੀਆਂ ਜਸ਼ਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਜਸ਼ਕਰਨ ਸਿੰਘ, ਸਹਿਲ ਖਾਨ, ਫਿਰੋਜਖਾਨ,ਨਵਜੋਤ ਸਿੰਘ ਤੇ ਦੀਪਇੰਦਰ ਸਿੰਘ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਮਿਲ ਹੋਣ ਲਈ ਆਪਣਾ ਨਾਮ ਦਰਜ ਕਰਵਾਇਆ । ਸਕੂਲ ਪਹੁੰਚਣ ਤੇ ਇੰਨ੍ਹਾਂ ਜੇਤੂ ਖਿਡਾਰੀਆਂ ਦਾ ਸਕੂਲ ਮੈਨੇਜਰ ਸ. ਗੁਰਜੰਟ ਸਿੰਘ ਤੇ ਪ੍ਰਿੰਸੀਪਲ ਮੈਡਮ ਸੁਖਦੀਪ ਕੌਰ ਵੱਲੋਂ ਸਵਾਗਤ ਕਰਦੇ ਹੋਏ ਸਨਮਾਨ ਕੀਤਾ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਹੋਣਹਾਰ ਖਿਡਾਰੀਆਂ ਅਤੇ ਕੋਚ ਅਰਸ਼ਦੀਪ ਸਿੰਘ ਦੀ ਮਿਹਨਤ ਨੂੰ ਦਿੰਦਿਆਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਅੱਗੇ ਵਧਣ ਲਈ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਕੂਲ ਦੇ ਇਹ ਹੋਣਹਾਰ ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੀ ਬਿਹਤਰੀਨ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨਗੇ। ਇਸ ਮੌਕੇ ਭੁਪਿੰਦਰ ਸਿੰਘ, ਜੋਤੀ ਰਾਣੀ ਅਤੇ ਹੋਰ ਸਟਾਫ਼ ਹਾਜ਼ਰ ਸੀ ।