ਬੱਚਿਆਂ ਦਾ ਇੰਗਲਿਸ਼ ਭਾਸ਼ਨ ਮੁਕਾਬਲਾ ਕਰਵਾਇਆ
ਸੁਨਾਮ ਊਧਮ ਸਿੰਘ ਵਾਲਾ, 29 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਅਕੇਡੀਆ ਵਰਲਡ ਸਕੂਲ, ਸੁਨਾਮ ਵਿਖੇ ਕਲਾਸ ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਲਈ ਅੰਗਰੇਜ਼ੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਭਾਸ਼ਣ ਕਲਾ, ਆਤਮ-ਵਿਸ਼ਵਾਸ, ਉਚਾਰਨ ਅਤੇ ਅੰਗਰੇਜ਼ੀ ਭਾਸ਼ਾ ਪ੍ਰਤੀ ਰੁਚੀ ਨੂੰ ਵਧਾਉਣਾ ਸੀ।
ਰ
ਰੋਸ ਪ੍ਰਦਰਸ਼ਨ ਕਰਨ ਦਾ ਦ੍ਰਿਸ਼ । ਤਸਵੀਰ- ਰਣਧੀਰ ਸਿੰਘ ਫੱਗੂਵਾਲਾ
30-08-2026
ਸੁਨਾਮ ਊਧਮ ਸਿੰਘ ਵਾਲਾ, 29 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਅਕੇਡੀਆ ਵਰਲਡ ਸਕੂਲ, ਸੁਨਾਮ ਵਿਖੇ ਕਲਾਸ ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਲਈ ਅੰਗਰੇਜ਼ੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਭਾਸ਼ਣ ਕਲਾ, ਆਤਮ-ਵਿਸ਼ਵਾਸ, ਉਚਾਰਨ ਅਤੇ ਅੰਗਰੇਜ਼ੀ ਭਾਸ਼ਾ ਪ੍ਰਤੀ ਰੁਚੀ ਨੂੰ ਵਧਾਉਣਾ ਸੀ। ਮੁਕਾਬਲੇ ਵਿੱਚ ਵਿਦਿਆਰਥੀਆ ਨੇ “ਸਾਫ਼ ਭਾਰਤ, ਹਰਾ ਭਾਰਤ”, “ਵੱਡਾ ਸੁਪਨਾ ਦੇਖੋ, ਸਖ਼ਤ ਮਿਹਨਤ ਕਰੋ”, “ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰੋ”, “ਕਿਤਾਬਾਂ ਪੜ੍ਹਨਾ ਬਨਾਮ ਵੀਡੀਓ ਦੇਖਣਾ” ਅਤੇ “ਸਮਾਂ ਕੀਮਤੀ ਹੈ” ਵਰਗੇ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਦੋਵੇਂ ਕਲਾਸਾਂ ਚੋਂ 20 ਵਿਦਿਆਰਥੀਆਂ ਨੂੰ ਫਾਈਨਲ ਰਾਊਂਡ ਲਈ ਚੁਣਿਆ ਗਿਆ। ਮੁਕਾਬਲੇ ਵਿੱਚ ਅੱਠਵੀਂ ਜਮਾਤ (ਐਸਟਰ) ਦੀ ਆਗਮਨ ਨੇ ਪਹਿਲਾ, ਅੱਠਵੀਂ ਜਮਾਤ (ਲਾਇਲੈਕ) ਦੇ ਨੀਲਕਸ਼ ਨੇ ਦੂਜਾ ਅਤੇ ਸੱਤਵੀਂ ਜਮਾਤ (ਲਾਇਲੈਕ) ਦੀ ਯਾਹਵੀ ਸ਼ਰਮਾ ਨੇ ਤੀਜਾ ਸਥਾਨ ਹਾਸਲ ਕੀਤਾ।ਮੁਕਾਬਲੇ ਦੀ ਜੱਜਮੈਂਟ ਅੰਗਰੇਜ਼ੀ ਵਿਭਾਗ ਦੇ ਐਚ.ਓ.ਡੀ. ਮਿਸ ਬਿੰਦੀਆ ਮਦਾਨ ਅਤੇ ਜੋਬਨਜੀਤ ਸਿੰਘ ਵੱਲੋਂ ਕੀਤੀ ਗਈ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿੱਚ ਭਾਸ਼ਾਈ ਯੋਗਤਾ, ਆਤਮ-ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਆਪਣੇ ਵਿਚਾਰ ਪ੍ਰਗਟ ਕਰਨ ਦੀ ਸਮਰੱਥਾ ਵਿਕਸਿਤ ਕਰਦੇ ਹਨ।