31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬੱਸ ਨਾ ਰੁਕਣ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਡਰਾਈਵਰ-ਕੰਡਕਟਰ ਵਿਚਾਲੇ ਤਕਰਾਰ, ਮਾਮਲਾ ਥਾਣਾ ਛਾਜਲੀ ਪਹੁੰਚਿਆ

ਛਾਜਲੀ, 30 ਅਗਸਤ (ਅਜਾਇਬ ਸਿੰਘ ਨੀਲੋਵਾਲ): ਪਿੰਡ ਰਾਮਗੜ੍ਹ ਜਵੰਧੇ ਵਿਖੇ ਇੱਕ ਨਿੱਜੀ ਬੱਸ ਦੇ ਪਿੰਡ ਵਿੱਚ ਨਾ ਰੁਕਣ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਬੱਸ ਦੇ ਡਰਾਈਵਰ-ਕੰਡਕਟਰ ਵਿਚਾਲੇ ਤਕਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਤਕਰਾਰ ਤੋਂ ਬਾਅਦ ਮਾਮਲਾ ਥਾਣਾ ਛਾਜਲੀ ਤੱਕ ਪਹੁੰਚ ਗਿਆ, ਜਿੱਥੇ ਪਿੰਡ ਵਾਸੀਆਂ ਦਾ ਵੱਡਾ ਇਕੱਠ ਹੋਇਆ ਅਤੇ ਉਨ੍ਹਾਂ ਵੱਲੋਂ ਆਪਣੀਆਂ ਸਮੱਸਿਆਵਾਂ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ।

ਅਜੀਤ ਡੈਸਕ 31-08-2026
ਛਾਜਲੀ, 30 ਅਗਸਤ (ਅਜਾਇਬ ਸਿੰਘ ਨੀਲੋਵਾਲ): ਪਿੰਡ ਰਾਮਗੜ੍ਹ ਜਵੰਧੇ ਵਿਖੇ ਇੱਕ ਨਿੱਜੀ ਬੱਸ ਦੇ ਪਿੰਡ ਵਿੱਚ ਨਾ ਰੁਕਣ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਬੱਸ ਦੇ ਡਰਾਈਵਰ-ਕੰਡਕਟਰ ਵਿਚਾਲੇ ਤਕਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਤਕਰਾਰ ਤੋਂ ਬਾਅਦ ਮਾਮਲਾ ਥਾਣਾ ਛਾਜਲੀ ਤੱਕ ਪਹੁੰਚ ਗਿਆ, ਜਿੱਥੇ ਪਿੰਡ ਵਾਸੀਆਂ ਦਾ ਵੱਡਾ ਇਕੱਠ ਹੋਇਆ ਅਤੇ ਉਨ੍ਹਾਂ ਵੱਲੋਂ ਆਪਣੀਆਂ ਸਮੱਸਿਆਵਾਂ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਪਿੰਡ ਵਾਸੀਆਂ ਨੇ ਦੱਸਿਆ ਕਿ ਸਵੇਰੇ ਕਰੀਬ ਪੌਣੇ 9 ਵਜੇ ਇੱਕ ਨਿੱਜੀ ਕੰਪਨੀ ਦੀ ਬੱਸ ਪਿੰਡ ਵਿੱਚੋਂ ਲੰਘਦੀ ਹੈ ਪਰ ਪਿੰਡ ਵਿੱਚ ਨਹੀਂ ਰੁਕਦੀ। ਉਨ੍ਹਾਂ ਅਨੁਸਾਰ ਇਹ ਸਮਾਂ ਸਕੂਲੀ ਬੱਚਿਆਂ ਦੇ ਸਕੂਲ ਜਾਣ ਦਾ ਹੁੰਦਾ ਹੈ, ਜਿਸ ਕਾਰਨ ਬੱਚਿਆਂ ਤੋਂ ਇਲਾਵਾ ਹੋਰ ਯਾਤਰੀਆਂ ਨੂੰ ਵੀ ਆਉਣ-ਜਾਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਵਿੱਚੋਂ ਲੰਘਣ ਵਾਲੀਆਂ ਹੋਰ ਸਰਕਾਰੀ ਅਤੇ ਨਿੱਜੀ ਬੱਸਾਂ ਪਿੰਡ ਵਿੱਚ ਰੁਕ ਕੇ ਜਾਂਦੀਆਂ ਹਨ, ਜਦਕਿ ਸਿਰਫ਼ ਇੱਕ ਨਿੱਜੀ ਬੱਸ ਹੀ ਪਿੰਡ ਵਿੱਚ ਨਹੀਂ ਰੁਕਦੀ। ਉਨ੍ਹਾਂ ਕਿਹਾ ਕਿ ਜੇਕਰ ਇਸ ਬੱਸ ਦਾ ਵੀ ਪਿੰਡ ਵਿੱਚ ਸਟਾਪ ਕਰ ਦਿੱਤਾ ਜਾਵੇ ਤਾਂ ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਸਰਪੰਚ ਬਿੱਕਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਇਹ ਮੰਗ ਕਾਫ਼ੀ ਸਮੇਂ ਤੋਂ ਚੱਲ ਰਹੀ ਹੈ ਅਤੇ ਬੱਸ ਨਾ ਰੁਕਣ ਕਾਰਨ ਖਾਸ ਕਰਕੇ ਸਕੂਲੀ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਮਸਲੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਬੰਧਤ ਬੱਸ ਕੰਪਨੀ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੱਲ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਬੱਸ ਦੇ ਡਰਾਈਵਰ ਅਤੇ ਕੰਡਕਟਰ ਵੱਲੋਂ ਪਿੰਡ ਦੀ ਪੰਚਾਇਤ ਖ਼ਿਲਾਫ਼ ਮਤਾ ਪਾ ਕੇ ਇਸ ਸਬੰਧੀ ਥਾਣਾ ਛਾਜਲੀ ਵਿਖੇ ਰਿਪੋਰਟ ਕਰਵਾਈ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਇਸੇ ਦੇ ਚਲਦਿਆਂ ਵੱਡੀ ਗਿਣਤੀ ਵਿੱਚ ਲੋਕ ਥਾਣਾ ਛਾਜਲੀ ਵਿਖੇ ਪਹੁੰਚੇ। ਪਿੰਡ ਵਾਸੀਆਂ ਨੇ ਕਿਹਾ ਕਿ ਉਹ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਚਾਹੁੰਦੇ, ਸਗੋਂ ਸਕੂਲੀ ਬੱਚਿਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਬੱਸ ਦਾ ਪਿੰਡ ਵਿੱਚ ਸਟਾਪ ਬਣਾਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਸਬੰਧਤ ਬੱਸ ਦੇ ਖ਼ਿਲਾਫ਼ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।
ਪਿਛਲੀ ਖ਼ਬਰ ਖੇਤਾਂ ਦੀਆਂ ਮੋਟਰਾਂ ਦੀਆਂ ਤਾਂਬੇ ਦੀਆਂ ਤਾਰਾਂ ਚੋਰੀ ਕਰਕੇ ਸਾੜਨ ਵਾਲੇ ਦੋ ਕਾਬੂ, ਇੱਕ ਫਰਾਰ ਅਗਲੀ ਖ਼ਬਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ’ਤੇ ਪੱਕਾ ਮੋਰਚਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।