ਮਾਮਲਾ ਖਨੌਰੀ ਦੇ ਗੁਰਦੁਆਰਾ ਸਾਹਿਬ ਨੇੜੇ ਸਥਿਤ ਮੀਟ ਮਾਰਕੀਟ ਦਾ-
ਖਨੌਰੀ ਦੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਨੇੜੇ ਮੀਟ ਮਾਰਕੀਟ ਬਣੀ ਸ਼ਰਧਾਲੂਆਂ ਲਈ ਪ੍ਰੇਸ਼ਾਨੀ ਦਾ ਸਬੱਬ
ਖਨੌਰੀ, 31 ਅਗਸਤ (ਬਲਵਿੰਦਰ ਸਿੰਘ ਥਿੰਦ)- ਖਨੌਰੀ ਸ਼ਹਿਰ ਵਿੱਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੰਤ ਆਸ਼ਰਮ ਦੇ ਨੇੜੇ ਸੜਕ ਕਿਨਾਰੇ ਸਥਿਤ ਮੀਟ ਮਾਰਕੀਟ ਇਲਾਕੇ ਵਿੱਚੋਂ ਲੰਘਣ ਵਾਲੇ ਸ਼ਰਧਾਲੂਆਂ ਅਤੇ ਆਮ ਰਾਹਗੀਰਾਂ ਲਈ ਕਥਿਤ ਤੌਰ ’ਤੇ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਗੁਰਦੁਆਰਾ ਸਾਹਿਬ ਨੂੰ ਆਉਣ-ਜਾਣ ਵਾਲੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਮੀਟ ਮਾਰਕੀਟ ਵਿੱਚ ਦੁਕਾਨਾਂ ਦੇ ਪਿਛਲੇ ਪਾਸੇ ਮੁਰਗੇ ਅਤੇ ਬੱਕਰੇ ਆਦਿ ਵੱਢੇ ਜਾਣ ਕਾਰਨ ਇਲਾਕੇ ਵਿੱਚ ਅਕਸਰ ਤੇਜ਼ ਬਦਬੂ ਫੈਲੀ ਰਹਿੰਦੀ ਹੈ।
ਖ
ਖਨੌਰੀ ਵਿਖੇ ਸੰਗਰੂਰ-ਦਿੱਲੀ ਮੁੱਖ ਮਾਰਗ ਦੇ ਕਿਨਾਰੇ ’ਤੇ ਸਥਿਤ ਮੀਟ ਮਾਰਕੀਟ। ਤਸਵੀਰ: ਬਲਵਿੰਦਰ ਸਿੰਘ ਥਿੰਦ
01-09-2026
ਖਨੌਰੀ, 31 ਅਗਸਤ (ਬਲਵਿੰਦਰ ਸਿੰਘ ਥਿੰਦ)- ਖਨੌਰੀ ਸ਼ਹਿਰ ਵਿੱਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੰਤ ਆਸ਼ਰਮ ਦੇ ਨੇੜੇ ਸੜਕ ਕਿਨਾਰੇ ਸਥਿਤ ਮੀਟ ਮਾਰਕੀਟ ਇਲਾਕੇ ਵਿੱਚੋਂ ਲੰਘਣ ਵਾਲੇ ਸ਼ਰਧਾਲੂਆਂ ਅਤੇ ਆਮ ਰਾਹਗੀਰਾਂ ਲਈ ਕਥਿਤ ਤੌਰ ’ਤੇ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਗੁਰਦੁਆਰਾ ਸਾਹਿਬ ਨੂੰ ਆਉਣ-ਜਾਣ ਵਾਲੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਮੀਟ ਮਾਰਕੀਟ ਵਿੱਚ ਦੁਕਾਨਾਂ ਦੇ ਪਿਛਲੇ ਪਾਸੇ ਮੁਰਗੇ ਅਤੇ ਬੱਕਰੇ ਆਦਿ ਵੱਢੇ ਜਾਣ ਕਾਰਨ ਇਲਾਕੇ ਵਿੱਚ ਅਕਸਰ ਤੇਜ਼ ਬਦਬੂ ਫੈਲੀ ਰਹਿੰਦੀ ਹੈ। ਸਥਾਨਕ ਲੋਕਾਂ ਅਤੇ ਸ਼ਰਧਾਲੂਆਂ ਅਨੁਸਾਰ ਮੀਟ ਦੀਆਂ ਦੁਕਾਨਾਂ ਦੇ ਆਲੇ-ਦੁਆਲੇ ਸਫ਼ਾਈ ਅਤੇ ਰਹਿੰਦ-ਖੂੰਹਦ ਦੇ ਨਿਪਟਾਰੇ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ। ਖ਼ਾਸ ਕਰਕੇ ਗਰਮੀ ਦੇ ਮੌਸਮ ਵਿੱਚ ਮੀਟ ਨਾਲ ਸਬੰਧਤ ਰਹਿੰਦ-ਖੂੰਹਦ ਅਤੇ ਹੋਰ ਗੰਦਗੀ ਕਾਰਨ ਬਦਬੂ ਦੂਰ-ਦੂਰ ਤੱਕ ਫੈਲਣ ਦੀ ਸ਼ਿਕਾਇਤ ਕੀਤੀ ਜਾ ਰਹੀ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਸਵੇਰੇ-ਸ਼ਾਮ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਂਦੇ ਹਨ, ਪਰ ਰਸਤੇ ਵਿੱਚ ਮੀਟ ਮਾਰਕੀਟ ਦੇ ਕੋਲੋਂ ਲੰਘਦਿਆਂ ਉਨ੍ਹਾਂ ਨੂੰ ਤੇਜ਼ ਬਦਬੂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਹਾਲਾਤ ਇਹ ਬਣ ਜਾਂਦੇ ਹਨ ਕਿ ਸ਼ਰਧਾਲੂਆਂ ਨੂੰ ਨੱਕ-ਮੂੰਹ ’ਤੇ ਰੁਮਾਲ ਰੱਖ ਕੇ ਉਥੋਂ ਲੰਘਣਾ ਪੈਂਦਾ ਹੈ। ਇਸ ਕਾਰਨ ਗੁਰਦੁਆਰਾ ਸਾਹਿਬ ਜਾਣ ਵਾਲੀ ਸੰਗਤ ਵਿੱਚ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਸੰਗਤ ਦਾ ਕਹਿਣਾ ਹੈ ਕਿ ਧਾਰਮਿਕ ਸਥਾਨ ਦੇ ਨੇੜੇ ਅਜਿਹੀ ਮਾਰਕੀਟ ਹੋਣ ਕਾਰਨ ਜਿੱਥੇ ਸ਼ਰਧਾਲੂਆਂ ਨੂੰ ਅਸਹਿਜਤਾ ਮਹਿਸੂਸ ਹੁੰਦੀ ਹੈ, ਉਥੇ ਸ਼ਹਿਰ ਦੀ ਸਫ਼ਾਈ ਅਤੇ ਵਾਤਾਵਰਨ ਸਬੰਧੀ ਵੀ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਅਨੁਸਾਰ ਮੀਟ ਦੀਆਂ ਦੁਕਾਨਾਂ ਚਲਾਉਣ ਵਾਲੇ ਦੁਕਾਨਦਾਰਾਂ ਲਈ ਵੀ ਸਫ਼ਾਈ, ਰਹਿੰਦ-ਖੂੰਹਦ ਦੇ ਸਹੀ ਨਿਪਟਾਰੇ ਅਤੇ ਸਿਹਤ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਜ਼ਰੂਰੀ ਹੈ। ਸ਼ਹਿਰ ਤੋਂ ਬਾਹਰ ਢੁਕਵੀਂ ਥਾਂ ’ਤੇ ਮੀਟ ਮਾਰਕੀਟ ਬਣਾਉਣ ਦੀ ਮੰਗ ਸ਼ਰਧਾਲੂਆਂ ਅਤੇ ਇਲਾਕਾ ਵਾਸੀਆਂ ਨੇ ਸਬੰਧਿਤ ਨਗਰ ਪ੍ਰਸ਼ਾਸਨ ਅਤੇ ਹੋਰ ਜ਼ਿੰਮੇਵਾਰ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਮੌਜੂਦਾ ਮੀਟ ਮਾਰਕੀਟ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇ ਅਤੇ ਇਸ ਨੂੰ ਸ਼ਹਿਰ ਤੋਂ ਬਾਹਰ ਕਿਸੇ ਢੁਕਵੀਂ ਥਾਂ ’ਤੇ ਤਬਦੀਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਮੀਟ ਮਾਰਕੀਟ ਨੂੰ ਵੱਖਰੇ ਅਤੇ ਨਿਰਧਾਰਿਤ ਸਥਾਨ ’ਤੇ ਤਬਦੀਲ ਕਰ ਦਿੱਤਾ ਜਾਵੇ ਤਾਂ ਇਸ ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਸੁਧਾਰ ਹੋਣ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਆਉਣ ਵਾਲੀ ਸੰਗਤ ਨੂੰ ਵੀ ਵੱਡੀ ਰਾਹਤ ਮਿਲ ਸਕਦੀ ਹੈ। ਇਲਾਕਾ ਵਾਸੀਆਂ ਨੇ ਮੰਗ ਕੀਤੀ ਕਿ ਜਦੋਂ ਤੱਕ ਮੀਟ ਮਾਰਕੀਟ ਨੂੰ ਕਿਸੇ ਹੋਰ ਥਾਂ ਤਬਦੀਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮੌਜੂਦਾ ਮਾਰਕੀਟ ਵਿੱਚ ਸਫ਼ਾਈ, ਕੂੜਾ-ਕਰਕਟ ਅਤੇ ਮੀਟ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਬਦਬੂ ਦੀ ਸਮੱਸਿਆ ਨੂੰ ਦੂਰ ਕਰਨ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ। ਸ਼ਰਧਾਲੂਆਂ ਨੇ ਆਸ ਪ੍ਰਗਟਾਈ ਕਿ ਸਬੰਧਿਤ ਅਧਿਕਾਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੱਲ ਕਰਨਗੇ।