02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਿਜਲੀ ਸਪਲਾਈ ਤੋਂ ਖਫ਼ਾ ਕਿਸਾਨਾਂ ਤੇ ਪਿੰਡ ਵਾਸੀਆਂ ਨੇ ਮਾਨਵੀ ਗਰਿੱਡ ਅੱਗੇ ਦਿੱਤਾ ਧਰਨਾ

ਅਮਰਗੜ੍ਹ, 1 ਸਤੰਬਰ (ਜਤਿੰਦਰ ਮੰਨਵੀ)- ਚੌਵੀ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਅਤੇ ਖੇਤੀਬਾੜੀ ਮੋਟਰਾਂ ਲਈ ਮਹਿਜ਼ ਪੰਜ ਘੰਟੇ ਬਿਜਲੀ ਸਪਲਾਈ ਵੀ ਦੋ-ਤਿੰਨ ਪੜਾਵਾਂ ’ਚ ਮਿਲਣ ਤੋਂ ਖਫ਼ਾ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਮਾਨਵੀ ਬਿਜਲੀ ਗ੍ਰਿੱਡ ਅੱਗੇ ਧਰਨਾ ਦੇ ਕੇ ਪਾਵਰਕਾਮ ਵਿਭਾਗ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਕਿਸਾਨਾਂ ਨੇ ਦੋਸ਼ ਲਾਇਆ ਕਿ ਕਦੇ ਦੋ ਅਤੇ ਕਦੇ ਤਿੰਨ ਘੰਟਿਆਂ ਦੀਆਂ ਕਿਸ਼ਤਾਂ ’ਚ ਬਿਜਲੀ ਮਿਲਣ ਕਾਰਨ ਉਨ੍ਹਾਂ ਦੀ ਫ਼ਸਲ ਪਾਣੀ ਦੀ ਘਾਟ ਕਾਰਨ ਬਰਬਾਦ ਹੋ ਰਹੀ ਹੈ।

ਅਜੀਤ ਡੈਸਕ 02-09-2026
ਅਮਰਗੜ੍ਹ, 1 ਸਤੰਬਰ (ਜਤਿੰਦਰ ਮੰਨਵੀ)- ਚੌਵੀ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਅਤੇ ਖੇਤੀਬਾੜੀ ਮੋਟਰਾਂ ਲਈ ਮਹਿਜ਼ ਪੰਜ ਘੰਟੇ ਬਿਜਲੀ ਸਪਲਾਈ ਵੀ ਦੋ-ਤਿੰਨ ਪੜਾਵਾਂ ’ਚ ਮਿਲਣ ਤੋਂ ਖਫ਼ਾ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਮਾਨਵੀ ਬਿਜਲੀ ਗ੍ਰਿੱਡ ਅੱਗੇ ਧਰਨਾ ਦੇ ਕੇ ਪਾਵਰਕਾਮ ਵਿਭਾਗ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਕਿਸਾਨਾਂ ਨੇ ਦੋਸ਼ ਲਾਇਆ ਕਿ ਕਦੇ ਦੋ ਅਤੇ ਕਦੇ ਤਿੰਨ ਘੰਟਿਆਂ ਦੀਆਂ ਕਿਸ਼ਤਾਂ ’ਚ ਬਿਜਲੀ ਮਿਲਣ ਕਾਰਨ ਉਨ੍ਹਾਂ ਦੀ ਫ਼ਸਲ ਪਾਣੀ ਦੀ ਘਾਟ ਕਾਰਨ ਬਰਬਾਦ ਹੋ ਰਹੀ ਹੈ।ਧਰਨੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਅਮਰਗੜ੍ਹ ਤੋਂ ਹਲਕਾ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਨੇ ਵੀ ਸ਼ਮੂਲੀਅਤ ਕਰਦਿਆਂ ਕਿਸਾਨਾਂ ਦਾ ਸਮਰਥਨ ਕੀਤਾ । ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੇ ਕਥਿਤ ਤੌਰ ਤੇ ਨਾਕਾਮ ਪ੍ਰਬੰਧਾਂ ਕਾਰਨ ਸੂਬੇ ਵਿਚ ਬਿਜਲੀ ਸਪਲਾਈ ਦਾ ਪ੍ਰਬੰਧ ਪ੍ਰਭਾਵਿਤ ਹੋਇਆ ਹੈ । ਉਨ੍ਹਾਂ ਕਿਹਾ ਕਿ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਬਚਾਉਣ ਲਈ ਮਹਿੰਗੇ ਡੀਜ਼ਲ ਨਾਲ ਜਨਰੇਟਰ ਚਲਾਉਣੇ ਪੈ ਰਹੇ ਹਨ । ਜੱਸੀ ਮੰਨਵੀ ਨੇ ਕਿਹਾ ਕਿ ਪਹਿਲਾਂ ਬਿਜਲੀ ਕੱਟਾਂ ਦਾ ਹਵਾਲਾ ਦੇ ਕੇ ਸਪਲਾਈ ਬੰਦ ਕੀਤੀ ਜਾਂਦੀ ਸੀ, ਜਦਕਿ ਹੁਣ ਲਾਈਨ ਫਾਲਟ ਦਾ ਹਵਾਲਾ ਦੇ ਕੇ ਕਈ-ਕਈ ਘੰਟੇ ਬਿਜਲੀ ਬੰਦ ਰਹਿੰਦੀ ਹੈ । ਕਿਸਾਨਾਂ ਨੇ ਮੰਗ ਕੀਤੀ ਕਿ ਖੇਤੀਬਾੜੀ ਮੋਟਰਾਂ ਲਈ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਅਤੇ ਘਰਾਂ ਲਈ ਚੌਵੀ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ । ਇਸ ਮੌਕੇ ਸਾਬਕਾ ਸਰਪੰਚ ਗੁਰਮੇਲ ਸਿੰਘ ਮੇਲੀ, ਸਾਬਕਾ ਸਰਪੰਚ ਨਰਿੰਦਰ ਸਿੰਘ ਢੀਂਡਸਾ, ਨੰਬਰਦਾਰ ਜਸਵੰਤ ਸਿੰਘ ਜੱਸੀ, ਗੁਰਪ੍ਰੀਤ ਸਿੰਘ ਲਾਲੀ, ਮੇਜਰ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਧਿਆਨ ਸਿੰਘ, ਬੇਅੰਤ ਸਿੰਘ, ਸਤਿੰਦਰ ਸਿੰਘ, ਪੰਚ ਜਿੰਦਰ ਸਿੰਘ, ਮਨਜੀਤ ਸਿੰਘ ਕਾਲਾ, ਜਸਵੰਤ ਸਿੰਘ, ਬੰਟੀ, ਗੁਰਜੀਵਨ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ ਜੋਤੀ, ਨਿਰਭੈ ਸਿੰਘ ਲੱਡੂ, ਆਕਾਸ਼ ਪੰਧੇਰ, ਸਤਨਾਮ ਸਿੰਘ ਸੱਤਾ ਅਤੇ ਸੁਖਵਿੰਦਰ ਸਿੰਘ ਦੀਪਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ । ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ 66 ਕੇ.ਵੀ ਲਾਈਨ ਵਿਚ ਫਾਲਟ ਹੋਣ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਨੂੰ ਜਲਦ ਚਾਲੂ ਕਰ ਦਿੱਤਾ ਜਾਵੇਗਾ। ਹਾਲਾਂਕਿ ਮੋਟਰਾਂ ਦੀ ਬਿਜਲੀ ਸਪਲਾਈ ਸਬੰਧੀ ਵਿਭਾਗ ਦੇ ਵੱਡੇ ਅਧਿਕਾਰੀਆਂ ਵਲੋਂ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਸੰਦੌੜ ਵਿਖੇ ਖੇਲੋ ਇੰਡੀਆ ਤਹਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿੱਤ ਮੰਤਰੀ ਚੀਮਾ ਨੇ ਹਰਿਆਉ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 50 ਲੱਖ ਦੇ ਚੈੱਕ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।