03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

11 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਤੇ ਮਹਿਲਾਵਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ - ਓ.ਐੱਸ.ਡੀ. ਸੁਖਵੀਰ ਸਿੰਘ

ਧੂਰੀ, 1 ਸਤੰਬਰ ( ਭੁੱਲਰ,ਲਹਿਰੀ, ਧਾਂਦਰਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਓ.

ਅਜੀਤ ਡੈਸਕ 02-09-2026
ਧੂਰੀ, 1 ਸਤੰਬਰ ( ਭੁੱਲਰ,ਲਹਿਰੀ, ਧਾਂਦਰਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਓ.ਐੱਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਵਿਧਾਨ ਸਭਾ ਹਲਕੇ ਦੇ ਸ਼ੇਰਪੁਰ ਬਲਾਕ ਨਾਲ ਸਬੰਧਤ 11 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰ ਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਵਕਫ ਬੋਰਡ ਦੇ ਮੈਂਬਰ ਡਾਕਟਰ ਅਨਵਰ ਭਸੌੜ ਵੀ ਮੌਜੂਦ ਸਨ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਨਵ-ਨਿਯੁਕਤ ਵਰਕਰਾਂ ਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਸਮਾਜ ਦੇ ਬੁਨਿਆਦੀ ਪੱਧਰ ’ਤੇ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਆਂਗਣਵਾੜੀ ਕੇਂਦਰਾਂ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਤੇ ਸੇਵਾਵਾਂ ਦਾ ਹੋਰ ਬਿਹਤਰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਯੋਗਤਾ ਅਤੇ ਮੈਰਿਟ ਦੇ ਆਧਾਰ ’ਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ, ਸਿੱਖਿਆ ਅਤੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਓ.ਐਸ.ਡੀ. ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਵਿੱਚ ਅਹਿਮ ਕੜੀ ਹਨ ਅਤੇ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਅਰਵਿੰਦ ਕੁਮਾਰ, ਜ਼ਿਲਾ ਪਰਿਸ਼ਦ ਮੈਂਬਰ ਹ ਰਜਿੰਦਰ ਸਿੰਘ ਕਾਂਝਲਾ ਅਤੇ ਸੀ.ਡੀ.ਪੀ.ਓ ਕਿਰਨਪ੍ਰੀਤ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਦਲੇ ਦੀ ਭਾਵਨਾ ਤਹਿਤ ਮੁਲਾਜ਼ਮ ਆਗੂ ਦੀ ਕੀਤੀ ਬਦਲੀ ਰੱਦ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।