ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ (ਬ) ’ਚ ਮਿਲੀ ਅਹਿਮ ਜ਼ਿੰਮੇਵਾਰੀ ਵਰਕਿੰਗ ਪ੍ਰਧਾਨ ਬਣਾਉਣ ਦੇ ਨਾਲ ਲੋਕ ਸਭਾ ਹਲਕਾ ਸੰਗਰੂਰ ਦਾ ਇੰਚਾਰਜ ਲਾਇਆ
ਦਿੜ੍ਹਬਾ ਮੰਡੀ, 1 ਸਤੰਬਰ (ਜਸਵੀਰ ਸਿੰਘ ਔਜਲਾ)– ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਕਵਾਇਦ ਤਹਿਤ ਨੌਜਵਾਨ ਆਗੂ ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ ’ਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਖਡਿਆਲ ਨੂੰ ਯੂਥ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਨਿਯੁਕਤ ਕਰਦਿਆਂ ਲੋਕ ਸਭਾ ਹਲਕਾ ਸੰਗਰੂਰ ਦੀ ਇੰਚਾਰਜੀ ਵੀ ਸੌਂਪੀ ਹੈ।
ਅਜੀਤ ਡੈਸਕ
02-09-2026