03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੰਗਾਂ ਲਈ ਕੰਪਿਊਟਰ ਅਧਿਆਪਕ 5 ਨੂੰ ਮੁੱਖ ਮੰਤਰੀ ਨਿਵਾਸ ਬਾਹਰ ਕਰਨਗੇ ਰੋਸ ਪ੍ਰਦਰਸ਼ਨ

ਸੰਗਰੂਰ, 2 ਸਤੰਬਰ (ਅਮਨਦੀਪ ਸਿੰਘ ਬਿੱਟਾ)- ਕੰਪਿਊਟਰ ਟੀਚਰਜ਼ ਯੂਨੀਅਨ ਦੇ ਸੂਬਾ ਆਗੂ ਨਰਦੀਪ ਸ਼ਰਮਾ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਯੂਨੀਅਨ ਦੀ 18 ਅਗਸਤ ਨੂੰ ਸੂਬਾਈ ਮੀਟਿੰਗ ਦੌਰਾਨ ਲਏ ਗਏ ਫੈਸਲੇ ਅਨੁਸਾਰ 5 ਸਤੰਬਰ ਨੂੰ ਅਧਿਆਪਕ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਰਾਜ ਪੱਧਰੀ ਰੋਸ-ਪ੍ਰਦਰਸ਼ਨ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ 2 ਦਸੰਬਰ 2010 ਨੂੰ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਤੇ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਸੋਸਾਇਟੀ ਪਿਕਟਸ ਦੇ ਨਾਮ ਉੱਤੇ ਗੁੰਮਰਾਹ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 03-09-2026
ਸੰਗਰੂਰ, 2 ਸਤੰਬਰ (ਅਮਨਦੀਪ ਸਿੰਘ ਬਿੱਟਾ)- ਕੰਪਿਊਟਰ ਟੀਚਰਜ਼ ਯੂਨੀਅਨ ਦੇ ਸੂਬਾ ਆਗੂ ਨਰਦੀਪ ਸ਼ਰਮਾ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਯੂਨੀਅਨ ਦੀ 18 ਅਗਸਤ ਨੂੰ ਸੂਬਾਈ ਮੀਟਿੰਗ ਦੌਰਾਨ ਲਏ ਗਏ ਫੈਸਲੇ ਅਨੁਸਾਰ 5 ਸਤੰਬਰ ਨੂੰ ਅਧਿਆਪਕ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਰਾਜ ਪੱਧਰੀ ਰੋਸ-ਪ੍ਰਦਰਸ਼ਨ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ 2 ਦਸੰਬਰ 2010 ਨੂੰ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਤੇ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਸੋਸਾਇਟੀ ਪਿਕਟਸ ਦੇ ਨਾਮ ਉੱਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਹਾਈਕੋਰਟ ਵਲੋਂ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਬਜਾਏ ਸੁਪਰੀਮ ਕੋਰਟ ਚਲੀ ਗਈ ਹੈ । ਜ਼ਿਲ੍ਹਾ ਆਗੂ ਹਰਵਿੰਦਰ ਸਿੰਘ ਤਜਿੰਦਰ ਬਾਂਸਲ, ਅਨੂ ਜੈਨ, ਕੁਲਦੀਪ ਸਿੰਘ, ਅਵਤਾਰ ਸਿੰਘ ਨੇ ਕਿਹਾ ਕਿ ਸਰਕਾਰ ਸਿਰਫ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ’ਚ ਲਾਗੂ ਕਰਨ ਤੋਂ ਭੱਜ ਰਹੀ ਹੈ । ਉਨ੍ਹਾਂ ਕਿਹਾ ਕਿ 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਨੂੰ ਅੱਜ ਤੱਕ ਕਿਸੇ ਸਰਕਾਰ ਨੇ ਵੀ ਇੰਨ-ਬਿੰਨ ਲਾਗੂ ਨਹੀਂ ਕੀਤਾ । ਚਿਤਾਵਨੀ ਭਰੇ ਰੌਂਅ ’ਚ ਆਗੂਆਂ ਨੇ ਕਿਹਾ ਕਿ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵਲੋਂ ਕੀਤਾ ਅਧਿਕਾਰਤ ਐਲਾਨ ਜਦ ਤੱਕ ਲਾਗੂ ਨਹੀਂ ਕੀਤਾ ਜਾਂਦਾ, ਤਦ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਜਨਮ ਅਸ਼ਟਮੀ ਧੂਮ-ਧਾਮ ਨਾਲ਼ ਮਨਾਈ ਅਗਲੀ ਖ਼ਬਰ ਸੁਖਦੇਵ ਸਿੰਘ ਸੁੱਖਾ ਬਣੇ ਅਕਾਲੀ ਦਲ ਦੇ ਸਰਕਲ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।