ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਬਾਣੀ ਤੇ ਬਾਣੇ ਨਾਲ ਜੁੜਨ - ਸਿੰਘ ਸਾਹਿਬ ਟੇਕ ਸਿੰਘ ਧਨੌਲਾ
ਚੀਮਾ ਮੰਡੀ, 4 ਸਤੰਬਰ (ਗੁਰਜੀਤ ਸਿੰਘ ਚਹਿਲ) - ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਬਾਣੀ ਤੇ ਬਾਣੇ ਨਾਲ ਜੁੜ ਕੇ ਆਪਣਾ ਜੀਵਨ ਸਫ਼ਲ ਬਣਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਿੰਘ ਸਾਹਿਬ ਟੇਕ ਸਿੰਘ ਧਨੌਲਾ ਨੇ ਇਸ ‘ਅਜੀਤ’ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
05-09-2026