ਸੰਤ ਕਲੇਰਾਂ ਵਾਲਿਆਂ ਵਲੋਂ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ
ਮੋਹਨਜੀਤ ਸਿੰਘ ਸ਼ੇਰੋਂ ਨਾਲ ਕੁੱਟਮਾਰ ਤੇ ਕਕਾਰਾਂ ਦੀ ਬੇਅਦਬੀ ਨੇ ਖੜ੍ਹੇ ਕੀਤੇ ਗੰਭੀਰ ਸਵਾਲ : ਗੰਡੇਵਾਲ
ਸ਼ੇਰਪੁਰ, 5 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮਹਿਲ ਕਲਾਂ ਤੋਂ ਆਗੂ ਪੂਰਨ ਸਿੰਘ ਗੰਡੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੇਰੋਂ ਵਿਖੇ ਆਮਦ ਮੌਕੇ ਮੋਹਨਜੀਤ ਸਿੰਘ ਸੇਰੋਂ ਵੱਲੋਂ ਕੀਤੇ ਸ਼ਾਂਤਮਈ ਵਿਰੋਧ ਦੌਰਾਨ ਪੁਲਿਸ ਵੱਲੋਂ ਕੁੱਟਮਾਰ ਕਰਨ, ਕੇਸ ਦਰਜ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਪਣੀ ਆਵਾਜ਼ ਬੁਲੰਦ ਕਰਨਾ ਹਰੇਕ ਨਾਗਰਿਕ ਦਾ ਅਧਿਕਾਰ ਹੈ, ਕਿ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਵਿਅਕਤੀ ਨਾਲ ਪੁਲਿਸ ਵੱਲੋਂ ਕਥਿਤ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੇ ਦੋਸ਼ ਬੇਹੱਦ ਗੰਭੀਰ ਹਨ।
ਸ਼ੇਰਪੁਰ, 5 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮਹਿਲ ਕਲਾਂ ਤੋਂ ਆਗੂ ਪੂਰਨ ਸਿੰਘ ਗੰਡੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੇਰੋਂ ਵਿਖੇ ਆਮਦ ਮੌਕੇ ਮੋਹਨਜੀਤ ਸਿੰਘ ਸੇਰੋਂ ਵੱਲੋਂ ਕੀਤੇ ਸ਼ਾਂਤਮਈ ਵਿਰੋਧ ਦੌਰਾਨ ਪੁਲਿਸ ਵੱਲੋਂ ਕੁੱਟਮਾਰ ਕਰਨ, ਕੇਸ ਦਰਜ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਪਣੀ ਆਵਾਜ਼ ਬੁਲੰਦ ਕਰਨਾ ਹਰੇਕ ਨਾਗਰਿਕ ਦਾ ਅਧਿਕਾਰ ਹੈ, ਕਿ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਵਿਅਕਤੀ ਨਾਲ ਪੁਲਿਸ ਵੱਲੋਂ ਕਥਿਤ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੇ ਦੋਸ਼ ਬੇਹੱਦ ਗੰਭੀਰ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੰਜਾਬ ਸਰਕਾਰ ਦੇ ਲੋਕਤੰਤਰੀ ਅਤੇ ਧਾਰਮਿਕ ਅਧਿਕਾਰਾਂ ਪ੍ਰਤੀ ਰਵੱਈਏ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਮੋਹਨਜੀਤ ਸਿੰਘ ਸੇਰੋਂ ਦਾ ਹਸਪਤਾਲ ਵਿਖੇ ਹਾਲ-ਚਾਲ ਜਾਣ ਕੇ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਪੂਰੇ ਮਾਮਲੇ ਦੀ ਕਿਸੇ ਉੱਚ ਪੱਧਰੀ ਅਤੇ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਕਕਾਰਾਂ ਦੀ ਬੇਅਦਬੀ ਦੇ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਇਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।