07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੋਹਨਜੀਤ ਸਿੰਘ ਦੀ ਕੁੱਟਮਾਰ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਖੜ੍ਹੇ ਕੀਤੇ ਸਵਾਲ- ਪੰਮਾ ਬਾਠ

ਧੂਰੀ, 6 ਸਤੰਬਰ (ਸੰਜੇ ਲਹਿਰੀ) - ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੇ ਵਿਰੋਧ ’ਚ ਕਾਲੀ ਝੰਡੀ ਵਿਖਾ ਕੇ ਰੋਸ ਪ੍ਰਗਟ ਕਰਨ ਵਾਲੇ ਮੋਹਨਜੀਤ ਸਿੰਘ ਸ਼ੇਰੋ ਦੀ ਪੰਜਾਬ ਪੁਲਿਸ ਦੇ ਅਧਿਕਾਰੀਆਂ/ ਮੁਲਾਜ਼ਮਾਂ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਨਿੰਦਣਯੋਗ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਪਰਮਜੀਤ ਸਿੰਘ ਪੰਮਾ ਬਾਠ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਅਕਸਰ ਲੋਕਾਂ ਦੀ ਕਚਹਿਰੀ ਵਿੱਚ ਇਹ ਕਿਹਾ ਕਰਦੇ ਸਨ ਕਿ ਤੁਸੀਂ ਮੰਤਰੀਆਂ ਤੋਂ ਸਵਾਲ ਪੁੱਛੋ ਅਤੇ ਜੇਕਰ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਕੋਈ ਸ਼ੰਕਾ ਹੈ ਤਾਂ ਉਸ ਦਾ ਵਿਰੋਧ ਕਰੋ, ਪ੍ਰੰਤੂ ਹੁਣ ਭਗਵੰਤ ਮਾਨ ਦੀ ਆਪਣੀ ਸਰਕਾਰ ਦਾ ਵਿਰੋਧ ਕਰਨ ਲਈ ਜਦੋਂ ਲੋਕ ਉਹਨਾਂ ਦੇ ਸਮਾਗਮਾਂ ਵਿੱਚ ਜਾ ਕੇ ਕਾਲੀਆਂ ਝੰਡੀਆਂ ਵਿਖਾਉਂਦੇ ਹਨ ਤਾਂ ਇਹ ਗੱਲ ਸਰਕਾਰ ਨੂੰ ਹਜ਼ਮ ਨਹੀਂ ਆ ਰਹੀ।

ਅਜੀਤ ਡੈਸਕ 07-09-2026
ਧੂਰੀ, 6 ਸਤੰਬਰ (ਸੰਜੇ ਲਹਿਰੀ) - ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੇ ਵਿਰੋਧ ’ਚ ਕਾਲੀ ਝੰਡੀ ਵਿਖਾ ਕੇ ਰੋਸ ਪ੍ਰਗਟ ਕਰਨ ਵਾਲੇ ਮੋਹਨਜੀਤ ਸਿੰਘ ਸ਼ੇਰੋ ਦੀ ਪੰਜਾਬ ਪੁਲਿਸ ਦੇ ਅਧਿਕਾਰੀਆਂ/ ਮੁਲਾਜ਼ਮਾਂ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਨਿੰਦਣਯੋਗ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਪਰਮਜੀਤ ਸਿੰਘ ਪੰਮਾ ਬਾਠ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਅਕਸਰ ਲੋਕਾਂ ਦੀ ਕਚਹਿਰੀ ਵਿੱਚ ਇਹ ਕਿਹਾ ਕਰਦੇ ਸਨ ਕਿ ਤੁਸੀਂ ਮੰਤਰੀਆਂ ਤੋਂ ਸਵਾਲ ਪੁੱਛੋ ਅਤੇ ਜੇਕਰ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਕੋਈ ਸ਼ੰਕਾ ਹੈ ਤਾਂ ਉਸ ਦਾ ਵਿਰੋਧ ਕਰੋ, ਪ੍ਰੰਤੂ ਹੁਣ ਭਗਵੰਤ ਮਾਨ ਦੀ ਆਪਣੀ ਸਰਕਾਰ ਦਾ ਵਿਰੋਧ ਕਰਨ ਲਈ ਜਦੋਂ ਲੋਕ ਉਹਨਾਂ ਦੇ ਸਮਾਗਮਾਂ ਵਿੱਚ ਜਾ ਕੇ ਕਾਲੀਆਂ ਝੰਡੀਆਂ ਵਿਖਾਉਂਦੇ ਹਨ ਤਾਂ ਇਹ ਗੱਲ ਸਰਕਾਰ ਨੂੰ ਹਜ਼ਮ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਇਨ੍ਹਾਂ ਵਧੀਕੀਆਂ ਦਾ ਜਵਾਬ 2027 ’ਚ ਦੇਣ ਲਈ ਤਿਆਰ ਬੈਠੇ ਹਨ ।
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਕਾਂਗਰਸੀ ਆਗੂਆਂ-ਵਰਕਰਾਂ ਨਾਲ ਮੀਟਿੰਗ * ਐਸ.ਆਈ.ਆਰ. ਤਹਿਤ ਕੇਂਦਰ ਸਰਕਾਰ ਵਿਰੋਧੀ... ਅਗਲੀ ਖ਼ਬਰ ਨਵ-ਨਿਯੁਕਤ ਸਰਕਲ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।