ਗ੍ਰੰਥੀ ਸਥਾਪਨਾ ਦਿਵਸ ਸਮਾਗਮ ’ਚ ਸੰਗਤਾਂ ਵਧ ਚੜ੍ਹ ਕੇ ਸ਼ਮੂਲੀਅਤ ਕਰਨ - ਭਾਈ ਛਾਜਲਾ
ਚੀਮਾ ਮੰਡੀ, 8 ਸਤੰਬਰ (ਗੁਰਜੀਤ ਸਿੰਘ ਚਹਿਲ) - ਆਲ ਇੰਡੀਆ ਗ੍ਰੰਥੀ ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਇਸ ‘ਅਜੀਤ ਪ੍ਰਤੀਨਿੱਧ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤਿ 8 ਤੋਂ 10 ਸਤੰਬਰ ਤੱਕ ਕਰਵਾਏ ਜਾ ਰਹੇ ਗ੍ਰੰਥੀ ਸਥਾਪਨਾ ਦਿਵਸ ਸਮਾਗਮ ‘ਚ ਸੰਗਤਾਂ ਵਧ ਚੜ੍ਹ ਕੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਿਲ ਕਰਨ । ਉਨ੍ਹਾਂ ਦੱਸਿਆ ਕਿ ਇਸ ਸਮਾਗਮ ’ਚ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਟੇਕ ਸਿੰਘ ਧਨੌਲਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁ.
ਚੀਮਾ ਮੰਡੀ, 8 ਸਤੰਬਰ (ਗੁਰਜੀਤ ਸਿੰਘ ਚਹਿਲ) - ਆਲ ਇੰਡੀਆ ਗ੍ਰੰਥੀ ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਇਸ ‘ਅਜੀਤ ਪ੍ਰਤੀਨਿੱਧ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤਿ 8 ਤੋਂ 10 ਸਤੰਬਰ ਤੱਕ ਕਰਵਾਏ ਜਾ ਰਹੇ ਗ੍ਰੰਥੀ ਸਥਾਪਨਾ ਦਿਵਸ ਸਮਾਗਮ ‘ਚ ਸੰਗਤਾਂ ਵਧ ਚੜ੍ਹ ਕੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਿਲ ਕਰਨ । ਉਨ੍ਹਾਂ ਦੱਸਿਆ ਕਿ ਇਸ ਸਮਾਗਮ ’ਚ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਟੇਕ ਸਿੰਘ ਧਨੌਲਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁ. ਪ੍ਰ. ਕਮੇਟੀ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਇਲਾਵਾ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਅਤੇ ਪੰਥ ਦੀਆਂ ਹੋਰ ਮਹਾਨ ਹਸਤੀਆਂ ਵਿਸ਼ੇਸ਼ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਹ ਸਮਾਗਮ 8 ਤੋਂ 10 ਸਤੰਬਰ ਤੱਕ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਸੁਨਾਮ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਕਤ ਸਭਾ ਦੇ ਹੋਰ ਸੇਵਾਦਾਰ ਵੀ ਮੌਜੂਦ ਸਨ।