10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

‘ ਆਪ’ ਸਰਕਾਰ ’ਚ ਸਵਾਲ ਪੁੱਛਣ ਵਾਲਿਆਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ- ਡਾ. ਅਮਰ ਸਿੰਘ

ਅਹਿਮਦਗੜ੍ਹ, 9 ਸਤੰਬਰ (ਸੁਖਜੀਤ ਸਿੰਘ ਖੇੜਾ)- ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸੂਬੇ ’ਚ ਸਰਕਾਰ ਤੋਂ ਸਵਾਲ ਕਰਨ ਵਾਲੇ ਅਤੇ ਆਪਣਾ ਵਿਰੋਧ ਦਰਜ ਕਰਵਾਉਣ ਵਾਲੇ ਲੋਕਾਂ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ, ਉਹ ਬੇਹੱਦ ਚਿੰਤਾਜਨਕ ਹੈ।

ਅਜੀਤ ਡੈਸਕ 10-09-2026
ਅਹਿਮਦਗੜ੍ਹ, 9 ਸਤੰਬਰ (ਸੁਖਜੀਤ ਸਿੰਘ ਖੇੜਾ)- ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸੂਬੇ ’ਚ ਸਰਕਾਰ ਤੋਂ ਸਵਾਲ ਕਰਨ ਵਾਲੇ ਅਤੇ ਆਪਣਾ ਵਿਰੋਧ ਦਰਜ ਕਰਵਾਉਣ ਵਾਲੇ ਲੋਕਾਂ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ, ਉਹ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਮੋਹਨਜੀਤ ਸਿੰਘ ਨਾਲ ਕੀਤੇ ਗਏ ਤਸ਼ੱਦਦ ਦੀ ਘਟਨਾ ਹਾਲੇ ਲੋਕਾਂ ਦੇ ਦਿਮਾਗ ’ਚੋਂ ਨਿਕਲੀ ਨਹੀ ਸੀ ਕਿ ਉਸ ਤੋਂ 2 ਦਿਨ ਬਾਅਦ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕਰਨ ਵਾਲੇ ਇੱਕ ਵਿਅਕਤੀ ’ਤੇ ਇੰਨਾ ਦਬਾਅ ਬਣਾਇਆ ਗਿਆ ਕਿ ਉਸ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਨਾਗਰਿਕ ਵੱਲੋਂ ਸਰਕਾਰ ਤੋਂ ਸਵਾਲ ਪੁੱਛਣਾ ਹੀ ਉਸ ਲਈ ਮੁਸੀਬਤ ਬਣ ਜਾਵੇ, ਤਾਂ ਇਹ ਪੰਜਾਬ ’ਚ ਲੋਕਤੰਤਰ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਹੈ ।
ਪਿਛਲੀ ਖ਼ਬਰ ਖਨੌਰੀ ’ਚ ਹਰਿਆਣਾ ਤੋਂ ਆਉਂਦੇ ਕਥਿਤ ਨਕਲੀ ਪਨੀਰ ਦੀ ਵਿਕਰੀ ਦੇ ਚਰਚੇ ਅਗਲੀ ਖ਼ਬਰ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।