12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗ੍ਰੰਥੀ ਸਿੰਘਾਂ ਦੀਆਂ ਸਮਸਿਆਵਾਂ ਉੱਤੇ ਹੋਈ ਵਿਚਾਰ

ਸੁਨਾਮ ਊਧਮ ਸਿੰਘ ਵਾਲਾ, 11 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਵਲੋਂ ਗੁਰਦਵਾਰਾ ਸਾਹਿਬ ਬਾਬਾ ਨਾਮਦੇਵ ਜੀ ਵਿਖੇ ਪਹਿਲਾ ਪ੍ਰਕਾਸ਼ ਦਿਹਾੜਾ ਤੇ ਗ੍ਰੰਥੀ ਸਥਾਪਨਾ ਦਿਵਸ ਬੜੀ ਸ਼ਰਧਾ ਭਾਵਨਾ ਮਨਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਨਿਰਭੈ ਸਿੰਘ ਹਜੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਪਾਵਨ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਅਰਦਾਸ ਬੇਨਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਵਲੋਂ ਕੀਤੀ ਗਈ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਸੰਗਤਾਂ ਨੂੰ ਇਸ ਮੌਕੇ ਤੇ ਵਧਾਈ ਦਿਤੀ ਅਤੇ ਸੰਬੋਧਨ ਕਰਦਿਆਂ ਕਿਹਾ ਕੇ ਜੋ ਵੀ ਮੁਸ਼ਕਿਲਾਂ ਗ੍ਰੰਥੀ ਸਿੰਘਾਂ ਨੂੰ ਆ ਰਹੀਆਂ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਵਿਚਾਰ ਕੇ ਹੱਲ ਕੀਤਾ ਜਾਵੇਗਾ।

ਅਜੀਤ ਡੈਸਕ 12-09-2026
ਸੁਨਾਮ ਊਧਮ ਸਿੰਘ ਵਾਲਾ, 11 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਵਲੋਂ ਗੁਰਦਵਾਰਾ ਸਾਹਿਬ ਬਾਬਾ ਨਾਮਦੇਵ ਜੀ ਵਿਖੇ ਪਹਿਲਾ ਪ੍ਰਕਾਸ਼ ਦਿਹਾੜਾ ਤੇ ਗ੍ਰੰਥੀ ਸਥਾਪਨਾ ਦਿਵਸ ਬੜੀ ਸ਼ਰਧਾ ਭਾਵਨਾ ਮਨਾਇਆ ਗਿਆ।ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਨਿਰਭੈ ਸਿੰਘ ਹਜੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਪਾਵਨ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਅਰਦਾਸ ਬੇਨਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਵਲੋਂ ਕੀਤੀ ਗਈ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਸੰਗਤਾਂ ਨੂੰ ਇਸ ਮੌਕੇ ਤੇ ਵਧਾਈ ਦਿਤੀ ਅਤੇ ਸੰਬੋਧਨ ਕਰਦਿਆਂ ਕਿਹਾ ਕੇ ਜੋ ਵੀ ਮੁਸ਼ਕਿਲਾਂ ਗ੍ਰੰਥੀ ਸਿੰਘਾਂ ਨੂੰ ਆ ਰਹੀਆਂ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਵਿਚਾਰ ਕੇ ਹੱਲ ਕੀਤਾ ਜਾਵੇਗਾ। ਅਖੀਰ ਵਿਚ ਕੌਮੀ ਪ੍ਰਧਾਨ ਭਾਈ ਜਗਮੇਲ ਸਿੰਘ ਛਾਜਲਾ ਨੇ ਆਈਆਂ ਹੋਈਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਉਕਤ ਸਭਾ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਵਲੋਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੰਤ ਬਲਵੀਰ ਸਿੰਘ ਘੁੰਨਸ, ਇੰਦਰਮੋਹਨ ਸਿੰਘ ਲਖਮੀਰਵਾਲਾ,ਗੁਰਲਾਲ ਸਿੰਘ ਫਤਹਿਗੜ੍ਹ ਅਤੇ ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੁਨਾਮ, ਗੁਰਪ੍ਰੀਤ ਸਿੰਘ ਝੱਬਰ, ਬਾਬਾ ਪਰਮਜੀਤ ਸਿੰਘ ਮਾਨਸਾ ਤੋਂ ਇਲਾਵਾ ਭਾਈ ਅਵਤਾਰ ਸਿੰਘ, ਸਵਰਨ ਸਿੰਘ, ਸਤਿਨਾਮ ਸਿੰਘ, ਗੁਰਪ੍ਰੀਤ ਸਿੰਘ, ਚਮਕੌਰ ਸਿੰਘ, ਹਰਪ੍ਰੀਤ ਸਿੰਘ, ਬੀਬੀ ਗੁਰਪ੍ਰੀਤ ਕੌਰ, ਅਨਮੋਲ ਸਿੰਘ, ਬੀਬੀ ਗੁਰਪ੍ਰੀਤ ਕੌਰ ਖਾਲਸਾ, ਰਾਜੂ ਸਿੰਘ, ਅਮਨ ਸਿੰਘ, ਨਿਰਮਲ ਸਿੰਘ, ਗੁਲਾਬ ਸਿੰਘ, ਹਰਜਿੰਦਰ ਸਿੰਘ,ਰਜਿੰਦਰ ਸਿੰਘ ਰਾਗੀ, ਸੁਖਵਿੰਦਰ ਸਿੰਘ, ਜਗਸੀਰ ਸਿੰਘ ਖੱਤਰੀਆਲਾ,ਗੁਰਤੇਜ ਸਿੰਘ ਖਡਿਆਲ, ਦਲਜੀਤ ਸਿੰਘ ਭਵਾਨੀਗੜ੍ਹ, ਕਰਨੈਲ ਸਿੰਘ, ਹਰਮੰਦਰ ਸਿੰਘ ਕਨੈਡਾ, ਆਗਿਆਪਲ ਸਿੰਘ, ਹਾਕਮ ਸਿੰਘ ਹਰਿਆਣਾ ਅਤੇ ਮਹਿੰਦਰ ਸਿੰਘ ਯੂ.ਕੇ. ਆਦਿ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ 2 ਬਾਈਪਾਸਾਂ ਦੇ ਨਿਰਮਾਣ ਨਾਲ ਕਰੀਬ 5 ਜ਼ਿਲਿਆਂ ਦੇ ਰਾਹਗੀਰਾਂ ਨੂੰ ਮਿਲੇਗੀ ਰਾਹਤ ਖੰਨਾ... ਅਗਲੀ ਖ਼ਬਰ ਬਿਜਲੀ ਦੇ ਲੰਮੇ ਕੱਟਾਂ ਨੂੰ ਲੈ ਕੇ ਐਕਸੀਅਨ ਦੇ ਨਾਂਅ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।