13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ - ਮਾਨ, ਵਾਲੀਆ

ਅਹਿਮਦਗੜ੍ਹ, 11 ਸਤੰਬਰ (ਸੁਖਜੀਤ ਸਿੰਘ ਖੇੜਾ)- ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਜਵਾਨੀ ’ਚ ਪੈਰ ਧਰ ਰਹੇ ਬੱਚਿਆਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ ਤਾਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਚ ਵੱਡੀ ਮਦਦ ਮਿਲ ਸਕਦੀ ਹੈ ।

ਅਜੀਤ ਡੈਸਕ 12-09-2026
ਅਹਿਮਦਗੜ੍ਹ, 11 ਸਤੰਬਰ (ਸੁਖਜੀਤ ਸਿੰਘ ਖੇੜਾ)- ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਜਵਾਨੀ ’ਚ ਪੈਰ ਧਰ ਰਹੇ ਬੱਚਿਆਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ ਤਾਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਚ ਵੱਡੀ ਮਦਦ ਮਿਲ ਸਕਦੀ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਲਵਾ ਸਪੋਰਟਸ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਮਾਨ ਅਤੇ ਯੂਥ ਕਾਂਗਰਸੀ ਆਗੂ ਅਵੀ ਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਪੰਜਾਬ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਸਰਕਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਨਾਲ-ਨਾਲ ਖੇਡ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਪਿੰਡਾਂ ਅਤੇ ਸ਼ਹਿਰਾਂ ’ਚ ਖੇਡ ਮੈਦਾਨਾਂ ਦੀ ਸੰਭਾਲ, ਨੌਜਵਾਨਾਂ ਲਈ ਖੇਡ ਸਹੂਲਤਾਂ, ਕੋਚਿੰਗ ਅਤੇ ਖੇਡ ਮੁਕਾਬਲੇ ਵਧਾਏ ਜਾਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਦਾ ਧਿਆਨ ਨਸ਼ਿਆਂ ਦੀ ਬਜਾਏ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਵ ੱਲ ਕੇਂਦਰਿਤ ਹੋਵੇ।
ਪਿਛਲੀ ਖ਼ਬਰ ਡਾ. ਅੰਬੇਡਕਰ ਦੀ ਪ੍ਰਤਿਮਾ ਦਾ ਨੁਕਸਾਨ ਕਰਨ ਵਾਲੇ ਵਿਅਕਤੀਆਂ ਖਿਲਾਫ ਹੋਵੇ ਸਖਤ ਕਾਰਵਾਈ– ਕਾਂਗੜਾ ਅਗਲੀ ਖ਼ਬਰ ਜਥੇਦਾਰ ਸਰੌਦ ਦੀ ਅਗਵਾਈ ਹੇਠ ਪੰਥਕ ਕਾਨਫਰੰਸ ਸੰਬੰਧੀ ਅਹਿਮ ਮੀਟਿੰਗ ਵਿਸ਼ਾਲ ਪੰਥਕ ਕਾਨਫਰੰਸ ਦੀਆਂ ਤਿਆਰੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।