12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰ ਯੂਨੀਅਨ ਦੀ ਹੋਈ ਅਹਿਮ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 11 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) -ਪਾਵਰਕਾਮ ਐਂਡ ਟਰਾਸਕੋਂ ਪੈਨਸ਼ਨਰ ਯੂਨੀਅਨ ਡਵੀਜ਼ਨ ਸੁਨਾਮ ਦੀ ਇਕ ਅਹਿਮ ਮੀਟਿੰਗ ਸਾਥੀ ਤੇਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫ਼ਤਰ ਸਥਾਨਕ ਨਵੇਂ 66 ਕੇ. ਵੀ.

ਅਜੀਤ ਡੈਸਕ 12-09-2026
ਸੁਨਾਮ ਊਧਮ ਸਿੰਘ ਵਾਲਾ, 11 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) -ਪਾਵਰਕਾਮ ਐਂਡ ਟਰਾਸਕੋਂ ਪੈਨਸ਼ਨਰ ਯੂਨੀਅਨ ਡਵੀਜ਼ਨ ਸੁਨਾਮ ਦੀ ਇਕ ਅਹਿਮ ਮੀਟਿੰਗ ਸਾਥੀ ਤੇਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫ਼ਤਰ ਸਥਾਨਕ ਨਵੇਂ 66 ਕੇ.ਵੀ. ਗਰਿੱਡ ਵਿਖੇ ਹੋਈ। ਜਿਸ ਵਿਚ ਸਾਥੀ ਸੁਰਿੰਦਰ ਸਿੰਘ ਪ੍ਰਧਾਨ ਦੇ ਸਹੁਰਾ ਗੁਰਵਿੰਦਰ ਸਿੰਘ ਅਤੇ ਸਾਥੀ ਰਾਮਚੰਦ ਐਸ. ਐਸ. ਓ. ਦੀ ਪਤਨੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਾਥੀ ਜਗਦੇਵ ਸਿੰਘ ਬਾਹੀਆ , ਮਹਿੰਦਰ ਸਿੰਘ, ਬਰਖਾ ਸਿੰਘ, ਕੇ.ਪੀ. ਸਿੰਘ, ਪ੍ਰਿਤਪਾਲ ਸਿੰਘ ਮਹਿਰੋਕ, ਸਾਥੀ ਮਾਰਕੰਡਾ, ਸੁਪਿੰਦਰ ਭਾਰਦਵਾਜ ਨੇ ਨੇ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਹੁਕਮਾਂ ਨੂੰ ਅਣਗੌਲਿਆਂ ਕਰਕੇ ਮੁਲਾਜ਼ਮਾਂ ਵਿਚ ਫੁੱਟ ਪਾਉਣ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਕਰਾਅ ਪੈਦਾ ਕਰ ਕੇ ਆਪਣੇ ਪੈਰ ਕੁਹਾੜਾ ਮਾਰ ਰਹੀ ਹੈ। ਮੀਟਿੰਗ ਦੌਰਾਨ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ’ਤੇ ਕੀਤੇ ਗਏ ਪੁਲਿਸ ਤਸ਼ੱਦਦ ਦੀ ਸਖਤ ਨਿੰਦਿਆ ਕੀਤੀ । ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀ ਪੁਲਿਸ ਅਫਸਰਾਂ ਤੇ ਮਾਮਲਾ ਦਰਜ ਕਰਕੇ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ।ਆਗੂਆਂ ਨੇ 13 ਸੰਤਬਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਇਸ਼ ਦਾ ਘਿਰਾਓ ਕਰਨ ਲਈ ਵੱਧ ਤੋਂ ਵੱਧ ਸਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਸਿਆਸੀ ਆਧਾਰ ’ਤੇ ਕੀਤੀਆਂ ਗਈਆਂ ਬਿਜਲੀ ਕਾਮਿਆਂ ਦੀ ਬਦਲੀਆਂ ਤਰੁੰਤ ਰੱਦ ਕਰਨ ਦੀ ਮੰਗ ਕੀਤੀ। ਆਖ਼ਰ ਵਿਚ ਸਾਥੀ ਤੇਜਿੰਦਰ ਸਿੰਘ ਨੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ ਐਡਵੋਕੇਟ ਜਸਵਿੰਦਰ ਦੇਵ ਸਿੰਘ ਸੰਧੂ ਬਾਰ ਐਸੋਸੀਏਸ਼ਨ ਮੂਣਕ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸੁਖਜੀਵਨ ਸਰੌਦ, ਬੀਰ ਤੋਲੇਵਾਲ ਤੇ ਜਰਨੈਲ ਮੋਮਨਾਬਾਦ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।