ਵਿਧਾਇਕਾ ਭਰਾਜ ਨੇ ‘ਰੰਗਲਾ ਪੰਜਾਬ’ ਸਕੀਮ ਤਹਿਤ ਤਿੰਨ ਪਿੰਡਾਂ ’ਚ 55 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ
ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ) - ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਨੂੰ ਆਧੁਨਿਕ ਤੇ ਬਿਹਤਰ ਬੁਨਿਆਦੀ ਸਹੂਲਤਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ‘ਰੰਗਲਾ ਪੰਜਾਬ’ ਸਕੀਮ ਤਹਿਤ ਤਿੰਨ ਪਿੰਡਾਂ ਵਿੱਚ ਕੁੱਲ 55 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਭਰਾਜ ਨੇ ਪਿੰਡ ਨੰਦਗੜ੍ਹ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ, ਪਿੰਡ ਖੇੜੀ ਚੰਦਵਾ ਵਿਖੇ 4 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਵਿਕਾਸ ਅਤੇ ਪਿੰਡ ਸਾਰੋ ਵਿਖੇ 41 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਅਤੇ ਗਲੀਆਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ।
ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ) - ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਨੂੰ ਆਧੁਨਿਕ ਤੇ ਬਿਹਤਰ ਬੁਨਿਆਦੀ ਸਹੂਲਤਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ‘ਰੰਗਲਾ ਪੰਜਾਬ’ ਸਕੀਮ ਤਹਿਤ ਤਿੰਨ ਪਿੰਡਾਂ ਵਿੱਚ ਕੁੱਲ 55 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਭਰਾਜ ਨੇ ਪਿੰਡ ਨੰਦਗੜ੍ਹ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ, ਪਿੰਡ ਖੇੜੀ ਚੰਦਵਾ ਵਿਖੇ 4 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਵਿਕਾਸ ਅਤੇ ਪਿੰਡ ਸਾਰੋ ਵਿਖੇ 41 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਅਤੇ ਗਲੀਆਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਦੇ ਪੱਖੋਂ ਪਿੰਡਾਂ ਨੂੰ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਿਕਾਸ ਕਾਰਜਾਂ ਨੂੰ ਸਿਆਸੀ ਭੇਦਭਾਵ ਤੋਂ ਉੱਪਰ ਉਠ ਕੇ ਲੋਕਾਂ ਦੀਆਂ ਲੋੜਾਂ ਅਨੁਸਾਰ ਤਰਜੀਹ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਸਿਰਫ਼ ਇੱਕ ਯੋਜਨਾ ਨਹੀਂ, ਸਗੋਂ ਪੰਜਾਬ ਦੇ ਪਿੰਡਾਂ ਨੂੰ ਸਾਫ਼-ਸੁਥਰਾ, ਵਿਕਸਤ, ਖੁਸ਼ਹਾਲ ਅਤੇ ਬਿਹਤਰ ਜੀਵਨ ਸਹੂਲਤਾਂ ਵਾਲਾ ਬਣਾਉਣ ਦੀ ਦੂਰਅੰਦੇਸ਼ੀ ਸੋਚ ਹੈ। ਗਲੀਆਂ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਿੱਧੇ ਤੌਰ ’ਤੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਖਾਲਾ ਬਣਾਉਂਦਾ ਹੈ। ਭਰਾਜ ਨੇ ਕਿਹਾ ਕਿ ਵਿਕਾਸ ਦਾ ਅਸਲ ਮਕਸਦ ਲੋਕਾਂ ਦੀ ਜ਼ਿੰਦਗੀ ਵਿੱਚ ਠੋਸ ਅਤੇ ਸਕਾਰਾਤਮਕ ਬਦਲਾਅ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋੜੀਂਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ।ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ, ਸੰਮਤੀ ਮੈਂਬਰ ਕਰਮਜੀਤ ਕੌਰ, ਚਮਕੌਰ (ਖੇੜੀ ਚੰਦਵਾ), ਜੱਗੀ (ਨੰਦਗੜ੍ਹ), ਜੱਗੂ ਸਿੰਘ, ਹਰਿੰਦਰ ਸਿੰਘ ਅਤੇ ਤੇਜਵਿੰਦਰ ਸਿੰਘ ਸਮੇਤ ਪਿੰਡਾਂ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਹਾਜ਼ਰ ਸਨ। ਲੋਕਾਂ ਵੱਲੋਂ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕੀਤਾ ਗਿਆ।