13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕਿਸਾਨਾਂ ਨੂੰ ਘਰੇਲੂ ਤੇ ਖੇਤੀਬਾੜੀ ਲਈ ਨਹੀਂ ਮਿਲ ਰਹੀ ਪੂਰੀ ਬਿਜਲੀ-ਰਣ ਸਿੰਘ ਚੱਠਾ

ਸੁਨਾਮ ਊਧਮ ਸਿੰਘ ਵਾਲਾ 12 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਲਈ 8 ਘੰਟੇ ਅਤੇ ਘਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਫਰਕ ਹੈ। ਉਨ੍ਹਾਂ ਦੱਸਿਆ ਕਿ ਲੰਘੀ ਰਾਤ ਉਨ੍ਹਾਂ ਦੇ ਪਿੰਡ ਦੀ ਘਰੇਲੂ ਬਿਜਲੀ ਸਪਲਾਈ ਵਿੱਚ ਲੰਮਾ ਕੱਟ ਲੱਗਣ ਤੋਂ ਬਾਅਦ ਉਹ ਪਿੰਡ ਦੇ ਆਗੂਆਂ ਅਤੇ ਨੌਜਵਾਨਾਂ ਸਮੇਤ ਬਿਜਲੀ ਗ੍ਰਿੱਡ ਚੱਠਾ ਨਨਹੇੜਾ ਵਿੱਚ ਪਹੁੰਚੇ ਅਤੇ ਸਰਕਾਰ ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਿਜਲੀ ਸਪਲਾਈ ਬਹਾਲ ਕਰਵਾਈ।

ਕਿਸਾਨ ਆਗੂ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। ਤਸਵੀਰ – ਰੁਪਿੰਦਰ ਸਿੰਘ ਸੱਗੂ 13-09-2026
ਸੁਨਾਮ ਊਧਮ ਸਿੰਘ ਵਾਲਾ 12 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਲਈ 8 ਘੰਟੇ ਅਤੇ ਘਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਫਰਕ ਹੈ। ਉਨ੍ਹਾਂ ਦੱਸਿਆ ਕਿ ਲੰਘੀ ਰਾਤ ਉਨ੍ਹਾਂ ਦੇ ਪਿੰਡ ਦੀ ਘਰੇਲੂ ਬਿਜਲੀ ਸਪਲਾਈ ਵਿੱਚ ਲੰਮਾ ਕੱਟ ਲੱਗਣ ਤੋਂ ਬਾਅਦ ਉਹ ਪਿੰਡ ਦੇ ਆਗੂਆਂ ਅਤੇ ਨੌਜਵਾਨਾਂ ਸਮੇਤ ਬਿਜਲੀ ਗ੍ਰਿੱਡ ਚੱਠਾ ਨਨਹੇੜਾ ਵਿੱਚ ਪਹੁੰਚੇ ਅਤੇ ਸਰਕਾਰ ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਿਜਲੀ ਸਪਲਾਈ ਬਹਾਲ ਕਰਵਾਈ।ਰਣ ਸਿੰਘ ਚੱਠਾ ਨੇ ਕਿਹਾ ਕਿ ਕਿਸਾਨਾਂ ਨੂੰ ਨਾ ਤਾਂ ਖੇਤੀਬਾੜੀ ਮੋਟਰਾਂ ਲਈ ਲੋੜੀਂਦੀ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਘਰਾਂ ਵਿੱਚ ਬਿਜਲੀ ਦੀ ਸਪਲਾਈ ਨਿਰਵਿਘਨ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਇਲਾਕਿਆਂ ਵਿੱਚ ਖੇਤੀਬਾੜੀ ਮੋਟਰਾਂ ਨੂੰ ਮਹਿਜ਼ 2 ਤੋਂ 3 ਘੰਟੇ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਝੋਨੇ ਦੀ ਫਸਲ ਨੂੰ ਸਮੇਂ ਸਿਰ ਪਾਣੀ ਨਹੀਂ ਲੱਗ ਰਿਹਾ ਅਤੇ ਕਿਸਾਨਾਂ ਦੀ ਫਸਲ ਸੁੱਕਣ ਦੇ ਕਿਨਾਰੇ ਪਹੁੰਚ ਰਹੀ ਹੈ। ਆਪਣੀ ਫਸਲ ਨੂੰ ਬਚਾਉਣ ਲਈ ਕਿਸਾਨਾਂ ਨੂੰ ਦੇਰ ਰਾਤ ਤੱਕ ਖੇਤਾਂ ਵਿੱਚ ਬੈਠ ਕੇ ਬਿਜਲੀ ਦੀ ਉਡੀਕ ਕਰਨੀ ਪੈ ਰਹੀ ਹੈ। ਜੇਕਰ ਇਹੀ ਹਾਲਾਤ ਰਹੇ ਤਾਂ ਝੋਨੇ ਦੇ ਝਾੜ ’ਤੇ ਵੀ ਗੰਭੀਰ ਅਸਰ ਪੈ ਸਕਦਾ ਹੈ ਅਤੇ ਕਿਸਾਨਾਂ ਨੂੰ ਪ੍ਰਤੀ ਏਕੜ ਕਈ ਕੁਇੰਟਲ ਝਾੜ ਦੇ ਨੁਕਸਾਨ ਦਾ ਖਦਸ਼ਾ ਹੈ। ਇਸ ਮੌਕੇ ਕੇਵਲ ਸਿੰਘ ਜਵੰਧਾਂ, ਰਾਮਫਲ ਸਿੰਘ ਝਲੂਰ, ਜਸਵੰਤ ਸਿੰਘ ਛਾਹੜ, ਰਵਿੰਦਰ ਸਿੰਘ ਡੈਵੀ, ਗਗਨ ਸਿੰਘ, ਸਕਰੀਤ ਸਿੰਘ, ਕੋਚੀ ਖਾਨ, ਅਰਸ਼ ਸਿੰਘ, ਜਗਤਾਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਧਰਨਾ ਅੱਜ - ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।