14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਕਾਲ ਅਕੈਡਮੀ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਚੀਮਾ ਮੰਡੀ, 13 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਹ ਸਮਾਗਮ ਅਕੈਡਮੀ ਪ੍ਰਿੰਸੀਪਲ ਅਨੁਰਾਧਾ ਬੱਬਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ।

ਅਜੀਤ ਡੈਸਕ 14-09-2026
ਚੀਮਾ ਮੰਡੀ, 13 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਹ ਸਮਾਗਮ ਅਕੈਡਮੀ ਪ੍ਰਿੰਸੀਪਲ ਅਨੁਰਾਧਾ ਬੱਬਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ । ਸਮਾਗਮ ਦੀ ਸ਼ੁਰੂਆਤ ਨਿਤਨੇਮ ਦੇ ਪਾਠ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵੀਸ਼ਰੀ ਅਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ ਗਈ । ਵਿਦਿਆਰਥੀਆਂ ਨੇ ਗੁਰਬਾਣੀ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਪ੍ਰਗਟ ਕਰਦਿਆਂ ਪਿਆਰ, ਨਿਮਰਤਾ, ਸੇਵਾ, ਸੱਚਾਈ, ਬਰਾਬਰੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ । ਅਕੈਡਮੀ ਸਟਾਫ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਨੂੰ ਆਪਣੇ ਜੀਵਨ ‘ਚ ਧਾਰਨ ਕਰਨ ਅਤੇ ਗੁਰਬਾਣੀ ਦੇ ਸਿਧਾਂਤਾਂ ਅਨੁਸਾਰ ਚੰਗਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਪਿਆਰ, ਸ਼ਾਂਤੀ, ਸਾਂਝੀਵਾਲਤਾ ਅਤੇ ਸਦਭਾਵਨਾ ਦਾ ਮਾਰਗ ਦਿਖਾਉਂਦੀ ਹੈ। ਸਮਾਗਮ ਦੌਰਾਨ ਅਕਾਲ ਅ ਕੈਡਮੀ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ।
ਪਿਛਲੀ ਖ਼ਬਰ ਨਾਇਬ ਸਿੰਘ ਬੁੱਕਣਵਾਲ ਬਣੇ ਕੰਪਿਊਟਰ ਅਧਿਆਪਕ ਸਕੂਲ ਆਫ ਐਮੀਨੈਂਸ ਦੇ ਜ਼ਿਲ੍ਹਾ ਪ੍ਰਧਾਨ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ਼ ਜੁੜ ਰਿਹਾ ਵੱਡਾ ਜਨ ਸੈਲਾਬ- ਝੂੰਦਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।