ਕੌਮੀ ਲੋਕ ਅਦਾਲਤ ’ਚ 29,189 ਕੇਸਾਂ ਦਾ ਨਿਪਟਾਰਾ
ਕਰੀਬ 22 ਕਰੋੜ 18 ਲੱਖ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਕਚਹਿਰੀਆਂ ਸੰਗਰੂਰ ਸਮੇਤ ਸੁਨਾਮ, ਮੂਨਕ ਅਤੇ ਧੂਰੀ ਵਿਖੇ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਰੇ ਲਈ ਰੱਖੇ ਗਏ ਕੁੱਲ 29,916 ਕੇਸਾਂ ਵਿੱਚੋਂ 29,189 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਇਆ ਗਿਆ। ਇਸ ਦੌਰਾਨ 22,18,31,6 76 ਰੁਪਏ ਦੇ ਐਵਾਰਡ ਪਾਸ ਕੀਤੇ ਗਏ।
ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਕਚਹਿਰੀਆਂ ਸੰਗਰੂਰ ਸਮੇਤ ਸੁਨਾਮ, ਮੂਨਕ ਅਤੇ ਧੂਰੀ ਵਿਖੇ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਰੇ ਲਈ ਰੱਖੇ ਗਏ ਕੁੱਲ 29,916 ਕੇਸਾਂ ਵਿੱਚੋਂ 29,189 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਇਆ ਗਿਆ। ਇਸ ਦੌਰਾਨ 22,18,31,6 76 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਜਸਟਿਸ ਦੀਪਕ ਸਿਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਜਸਟਿਸ ਪੰਕਜ ਜੈਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜ਼ਨ ਸੰਗਰੂਰ ਦੀਆਂ ਹਦਾਇਤਾਂ ਅਨੁਸਾਰ ਕੌਮੀ ਲੋਕ ਅਦਾਲਤ ਲਗਾਈ ਗਈ। ਇਹ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੁਨੀਸ਼ ਸਿੰਗਲ ਦੀ ਪ੍ਰਧਾਨਗੀ ਅਤੇ ਸਕੱਤਰ ਅਸ਼ੀਸ਼ ਠਠਈ ਦੀ ਦੇਖ-ਰੇਖ ਹੇਠ ਲਗਾਈ ਗਈ। ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ’ਤੇ 13 ਅਤੇ ਉਪ ਮੰਡਲ ਪੱਧਰ ’ਤੇ 5 ਲੋਕ ਅਦਾਲਤ ਬੈਂਚ ਗਠਿਤ ਕੀਤੇ ਗਏ। ਕੌਮੀ ਲੋਕ ਅਦਾਲਤ ਵਿੱਚ ਅਦਾਲਤਾਂ ’ਚ ਲੰਬਿਤ ਕੇਸਾਂ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਮਾਮਲੇ ਵੀ ਵਿਚਾਰੇ ਗਏ। ਇਨ੍ਹਾਂ ਵਿੱਚ ਸਮਝੌਤਾ ਯੋਗ ਫ਼ੌਜਦਾਰੀ ਮਾਮਲੇ, ਚੈੱਕ ਬਾਉਂਸ, ਪੈਸਿਆਂ ਦੀ ਵਸੂਲੀ, ਮੋਟਰ ਹਾਦਸਾ ਕਲੇਮ, ਵਿਆਹ ਸਬੰਧੀ ਵਿਵਾਦ, ਬਿਜਲੀ-ਪਾਣੀ ਦੇ ਬਿੱਲ, ਤਨਖ਼ਾਹ ਤੇ ਭੱਤਿਆਂ ਨਾਲ ਸਬੰਧਿਤ ਸੇਵਾ ਮਾਮਲੇ, ਮਾਲੀਆ ਅਤੇ ਹੋਰ ਦੀਵਾਨੀ ਮਾਮਲੇ ਸ਼ਾਮਲ ਸਨ। ਇਸ ਮੌਕੇ ਜੁਡੀਸ਼ੀਅਲ ਅਧਿਕਾਰੀਆਂ ਤੋਂ ਇਲਾਵਾ ਮੋਹਨ ਸ਼ਰਮਾ, ਡਾ ਆਯੂਸ਼ ਸ਼ਰਮਾ, ਗੀਤਾ ਸ਼ਰਮਾ, ਮਨੋਜ ਗਰਗ ਐਡਵੋਕੇਟ, ਨਿਮਰਜੀਤ ਕੌਰ ਐਡਵੋਕੇਟ, ਭਾਵਨਾ ਐਡਵੋਕੇਟ ਪ੍ਰੋ. ਸੰਤੋਖ ਕੌਰ, ਪਰਮਪ੍ਰੀਤ ਸਿੰਘ, ਮਹੇਸ਼ਇੰਦਰ ਸਿੰਘ ਪੂਨੀਆ ਅਮਨਦੀਪ ਕੌਰ ਐਡਵੋਕੇਟ ਸ਼ਵਿੰਦਰ ਕੌਰ, ਗੁਰਦੀਪ ਸਿੰਘ,ਐਡਵੋਕੇਟ ਬਸੰਤ ਜਿੰਦਲ ਮੈਂਬਰ ਵਜੋਂ ਮੌਜੂਦ ਸਨ।