ਕਿਸਾਨਾਂ ਵਲੋਂ ਅੱਜ ਤੋਂ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਪੱਕਾ ਮੋਰਚਾ
ਸੁਨਾਮ ਊਧਮ ਸਿੰਘ ਵਾਲਾ, 14 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਅਣਮਿੱਥੇ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਮੋਰਚੇ ਦੌਰਾਨ ਕਿਸਾਨ ਆਪਣੀਆਂ ਸੈਂਕੜੇ ਟ੍ਰਾਲੀਆਂ ’ਤੇ ਤਰਪਾਲਾਂ ਪਾ ਕੇ ਪੱਕੇ ਘਰ ਬਣਾ ਕੇ ਰਾਸ਼ਨ ਪਾਣੀ ਲੈ ਕੇ ਪਹੁੰਚੇ।
ਸੁਨਾਮ ਊਧਮ ਸਿੰਘ ਵਾਲਾ, 14 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਅਣਮਿੱਥੇ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਮੋਰਚੇ ਦੌਰਾਨ ਕਿਸਾਨ ਆਪਣੀਆਂ ਸੈਂਕੜੇ ਟ੍ਰਾਲੀਆਂ ’ਤੇ ਤਰਪਾਲਾਂ ਪਾ ਕੇ ਪੱਕੇ ਘਰ ਬਣਾ ਕੇ ਰਾਸ਼ਨ ਪਾਣੀ ਲੈ ਕੇ ਪਹੁੰਚੇ। ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਸਵਿੰਦਰ ਸਿੰਘ ਲੌਗੋਵਾਲ, ਮਨਜੀਤ ਸਿੰਘ ਨਿਆਲ ਅਤੇ ਬੀਬੁ ਬਲਜੀਤ ਕੌਰ ਕਿਲ੍ਹਾ ਭਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ, ਸਾਰੀਆਂ ਫਸਲਾਂ ’ਤੇ ਐਮ.ਐਸ.ਪੀ. ਦੇਣ, ਪੰਜਾਬ ’ਚੋਂ ਨਸ਼ਾ ਇਕ ਮਹੀਨੇ ਦੇ ਵਿੱਚ ਖ਼ਤਮ ਕਰਨ, ਪੜ੍ਹੇ ਲਿਖੇ ਨੌਜਵਾਨਾਂ ਨੂੰ ਨੌਕਰੀਆਂ ਜਾਂ ਬੇਰੁਜ਼ਗਾਰੀ ਭੱਤੇ ਦੇਣ, ਕਿਸਾਨਾਂ ਦੀ ਬਿਨ੍ਹਾਂ ਸਹਿਮਤੀ ਜਬਰੀ ਜ਼ਮੀਨਾਂ ਅਕਵਾਇਰ ਨਾ ਕਰਨ ਦੇ ਚੋਣ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ । ਜਿਸ ਕਾਰਨ ਕਿਸਾਨਾਂ ਨੂੰ ਸੰਘਰਸ ਵਿੱਢਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਚੰਡੀਗੜ੍ਹ ਮੀਟਿੰਗ ਲਈ ਬੁਲਾ ਕੇ ਗ੍ਰਿਫ਼ਤਾਰ ਕਰਕੇ ਗਦਾਰੀ ਕੀਤੀ ਗਈ ਅਤੇ ਸ਼ੰਭੂ ਖਨੌਰੀ ਮੋਰਚਿਆਂ ਚੋਂ ਵੱਡੀ ਪੱਧਰ ’ਤੇ ਟ੍ਰੈਕਟਰ ਟ੍ਰਾਲੀਆਂ ਸਮੇਤ ਕੂਲਰ, ਏ.ਸੀ., ਪੱਖੇ, ਵਾਸ਼ਿੰਗ ਮਸ਼ੀਨਾਂ, ਸਿਲੰਡਰ, ਭੱਠੀਆਂ, ਬਰਤਨਾਂ ਸਮੇਤ ਰਾਸ਼ਨ ਖੁਰਦ ਬੁਰਦ ਕੀਤਾ ਗਿਆ ਅਤੇ ਸ਼ੈੱਡਾਂ ਨੂੰ ਤੋੜਿਆ ਗਿਆ । ਆਗੂਆਂ ਨੇ ਪੰਜਾਬ ਸਰਕਾਰ ਤੋਂ ਖੇਤੀ ਟਿਊਬਵੈਲਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ, ਕਣਕ ਦੀ ਫਸਲ ਲਈ ਡੀ ਏ ਪੀ ਅਤੇ ਯੂਰੀਆ ਖਾਦ ਦੀ ਸਪਲਾਈ ਦਾ ਪ੍ਰਬੰਧ ਕਰਨ, ਨਸ਼ੇ ਦੀ ਵਿਕਰੀ ਲਈ ਕਰਾਉਣ ਲਈ ਸਥਾਨਕ ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਿੰਮੇਵਾਰ ਮੰਨਣ ਆਦਿ ਮੰਗਾਂ ਕੀਤੀਆਂ । ਇਸ ਮੌਕੇ ਦਿਲਬਾਗ ਸਿੰਘ ਹਰੀਗੜ੍ਹ, ਗੁਰਦੇਵ ਸਿੰਘ ਗੱਜੂਮਾਜਰਾ, ਲਖਵੀਰ ਸਿੰਘ ਦੌਧਰ, ਜਗਰਾਜ ਸਿੰਘ ਦੱਧਾਹੂਰ, ਸੋਨੀ ਲੌਗੋਵਾਲ, ਰਾਜ ਸਿੰਘ ਥੇੜੀ, ਪਰਵਿੰਦਰ ਸਿੰਘ ਬਾਬਨਪੁਰ, ਚਮਕੌਰ ਸਿੰਘ ਭੇਡਪੁਰਾ, ਜਗਦੇਵ ਸਿੰਘ ਭੈਣੀਬਾਘਾ, ਗੁਰਮੇਲ ਸਿੰਘ ਮਹੋਲੀ ਅਤੇ ਮਾਸਟਰ ਜਗਰਾਜ ਸਿੰਘ ਮਲੇਰਕੋਟਲਾ ਆਦਿ ਮੌਜੂਦ ਸਨ।