16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕਿਸਾਨ ਯੂਨੀਅਨ ਨੂੰ ਮਿਲਿਆ ਵੱਡਾ ਸਮਰਥਨ 31 ਨੌਜਵਾਨ ਜਥੇਬੰਦੀ ’ਚ ਸ਼ਾਮਿਲ

ਭਵਾਨੀਗੜ੍ਹ, 15 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)– ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਪਿੰਡ ਆਲੋਅਰਖ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਈ । ਇਸ ਮੌਕੇ ਪਿੰਡ ਆਲੋਅਰਖ ਦੇ ਕਰੀਬ 31 ਨੌਜਵਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਗਊਧਾਮ ਉਭਾਵਾਲ ਰੋਡ ਵਿਖੇ ਲੱਗੀ ਗਊ ਲਿਫਟਰ ਦਾ ਦ੍ਰਿਸ਼। ਤਸਵੀਰ – ਮੁਕੇਸ਼ ਕੁਮਾਰ 16-09-2026
ਭਵਾਨੀਗੜ੍ਹ, 15 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)– ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਪਿੰਡ ਆਲੋਅਰਖ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਈ । ਇਸ ਮੌਕੇ ਪਿੰਡ ਆਲੋਅਰਖ ਦੇ ਕਰੀਬ 31 ਨੌਜਵਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਜਥੇਬੰਦੀ ’ਚ ਸ਼ਾਮਿਲ ਹੋਏ ਨੌਜਵਾਨਾਂ ਨੇ ਬਲਵੀਰ ਸਿੰਘ ਰਾਜੇਵਾਲ ਦੀ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਜਥੇਬੰਦੀ ਦਾ ਹਿੱਸਾ ਬਣ ਕੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਕਿਸਾਨੀ ਦੇ ਹੱਕਾਂ ਲਈ ਵੀ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਜਥੇਬੰਦੀ ਦੇ ਸੰਵਿਧਾਨ ਅਨੁਸਾਰ ਕੰਮ ਕਰਦਿਆਂ ਕਿਸਾਨੀ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਜਥੇਬੰਦੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਜਥੇਬੰਦੀ ਦੇ ਇਤਿਹਾਸ ਅਤੇ ਕਾਰਜਸ਼ੈਲੀ ਬਾਰੇ ਜਾਣਕਾਰੀ ਦਿੰਦਿਆਂ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਕਿਸਾਨੀ ਅਤੇ ਸਮਾਜ ਦੇ ਹਿੱਤਾਂ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਮੀਟਿੰਗ ਦੌਰਾਨ ਇਕਾਈ ਪ੍ਰਧਾਨ ਅਜਮੇਰ ਸਿੰਘ, ਕੁਲਵਿੰਦਰ ਸਿੰਘ ਫੌਜੀ, ਗੁਰਦੀਪ ਸਿੰਘ, ਹਰਬੰਸ ਸਿੰਘ ਫੌਜੀ, ਮੇਵਾ ਸਿੰਘ, ਕਾਕਾ ਸਿੰਘ, ਅਵਤਾਰ ਸਿੰਘ, ਦਰਸ਼ਨ ਸਿੰਘ, ਮੈਂਬਰ ਗੁਰਮੁੱਖ ਸਿੰਘ ਪ੍ਰਧਾਨ, ਰੋਹੀ ਸਿੰਘ, ਬਲਜਿੰਦਰ ਸਿੰਘ ਸੰਘਰੇੜੀ, ਯਾਦਵਿੰਦਰ ਸਿੰਘ ਘਰਾਚੋਂ, ਜਸਵਿੰਦਰ ਸਿੰਘ ਕਪਿਆਲ ਅਤੇ ਬਲਾਕ ਭਵਾਨੀਗੜ੍ਹ ਦੇ ਜਨਰਲ ਸਕੱਤਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਚੀਮਾ ਨਾਲ ਮੀਟਿੰਗ ਅਗਲੀ ਖ਼ਬਰ ਅਕਾਲ ਗਰਲਜ਼ ਹੋਸਟਲ ਵਿਖੇ ਸੇਵਾਮੁਕਤ ਸੇਵਾਦਾਰਾਂ ਨੂੰ ਭਾਵਪੂਰਤ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।