16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਭਾਜਪਾ ਐਸ.ਸੀ. ਮੋਰਚਾ ਦੇ ਕੌਮੀ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਿਵੇਸ਼ ਕੁਮਾਰ ਰਾਮ ਦਾ ‘ਆਪ’ ਸਰਕਾਰ ’ਤੇ ਤਿੱਖਾ ਹਮਲਾ

ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੀਆਂ ਨੀਤੀਆਂ, ਦਲਿਤ ਵਿਰੋਧੀ ਰਵੱਈਏ ਅਤੇ ਪ੍ਰਸ਼ਾਸਨਿਕ ਨਾਕਾਮੀ ਨੂੰ ਲੈ ਕੇ ਭਾਜਪਾ ਦੇ ਰਾਸ਼ਟਰੀ ਅਨੁਸੂਚਿਤ ਜਾਤੀ (ਐਸ. ਸੀ.)

ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਸਰਵੇਸ਼ ਕੁਮਾਰ ਰਾਮ। ਤਸਵੀਰ - ਧਾਲੀਵਾਲ 16-09-2026
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੀਆਂ ਨੀਤੀਆਂ, ਦਲਿਤ ਵਿਰੋਧੀ ਰਵੱਈਏ ਅਤੇ ਪ੍ਰਸ਼ਾਸਨਿਕ ਨਾਕਾਮੀ ਨੂੰ ਲੈ ਕੇ ਭਾਜਪਾ ਦੇ ਰਾਸ਼ਟਰੀ ਅਨੁਸੂਚਿਤ ਜਾਤੀ (ਐਸ.ਸੀ.) ਮੋਰਚਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਿਵੇਸ਼ ਕੁਮਾਰ ਰਾਮ ਨੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਗੰਭੀਰ ਦੋਸ਼ ਲਾਏ। ਪੰਜਾਬ ਦੀ 38 ਫੀਸਦੀ ਦਲਿਤ ਆਬਾਦੀ ਦਾ ਮੁੱਦਾ ਚੁੱਕਦਿਆਂ ਭਾਜਪਾ ਆਗੂ ਨੇ ਕਿਹਾ ਕਿ ‘ਆਪ’ ਨੇਤਾਵਾਂ ਨੇ ਸੰਵਿਧਾਨ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਨਾਂਅ ‘ਤੇ ਵੋਟਾਂ ਬਟੋਰੀਆਂ । ਪਰ ਸੱਤਾ ‘ਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਦੇ ਰਾਜ ‘ਚ ਬਾਬਾ ਸਾਹਿਬ ਦਾ ਵਾਰ-ਵਾਰ ਅਪਮਾਨ ਹੋਇਆ ਹੈ। ਹਾਲ ਹੀ ਦੇ ਦਿਨਾਂ ਵਿੱਚ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨਾਲ ਦਲਿਤ ਭਾਈਚਾਰੇ ਵਿੱਚ ਭਾਰੀ ਰੋਸ ਹੈ। ਉਨ੍ਹਾਂ ਗੁਲਜ਼ਾਰ ਸਿੰਘ ਤੂਰ ਬਨਜਾਰਾ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੀੜਤ ਪਰਿਵਾਰ, ਬੱਚਿਆਂ ਅਤੇ ਪਤਨੀ ਨਾਲ ਮੁਲਾਕਾਤ ਕੀਤੀ ਹੈ। ਪੂਰਾ ਪਰਿਵਾਰ ਬੇਹੱਦ ਡਰਿਆ ਹੋਇਆ ਹੈ। ਜਦੋਂ ਵੀ ਕੋਈ ਬਾਹਰੀ ਵਿਅਕਤੀ ਪਰਿਵਾਰ ਨੂੰ ਮਿਲਣ ਜਾਂਦਾ ਹੈ ਤਾਂ ਪੁਲਿਸ ਤਾਇਨਾਤ ਕਰ ਦਿੱਤੀ ਜਾਂਦੀ ਹੈ ਅਤੇ ਮਿਲਣ ਵਿੱਚ ਰੁਕਾਵਟਾਂ ਪਾਈਆਂ ਜਾਂਦੀਆਂ ਹਨ। ਉਨ੍ਹਾਂ ਵਿਸਵਾਸ਼ ਦਿਵਾਇਆ ਕਿ ਕਮਿਸ਼ਨ, ਕੇਂਦਰ ਸਰਕਾਰ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਗੱਲਬਾਤ ਕਰਕੇ ਪੀੜਤ ਪਰਿਵਾਰ ਨੂੰ ਹਰ ਸੰਭਵ ਇਨਸਾਫ਼ ਦਿਵਾਇਆ ਜਾਵੇਗਾ। ਇਸ ਮੌਕੇ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ, ਸ਼ੀਤਲ ਅੰਗੂਰਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਅਤੇ ਮੰਡਲ ਪ੍ਰਧਾਨ ਰਾਜੀਵ ਮੱਖਣ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਦੇ ਮਸਲੇ ਜਲਦ ਹੱਲ ਕੀਤੇ ਜਾਣ ਦੀ ਮੰਗ ਅਗਲੀ ਖ਼ਬਰ ਦਿੜ੍ਹਬਾ ਹਲਕੇ ਦੇ ਵਿਕਾਸ ਕਾਰਜ ਵਿਰੋਧੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੇ – ਡਾ. ਜਵੰਧਾ ਚੀਮਾ ਵਿਰੁੱਧ ਹੋ ਰਹੀ ਬਿਆਨਬਾਜ਼ੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।