16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮੁਲਾਜ਼ਮਾਂ ਦੇ ਮਸਲੇ ਜਲਦ ਹੱਲ ਕੀਤੇ ਜਾਣ ਦੀ ਮੰਗ

ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ) - ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਦੇ ਆਗੂ ਸੁਖਦੇਵ ਸਿੰਘ ਭੁਪਾਲ ਅਤੇ ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ, ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਭੱਠਲ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਮੁਲਾਜਮਾਂ ਨੂੰ ਡੀ. ਏ.

ਅਜੀਤ ਡੈਸਕ 16-09-2026
ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ) - ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਦੇ ਆਗੂ ਸੁਖਦੇਵ ਸਿੰਘ ਭੁਪਾਲ ਅਤੇ ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ, ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਭੱਠਲ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਮੁਲਾਜਮਾਂ ਨੂੰ ਡੀ.ਏ. ਦੀ ਕਿਸ਼ਤ ਦੇਣ ਵਿੱਚ ਤਾਂ ‘ਆਪ’ ਨਾਕਾਮਯਾਬ ਹੋ ਰਹੀ ਹੈ ਤੇ ਕਸੂਰਵਾਰ ਮੁਲਾਜ਼ਮਾਂ ਨੂੰ ਠਹਿਰਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਹੜਤਾਲ ਅਤੇ ਗੱਲਬਾਤ ਇਕੱਠੇ ਨਹੀਂ ਹੋ ਸਕਦੇ, ਜਦਕਿ ਕਿਸੇ ਵੀ ਲੋਕ ਸੰਘਰਸ਼ ਦਾ ਹੱਲ ਸਿਰਫ਼ ਗੱਲਬਾਤ ਦੁਆਰਾ ਹੀ ਕੀਤਾ ਜਾ ਸਕਦਾ ਹੈ । ਦੋਵਾਂ ਆਗੂਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਲਈ ਸ਼ਾਂਤੀਪੂਰਨ ਸੰਘਰਸ਼ ਕਰਨਾ, ਹੜਤਾਲ ਵੀ ਜਿਸਦਾ ਇੱਕ ਅਨਿੱਖੜਵਾਂ ਅੰਗ ਹੈ, ਮੁਲਾਜ਼ਮਾਂ ਦਾ ਸੰਵਿਧਾਨਿਕ ਅਧਿਕਾਰ ਹੈ। ਉਹਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਦਫ਼ਤਰਾਂ ਵਿੱਚ ਆਉਂਦੀਆਂ ਮੁਸ਼ਕਿਲਾਂ ਕਰਕੇ ਸਾਨੂੰ ਮੁਲਾਜ਼ਮਾਂ ਖ਼ਿਲਾਫ਼ ਨਹੀਂ, ਸਗੋਂ ਸਰਕਾਰ ਦੇ ਮਾੜੇ ਵਤੀਰੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੀ ਲੋੜ ਹੈ।
ਪਿਛਲੀ ਖ਼ਬਰ ਨਵੋਦਿਆ ਵਿਦਿਆਲਿਆ ਵਿਖੇ ਖੂਨਦਾਨ ਕੈਂਪ 18 ਨੂੰ ਅਗਲੀ ਖ਼ਬਰ ਭਾਜਪਾ ਐਸ.ਸੀ. ਮੋਰਚਾ ਦੇ ਕੌਮੀ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਿਵੇਸ਼ ਕੁਮਾਰ ਰਾਮ ਦਾ ‘ਆਪ’ ਸਰਕਾਰ ’ਤੇ ਤਿੱਖਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।