17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਸਟਰ ਕੇਡਰ ਭਰਤੀ ਦੇ ਇਸ਼ਤਿਹਾਰ ਦੀ ਮੰਗ: ਮੀਟਿੰਗਾਂ ਦਾ ਭਰੋਸਾ ਮਿਲਣ ’ਤੇ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਨੇ ਧਰਨਾ ਚੁੱਕਿਆ

ਦਿੜ੍ਹਬਾ ਮੰਡੀ, 16 ਸਤੰਬਰ (ਜਸਵੀਰ ਸਿੰਘ ਔਜਲਾ) - ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵੱਲੋਂ ਮਾਸਟਰ ਕੇਡਰ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ, ਅਨਾਜ ਮੰਡੀ ਦਿੜ੍ਹਬਾ ਵਿਖੇ ਪੱਕਾ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਯੂਨੀਅਨ ਆਗੂਆਂ ਅਤੇ ਪ੍ਰਸ਼ਾਸਨ ਵਿਚਕਾਰ ਲਗਾਤਾਰ ਗੱਲਬਾਤ ਹੁੰਦੀ ਰਹੀ।

ਅਜੀਤ ਡੈਸਕ 17-09-2026
ਦਿੜ੍ਹਬਾ ਮੰਡੀ, 16 ਸਤੰਬਰ (ਜਸਵੀਰ ਸਿੰਘ ਔਜਲਾ) - ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵੱਲੋਂ ਮਾਸਟਰ ਕੇਡਰ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ, ਅਨਾਜ ਮੰਡੀ ਦਿੜ੍ਹਬਾ ਵਿਖੇ ਪੱਕਾ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਯੂਨੀਅਨ ਆਗੂਆਂ ਅਤੇ ਪ੍ਰਸ਼ਾਸਨ ਵਿਚਕਾਰ ਲਗਾਤਾਰ ਗੱਲਬਾਤ ਹੁੰਦੀ ਰਹੀ। ਗੱਲਬਾਤ ਤੋਂ ਬਾਅਦ ਪ੍ਰਸ਼ਾਸਨ ਵਲੋਂ ਯੂਨੀਅਨ ਨੂੰ 18 ਸਤੰਬਰ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ 23 ਸਤੰਬਰ 2026 ਨੂੰ ਸਿੱਖਿਆ ਵਿਭਾਗ ਨਾਲ ਪੈਨਲ ਮੀਟਿੰਗ ਵੀ ਤੈਅ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ। ਪ੍ਰਸ਼ਾਸਨ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਯੂਨੀਅਨ ਵਲੋਂ ਧਰਨਾ ਚੁੱਕ ਲਿਆ ਗਿਆ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਤੈਅ ਕੀਤੀਆਂ ਮੀਟਿੰਗਾਂ ਨਹੀਂ ਕਰਵਾਈਆਂ ਜਾਂਦੀਆਂ ਤਾਂ ਮੁੜ ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਦੇ ਪ੍ਰਧਾਨ ਲਖਵੀਰ ਸਿੰਘ, ਮਨਦੀਪ ਸਿੰਘ ਬਿੱਲਾ, ਪ੍ਰਿੰਕਾ ਰਾਣੀ, ਲਖਵੀਰ ਸਿੰਘ ਖੁੱਡੀ ਕਲਾਂ, ਗੁਰਿੰਦਰ ਸਿੰਘ, ਮਨਜੀਤ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਤਹਿਸੀਲ ਪੱਧਰੀ ਧਰਨੇ ’ਚ ਗਰਜੇ ਪਟਵਾਰੀ ਅਗਲੀ ਖ਼ਬਰ ਨਸ਼ਾ ਮੁਕਤ ਯਾਤਰਾ 24 ਨੂੰ ਸ਼ੇਰਪੁਰ ਪਹੁੰਚੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।