ਨਗਰ ਕੌਂਸਲ ਅਤੇ ਟ੍ਰੈਫਿਕ ਪੁਲਿਸ ਨੇ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਾਏ
ਮਲੇਰਕੋਟਲਾ, 16 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਅੱਜ ਨਗਰ ਕੌਂਸਲ ਮਲੇਰਕੋਟਲਾ ਦੀ ਟੀਮ ਵਲੋਂ ਪੁਲਿਸ ਫੋਰਸ ਨੂੰ ਨਾਲ ਲੈ ਕੇ ਮਲੇਰਕੋਟਲਾ ਦੇ ਵੱਖ-ਵੱਖ ਬਾਜ਼ਾਰਾਂ ਵਿਚ ਨਾਜਾਇਜ਼ ਕਬਜ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਹਰਭਜਨ ਸਿੰਘ ਨੇ ਦੱਸਿਆ ਕਿ ਇਹ ਸਾਂਝੀ ਕਾਰਵਾਈ ਨਗਰ ਕੌਂਸਲ ਦੇ ਅਧਿਕਾਰੀ ਮਿਸਵਾ ਨਜ਼ੀਰ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਅਮਲ ’ਚ ਲਿਆਂਦੀ ਗਈ ।
ਅਜੀਤ ਡੈਸਕ
17-09-2026