18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੰਜਾਬ ਦੀ ਤਰੱਕੀ ਤੇ ਨਸ਼ਾ ਮੁਕਤੀ ਲਈ ਡਬਲ ਇੰਜਨ ਭਾਜਪਾ ਸਰਕਾਰ ਜ਼ਰੂਰੀ- ਗੁਪਤਾ, ਬੜਿੰਗ, ਕੌਸ਼ਲ, ਮੁਲਤਾਨੀ, ਸਰਾਓਂ, ਵਰਮਾ

ਅਹਿਮਦਗੜ੍ਹ, 17 ਸਤੰਬਰ (ਸੁਖਜੀਤ ਸਿੰਘ ਖੇੜਾ) - ਪੰਜਾਬ ਨੂੰ ਤਰੱਕੀ ਤੇ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਜਾਣ ਲਈ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨਾ ਜ਼ਰੂਰੀ ਹੈ। ਇਹ ਵਿਚਾਰ ਭਾਜਪਾ ਦੇ ਸੀਨੀਅਰ ਆਗੂ ਪ੍ਰਮੋਦ ਗੁਪਤਾ, ਸੀਨੀ: ਆਗੂ ਅਵਤਾਰ ਸਿੰਘ ਬੜਿੰਗ, ਸੀਨੀਅਰ ਵਾਈਸ ਪ੍ਰਧਾਨ ਰਿਸ਼ੀ ਕੌਸ਼ਲ, ਜ਼ਿਲ੍ਹਾ ਯੂਥ ਆਗੂ ਸਚਿਨ ਮੁਲਤਾਨੀ, ਐਡਵੋਕੇਟ ਬਲਵਿੰਦਰ ਸਿੰਘ ਸਰਾਓਂ, ਯੂਥ ਆਗੂ ਡਾ.

ਅਜੀਤ ਡੈਸਕ 18-09-2026
ਅਹਿਮਦਗੜ੍ਹ, 17 ਸਤੰਬਰ (ਸੁਖਜੀਤ ਸਿੰਘ ਖੇੜਾ) - ਪੰਜਾਬ ਨੂੰ ਤਰੱਕੀ ਤੇ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਜਾਣ ਲਈ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨਾ ਜ਼ਰੂਰੀ ਹੈ। ਇਹ ਵਿਚਾਰ ਭਾਜਪਾ ਦੇ ਸੀਨੀਅਰ ਆਗੂ ਪ੍ਰਮੋਦ ਗੁਪਤਾ, ਸੀਨੀ: ਆਗੂ ਅਵਤਾਰ ਸਿੰਘ ਬੜਿੰਗ, ਸੀਨੀਅਰ ਵਾਈਸ ਪ੍ਰਧਾਨ ਰਿਸ਼ੀ ਕੌਸ਼ਲ, ਜ਼ਿਲ੍ਹਾ ਯੂਥ ਆਗੂ ਸਚਿਨ ਮੁਲਤਾਨੀ, ਐਡਵੋਕੇਟ ਬਲਵਿੰਦਰ ਸਿੰਘ ਸਰਾਓਂ, ਯੂਥ ਆਗੂ ਡਾ. ਅਰੁਣ ਵਰਮਾ, ਹਰਜੀਤ ਵੈਦ, ਐਡਵੋਕੇਟ ਅਮਿਤ ਕਰੀਰ, ਰਜਨੀਤ ਹੂੰਝਣ, ਪਵਨ ਚੀਮਾਂ ਆਦਿ ਨੇ ਸਾਂਝੇ ਬਿਆਨ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ ’ਚ ਕੇਂਦਰ ਅਤੇ ਸੂਬੇ ’ਚ ਇੱਕੋ ਪਾਰਟੀ ਦੀ ਸਰਕਾਰ ਵਾਲੀ ‘ਡਬਲ ਇੰਜਨ’ ਵਿਵਸਥਾ ਰਹੀ ਹੈ, ਉੱਥੇ ਵਿਕਾਸ ਕਾਰਜਾਂ ਨੂੰ ਗਤੀ ਮਿਲਣ ਦਾ ਦਾਅਵਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੀ ਵਿਕਾਸ, ਉਦਯੋਗ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਅੱਗੇ ਲਿਜਾਣ ਲਈ ਮਜ਼ਬੂਤ ਸਰਕਾਰ ਦੀ ਲੋੜ ਹੈ। ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਨਾਲ ਪੰਜਾਬ ’ਚ ਵੀ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਥਾਣਾ ਮੁਖੀ ਬਲੌਰ ਸਿੰਘ ਚਹਿਲ ਨਾਲ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਅਗਲੀ ਖ਼ਬਰ ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।