18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਭਾਈ ਲਾਲੋ ਜੀ ਦੇ 574ਵੇਂ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ 22 ਤੋਂ 24 ਸਤੰਬਰ ਤੱਕ

ਸੰਦੌੜ, 17 ਸਤੰਬਰ (ਜਸਵੀਰ ਸਿੰਘ ਜੱਸੀ) - ਭਾਈ ਲਾਲੋ ਜੀ ਦਾ 574ਵਾਂ ਪਾਵਨ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਭਾਈ ਲਾਲੋ ਜੀ, ਪਿੰਡ ਸਰੀਂਹ ਵਿਖੇ ਚੈਰੀਟੇਬਲ ਸੁਸਾਇਟੀ (ਰਜਿ.) ਦੇ ਵਿਸ਼ੇਸ਼ ਸਹਿਯੋਗ ਨਾਲ 24 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ।

ਅਜੀਤ ਡੈਸਕ 18-09-2026
ਸੰਦੌੜ, 17 ਸਤੰਬਰ (ਜਸਵੀਰ ਸਿੰਘ ਜੱਸੀ) - ਭਾਈ ਲਾਲੋ ਜੀ ਦਾ 574ਵਾਂ ਪਾਵਨ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਭਾਈ ਲਾਲੋ ਜੀ, ਪਿੰਡ ਸਰੀਂਹ ਵਿਖੇ ਚੈਰੀਟੇਬਲ ਸੁਸਾਇਟੀ (ਰਜਿ.) ਦੇ ਵਿਸ਼ੇਸ਼ ਸਹਿਯੋਗ ਨਾਲ 24 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ । ਜਿਸ ਸਬੰਧੀ ਸੁਸਾਇਟੀ ਦੇ ਅਹੁਦੇਦਾਰ ਇੰਦਰਜੀਤ ਸਿੰਘ ਮੁੰਡੇ (ਕੇ. ਐਸ ਗਰੁੱਪ), ਗਿਆਨੀ ਅਮਰ ਸਿੰਘ (ਦਸਮੇਸ਼ ਗਰੁੱਪ), ਅਮਰਜੀਤ ਸਿੰਘ ਹੂੰਝਣ, ਮਾ ਚਰਨਦਾਸ ਸੌਂਦ ਨੇ ਦੱਸਿਆ ਕਿ ਇਸ ਸਬੰਧੀ 22 ਤੋਂ 24 ਸਤੰਬਰ ਤੱਕ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਸ ਧਾਰਮਿਕ ਸਮਾਗਮ ਵਿੱਚ ਮਹਾਂਪੁਰਖ ਸੰਤ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਨਗੇ। ਸਮਾਗਮ ਦੌਰਾਨ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀ ਸ਼ਖ਼ਸੀਅਤ ਸੰਤ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਨੂੰ ‘ਭਾਈ ਲਾਲੋ ਜੀ ਅਵਾਰਡ 2026’ ਨਾਲ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਦੇ ਮੁੱਖ ਮਹਿਮਾਨ ਤੇਜਿੰਦਰ ਸਿੰਘ ਸੋਖੀ, ਸੋਖੀ ਪਿਟਸਨ ਇੰਡਸਟਰੀਜ਼/ਸੋਖੀ ਆਟੋ ਉਦਯੋਗ ਲੁਧਿਆਣਾ ਹੋਣਗੇ। ਇਸ ਤੋਂ ਇਲਾਵਾ ਵਿਸ਼ੇਸ਼ ਮਹਿਮਾਨ ਬਲਬੀਰ ਸਿੰਘ ਬਮਰਾਹ, ਐੱਮ.ਡੀ. ਜੀ. ਆਰ. ਕੰਸਟ੍ਰਕਸ਼ਨ ਕੰਪਨੀ ਲੁਧਿਆਣਾ ਅਤੇ ਹਰਦੀਪ ਸਿੰਘ, ਓਂਕਾਰ ਐਗਰੀਕਲਚਰ ਵਰਕਸ ਧੂਰੀ ਹੋਣਗੇ। ਧਾਰਮਿਕ ਸਮਾਗਮਾਂ ਦੀ ਸ਼ੁਰੂਆਤ 22 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਨਾਲ ਹੋਵੇਗੀ। 24 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਪਿਛਲੀ ਖ਼ਬਰ ਕਿਸਾਨਾਂ ਨੇ 19 ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀਆਂ ਤਿਆਰੀਆਂ ਵਜੋਂ ਕੀਤੀ ਮੀਟਿੰਗ ਅਗਲੀ ਖ਼ਬਰ ਝੋਨੇ ਦੇ ਸੀਜਨ ਤੋਂ ਪਹਿਲਾਂ ਮੰਡੀਆਂ ਦੀ ਸਫ਼ਾਈ ਕਰਵਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।