ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ
ਸੁਨਾਮ ਊਧਮ ਸਿੰਘ ਵਾਲਾ, 19 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਨੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਭਾਰਤ ਅਮਰੀਕਾ ਮੁਕਤ ਵਪਾਰ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦਰਿਆਈ ਪਾਣੀਆਂ ਦੀ ਵੰਡ ਨੂੰ ਲੈ ਕੇ ਸਰਕਾਰ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੂੰ ਲੜਾਉਣ ਤੋਂ ਬਾਜ਼ ਆਵੇ।
ਸੁਨਾਮ ਊਧਮ ਸਿੰਘ ਵਾਲਾ, 19 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਨੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਭਾਰਤ ਅਮਰੀਕਾ ਮੁਕਤ ਵਪਾਰ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦਰਿਆਈ ਪਾਣੀਆਂ ਦੀ ਵੰਡ ਨੂੰ ਲੈ ਕੇ ਸਰਕਾਰ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੂੰ ਲੜਾਉਣ ਤੋਂ ਬਾਜ਼ ਆਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਕੇ ਲੈਂਡ ਪੁਲਿੰਗ ਪਾਲਿਸੀ ਰੱਦ ਕਰਨ, ਜ਼ਮੀਨਾਂ ਦੇ ਮਾਲਕੀ ਹੱਕ ਬਹਾਲ ਕਰਵਾਉਣ ਦੇ ਮਤੇ ਪਾਸ ਕਰਨ, ਕਿਸਾਨ ਮਜ਼ਦੂ ਰਾਂ ਦੇ ਕਰਜ਼ੇ ਮਾਫ਼ ਕਰਨ ਉਪਰੰਤ ਸੂਦਖ਼ੋਰੀ ਖ਼ਿਲਾਫ਼ ਕਾਨੂੰਨ ਬਣਾਉਣ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ, ਕਿਸਾਨ ਸੰਘਰਸ਼ਾਂ ਦੌਰਾਨ ਪਾਏ ਗਏ ਝੂਠੇ ਪੁਲਿਸ ਕੇਸ ਤੇ ਪਰਾਲੀ ਸਾੜਨ ਨੂੰ ਲੈ ਕੇ ਦਰਜ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਕੀਤੀ। ਮੀਟਿੰਗ ਵਿਚ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦਾ ਘਿਰਾਓ ਕਰਨ ਅਤੇ ਵੱਖ-ਵੱਖ ਥਾਵਾਂ ’ਤੇ ਕਿਸਾਨ ਬੀਬੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪਿੱਟ ਸਿਆਪਾ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਚੰਗਾਲੀਵਾਲਾ, ਅਮਨਦੀਪ ਸਿੰਘ ਮਹਿਲਾਂ, ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ, ਹਰਜੀਤ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ, ਸੁਖਦੇਵ ਸਿੰਘ ਕੜੈਲ, ਬੰਟੀ ਢੀਂਡਸਾ, ਰਣਜੀਤ ਸਿੰਘ ਲੌਂਗੋਵਾਲ, ਚਮਕੌਰ ਸਿੰਘ ਲੱ ਡੀ, ਹਰਬੰਸ ਸਿੰਘ ਲੱਡਾ, ਗੁਰਪ੍ਰੀਤ ਸਿੰਘ ਸੰਗਤਪੁਰਾ, ਮਨਜੀਤ ਕੌਰ ਤੋਲਾਵਾਲ ਆਦਿ ਮੌਜੂਦ ਸਨ।