20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੁਲਿਸ ਨੇ ਲੁੱਟ-ਖੋਹ ਤੇ ਜਾਨਲੇਵਾ ਹਮਲਾ ਕਰਨ ਵਾਲੇ ਵਿਅਕਤੀ ਕੀਤੇ ਗ੍ਰਿਫ਼ਤਾਰ

ਸੁਨਾਮ ਊਧਮ ਸਿੰਘ ਵਾਲਾ, 19 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਥਾਣਾ ਸਿਟੀ ਸੁਨਾਮ ਪੁਲਿਸ ਨੇ ਲੁੱਟ-ਖੋਹ ਕਰਨ ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਜਾਰੀ ਕੀਤੇ ਪ੍ਰੈੱਸ ਨੋਟ ਅਨੁਸਾਰ 16 ਸਤੰਬਰ ਨੂੰ ਜਸਵੀਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਭਗਵਾਨਪੁਰਾ ਰੋਡ, ਪਿੰਡ ਟਿੱਬੀ ਰਵੀਦਾਸਪੁਰਾ, ਸੁਨਾਮ ਸ਼ਹਿਰ ਤੋਂ ਆਪਣੇ ਘਰ ਜਾ ਰਿਹਾ ਸੀ।

ਅਜੀਤ ਡੈਸਕ 20-09-2026
ਸੁਨਾਮ ਊਧਮ ਸਿੰਘ ਵਾਲਾ, 19 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਥਾਣਾ ਸਿਟੀ ਸੁਨਾਮ ਪੁਲਿਸ ਨੇ ਲੁੱਟ-ਖੋਹ ਕਰਨ ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਜਾਰੀ ਕੀਤੇ ਪ੍ਰੈੱਸ ਨੋਟ ਅਨੁਸਾਰ 16 ਸਤੰਬਰ ਨੂੰ ਜਸਵੀਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਭਗਵਾਨਪੁਰਾ ਰੋਡ, ਪਿੰਡ ਟਿੱਬੀ ਰਵੀਦਾਸਪੁਰਾ, ਸੁਨਾਮ ਸ਼ਹਿਰ ਤੋਂ ਆਪਣੇ ਘਰ ਜਾ ਰਿਹਾ ਸੀ। ਇਸ ਦੌਰਾਨ ਉਸ ਨੂੰ ਰਸਤੇ ਵਿੱਚ ਰੋਕ ਕੇ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ ਤੇ ਉਸ ਕੋਲੋਂ 2500 ਰੁਪਏ ਖੋਹ ਲਏ ਗਏ। ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਟੀ ਸੁਨਾਮ ਵਿਖੇ ਮਾਮਲਾ ਦਰਜ ਕਰਕੇ ਪੁਲਿਸ ਨੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਮਾਮਲੇ ਵਿੱਚ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰੈੱਸ ਨੋਟ ਮੁਤਾਬਿਕ ਗ੍ਰਿਫ਼ਤਾਰ ਦੋਸ਼ੀਆਂ ਨੂੰ 17 ਸਤੰਬਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ 18 ਸਤੰਬਰ ਤੱਕ ਇਲਾਕਾ ਮੈਜਿਸਟ੍ਰੇਟ ਸੁਨਾਮ ਵੱਲੋਂ ਪੁਲਿਸ ਰਿਮਾਂਡ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਤਫ਼ਤੀਸ਼ ਜਾਰੀ ਹੈ। ਪੁਲਿਸ ਵੱਲੋਂ ਹਰਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਖਨਾਲ ਕਲਾ, ਮਨੀ ਪੁੱਤਰ ਇੰਦਰਜੀਤ ਸਿੰਘ ਵਾਸੀ ਗੁੱਜਰਾਂ, ਜਗਤਾਰ ਸਿੰਘ ਹੈਰੀ ਪੁੱਤਰ ਸਮਸ਼ੇਰ ਸਿੰਘ ਵਾਸੀ ਚੱਠਾ ਨਨਹੇੜਾ, ਜਗਤਾਰ ਸਿੰਘ ਪੁੱਤਰ ਜਨਕ ਸਿੰਘ ਵਾਸੀ ਸ਼ੇਰੋਂ, ਮਨਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੁਲਾਰਾ, ਜਸ਼ਨ ਵਿਨਿਸ ਸ਼ਰਮਾ ਪੁੱਤਰ ਵਿਵੇਕ ਸ਼ਰਮਾ ਖਾਨਪੁਰ ਫਕੀਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦੋਂ ਕਿ 6-7 ਵਿਅਕਤੀ ਅਜੇ ਫਰਾਰ ਦੱਸੇ ਜਾ ਰਹੇ ਹਨ।
ਪਿਛਲੀ ਖ਼ਬਰ ਚੰਡੀਗੜ੍ਹ ’ਚ ਸਿਹਤ ਸੇਵਾਵਾਂ ਦੀਆਂ ਅਸਾਮੀਆਂ ਦੀ ਨਵੀਂ ਵੰਡ ਪੰਜਾਬ ਨਾਲ ਵੱਡਾ ਧੋਖਾ - ਪੰਮਾ ਬਾਠ ਅਗਲੀ ਖ਼ਬਰ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ. ਨਰਸਿੰਗ ਦੇ ਨਤੀਜਿਆਂ ‘ਚ ਗੱਡੇ ਸਫ਼ਲਤਾ ਦੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।