ਪੰਜਾਬ ਦੇ ਪਾਣੀਆਂ ਸੰਬੰਧੀ ਮੱਤਭੇਦ ਗੱਲਬਾਤ ਰਾਹੀਂ ਹੱਲ ਕੀਤੇ ਜਾਣ- ਪਿਸ਼ੌਰ
ਲਹਿਰਾਗਾਗਾ, 20 ਸਤੰਬਰ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਵਲੋਂ ਪੰਜਾਬ ਦੇ ਪਾਣੀਆਂ ਅਤੇ ਧਾਰਾ 78-79-80 ਸਬੰਧੀ ਕਿਸਾਨ ਜਥੇਬੰਦੀਆਂ ਦੇ ਵੱਖ-ਵੱਖ ਬਿਆਨਾਂ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਮਾਮਲੇ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਦੀ ਪਹਿਲ ਕੀਤੀ ਗਈ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਜਥੇਬੰਦੀ ਵਲੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ 25 ਸਤੰਬਰ 2026 ਨੂੰ ਸਵੇਰੇ 11 ਵਜੇ ਮਸਤੂਆਣਾ ਸਾਹਿਬ ਵਿਖੇ ਇਕੱਠੇ ਬੈਠ ਕੇ ਪੰਜਾਬ ਦੇ ਪਾਣੀਆਂ ਅਤੇ ਧਾਰਾ 78-79-80 ਸਬੰਧੀ ਵਿਚਾਰ-ਚਰਚਾ ਕੀਤੀ ਜਾਵੇ ਅਤੇ ਕੋਈ ਸਾਂਝਾ ਲੋਕ ਪੱਖੀ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇ।
ਧ
ਧਰਮਿੰਦਰ ਸਿੰਘ ਪਿਸ਼ੌਰ
21-09-2026
ਲਹਿਰਾਗਾਗਾ, 20 ਸਤੰਬਰ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਵਲੋਂ ਪੰਜਾਬ ਦੇ ਪਾਣੀਆਂ ਅਤੇ ਧਾਰਾ 78-79-80 ਸਬੰਧੀ ਕਿਸਾਨ ਜਥੇਬੰਦੀਆਂ ਦੇ ਵੱਖ-ਵੱਖ ਬਿਆਨਾਂ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਮਾਮਲੇ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਦੀ ਪਹਿਲ ਕੀਤੀ ਗਈ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਜਥੇਬੰਦੀ ਵਲੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ 25 ਸਤੰਬਰ 2026 ਨੂੰ ਸਵੇਰੇ 11 ਵਜੇ ਮਸਤੂਆਣਾ ਸਾਹਿਬ ਵਿਖੇ ਇਕੱਠੇ ਬੈਠ ਕੇ ਪੰਜਾਬ ਦੇ ਪਾਣੀਆਂ ਅਤੇ ਧਾਰਾ 78-79-80 ਸਬੰਧੀ ਵਿਚਾਰ-ਚਰਚਾ ਕੀਤੀ ਜਾਵੇ ਅਤੇ ਕੋਈ ਸਾਂਝਾ ਲੋਕ ਪੱਖੀ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਵਰਗੇ ਗੰਭੀਰ ਮਾਮਲੇ ’ਤੇ ਕਿਸਾਨ ਜਥੇਬੰਦੀਆਂ ਦੇ ਵੱਖ-ਵੱਖ ਬਿਆਨ ਸਾਹਮਣੇ ਆਉਣਾ ਕਿਸਾਨ ਲਹਿਰ ਦੀ ਏਕਤਾ ਦੇ ਪੱਖੋਂ ਚਿੰਤਾ ਦਾ ਵਿਸ਼ਾ ਹੈ। ਜਥੇਬੰਦੀ ਅਨੁਸਾਰ ਪੰਜਾਬ ਦੀਆਂ ਚੋਣਾਂ ਨਜ਼ਦੀਕ ਹੋਣ ਕਾਰਨ ਰਾਜਨੀਤਕ ਪਾਰਟੀਆਂ ਇਨ੍ਹਾਂ ਮਤਭੇਦਾਂ ਦਾ ਆਪਣੇ ਹਿੱਤਾਂ ਲਈ ਫ਼ਾਇਦਾ ਚੁੱਕ ਸਕਦੀਆਂ ਹਨ, ਇਸ ਲਈ ਮਤਭੇਦਾਂ ਨੂੰ ਵਧਾਉਣ ਦੀ ਬਜਾਏ ਆਪਸ ਵਿੱਚ ਬੈਠ ਕੇ ਹੱਲ ਕਰਨ ਦੀ ਲੋੜ ਹੈ। ਜਥੇਬੰਦੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਪੰਜਾਬ ਦੀ ਕਿਸਾਨ ਲਹਿਰ ਵਿੱਚ ਮਹੱਤਵਪੂਰਨ ਯੋਗਦਾਨ ਹੈ ਅਤੇ ਬੀਕੇਯੂ ਏਕਤਾ ਮਲਵਈ ਦੋਵਾਂ ਜਥੇਬੰਦੀਆਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਬੈਠਕ ਦਾ ਮਕਸਦ ਕਿਸੇ ਧਿਰ ਨੂੰ ਸਹੀ ਜਾਂ ਗ਼ਲਤ ਸਾਬਤ ਕਰਨਾ ਨਹੀਂ, ਸਗੋਂ ਆਪਸੀ ਵਿਚਾਰ-ਵਟਾਂਦਰੇ ਰਾਹੀਂ ਮਤਭੇਦਾਂ ਨੂੰ ਸਮਝਣਾ ਅਤੇ ਪੰਜਾਬ ਦੇ ਹਿਤ ਵਿੱਚ ਸਾਂਝੀ ਸਮਝ ਬਣਾਉਣ ਦਾ ਰਸਤਾ ਕੱਢਣਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਨੇ ਦੋਵਾਂ ਜਥੇਬੰਦੀਆਂ ਨੂੰ 25 ਸਤੰਬਰ ਦੀ ਬੈਠਕ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।