ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ‘ਆਪ’ ਨਾਲ ਜੁੜ ਰਹੇ - ਪ੍ਰੋ. ਗੱਜਣਮਾਜਰਾ
ਅਮਰਗੜ੍ਹ, 20 ਸਤੰਬਰ (ਜਤਿੰਦਰ ਮੰਨਵੀ)-ਨੇੜਲੇ ਪਿੰਡ ਬਾਗੜੀਆਂ ਵਿਖੇ ਆਪ ਆਗੂ ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਪਰਿਵਾਰਾਂ ਵੱਲੋਂ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ, ਜਿਨ੍ਹਾਂ ਦਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ।
ਨ
ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਖ਼ੂਨਦਾਨੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ - ਵਿਨੋਦ
21-09-2026
ਅਮਰਗੜ੍ਹ, 20 ਸਤੰਬਰ (ਜਤਿੰਦਰ ਮੰਨਵੀ)-ਨੇੜਲੇ ਪਿੰਡ ਬਾਗੜੀਆਂ ਵਿਖੇ ਆਪ ਆਗੂ ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਪਰਿਵਾਰਾਂ ਵੱਲੋਂ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ, ਜਿਨ੍ਹਾਂ ਦਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ-ਪੱਖੀ ਸੋਚ ਅਤੇ ਵਿਕਾਸ ਦੀ ਹਨ੍ਹੇਰੀ ਕਾਰਨ ਰਵਾਇਤੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ, ਕਿਉਂਕਿ ਹਲਕੇ ਵਿਚ ਕਿਸਾਨਾਂ ਨੂੰ ਸਿੰਚਾਈ ਵਾਸਤੇ ਨਹਿਰੀ ਪਾਣੀ, ਨੌਜਵਾਨਾਂ ਲਈ ਖੇਡ ਗਰਾਊਂਡ, ਸੜਕਾਂ ਦਾ ਕਾਇਆਂ-ਕਲਪ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਜ਼ੁਰਗਾਂ ਨੂੰ ਸਰਬਣ ਪੁੱਤ ਵਾਂਗ ਤੀਰਥ ਯਾਤਰਾ ਕਰਵਾਈ ਜਾ ਰਹੀ ਹੈ, ਜਿਸ ਕਰਕੇ ਵੱਡੀ ਗਿਣਤੀ ‘ਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਆਖਿਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਨਿੱਘੇ ਸੁਭਾਅ ਤੇ ਕੀਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋਕੇ ਪਾਰਟੀ ਵਿਚ ਸ਼ਾਮਲ ਹੋਏ ਹਾਂ। ਇਸ ਸਮਾਗਮ ਵਿਚ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ, ਵਿਧਾਇਕ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ, ਚੇਅਰਮੈਨ ਰਘਵੀਰ ਸਿੰਘ,ਜਸਪਾਲ ਸਿੰਘ ਕੁਦਰਤ ਮਿਲਕ ਡਾਇਰੀ ਬਾਗੜੀਆਂ, ਜਸਮੇਲ ਸਿੰਘ ਘੁੱਦੂ ਫ਼ੌਜੀ, ਬਲਵਿੰਦਰ ਸਿੰਘ ਸਾਬਕਾ ਏ.ਐਸ.ਆਈ., ਭਰਪੂਰ ਸਿੰਘ, ਗੁਰਮੇਲ ਸਿੰਘ, ਬਿਕਰਮਜੀਤ ਸਿੰਘ, ਅਮਰਜੀਤ ਸਿੰਘ, ਬਿੱਕਰ ਸਿੰਘ ਫ਼ੌਜੀ, ਹਰਦੀਪ ਸਿੰਘ, ਲਖਵੀਰ ਸਿੰਘ, ਸੁਰਜੀਤ ਸਿੰਘ ਫ਼ੌਜੀ, ਗੁਰਮੇਲ ਸਿੰਘ, ਕੁਲਬੀਰ ਸਿੰਘ ਮੋਨਾ, ਦਿਲਪ੍ਰੀਤ ਸਿੰਘ, ਗੁਰਭਗਤ ਸਿੰਘ, ਸੁਖਵਿੰਦਰ ਸਿੰਘ, ਰਾਜਵੀਰ ਸਿੰਘ, ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਝੱਲ ਅਤੇ ਮਨਮੋਹਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਪ ਆਗੂ ਤੇ ਵਰਕਰ ਹਾਜ਼ਰ ਸਨ।