21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਕਾਲ ਡਿਗਰੀ ਕਾਲਜ ਵਿਖੇ ‘ਹਿੰਦੀ ਦਿਵਸ’ ਉਤਸ਼ਾਹ ਨਾਲ ਮਨਾਇਆ

ਮਸਤੂਆਣਾ ਸਾਹਿਬ, 20 ਸਤੰਬਰ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ‘ਹਿੰਦੀ ਹਫ਼ਤੇ’ ਦੇ ਸਮਾਪਤੀ ਸਮਾਰੋਹ ਦੌਰਾਨ ‘ਹਿੰਦੀ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ 150 ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਈ।

ਅਜੀਤ ਡੈਸਕ 21-09-2026
ਮਸਤੂਆਣਾ ਸਾਹਿਬ, 20 ਸਤੰਬਰ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ‘ਹਿੰਦੀ ਹਫ਼ਤੇ’ ਦੇ ਸਮਾਪਤੀ ਸਮਾਰੋਹ ਦੌਰਾਨ ‘ਹਿੰਦੀ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ 150 ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਈ। ਇਸ ਮੌਕੇ ਲੇਖ ਲੇਖਣ, ਕਵਿਤਾ ਉਚਾਰਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਲੇਖ ਲੇਖਣ ਵਿੱਚ ਪ੍ਰਿਅੰਕਾ ਰਾਣੀ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਅਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਹਿੰਦੀ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਅਜਿਹੇ ਸਮਾਗਮਾਂ ਨੂੰ ਲਾਹੇਵੰਦ ਦੱਸਿਆ। ਹਿੰਦੀ ਵਿਭਾਗ ਮੁਖੀ ਡਾ. ਸਾਰਿਕਾ ਜੈਨ ਨੇ ‘ਹਿੰਦੀ ਭਾਸ਼ਾ ਵਿੱਚ ਰੋਜ਼ਗਾਰ ਦੇ ਅਵਸਰ’ ਵਿਸ਼ੇ ’ਤੇ ਪਾਵਰ ਪੁਆਇੰਟ ਪ੍ਰਜ਼ੈਂਟੇਸ਼ਨ ਰਾਹੀਂ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸੰਭਾਵਿਤ ਮੌਕਿਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਡਾ. ਜਗਦੀਪ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਡਾ. ਜੋਗਿੰਦਰ ਸਿੰਘ, ਪ੍ਰੋ. ਜਸਵਿੰਦਰ ਸਿੰਘ, ਡਾ. ਅਨੀਸ਼ ਸੋਨੀ, ਡਾ. ਕਮਲਜੀਤ ਕੌਰ, ਡਾ. ਗੁਰਦੀਪ ਸਿੰਘ, ਪ੍ਰੋ. ਪ੍ਰਦੀਪ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ। ਅੰਤ ਵਿੱਚ ਡਾ. ਸਾਰਿਕਾ ਜੈਨ ਨੇ ਸਮਾਗਮ ਦੀ ਸਫ਼ਲਤਾ ਲਈ ਸਮੂਹ ਸਟਾਫ਼ ਅਤੇ ਸਹਿਯੋਗ ੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕੇਂਦਰ ਵਲੋਂ ਪਾਣੀਆਂ ਦੀ ਵੰਡ ’ਚ ਪੰਜਾਬ ਨਾਲ ਹਮੇਸ਼ਾ ਬੇਇਨਸਾਫ਼ੀ ਕੀਤੀ ਜਾਂਦੀ ਹੈ - ਸਿੰਜਾਈ ਮੰਤਰੀ ਬਰਿੰਦਰ ਗੋਇਲ ਅਗਲੀ ਖ਼ਬਰ ਭਾਸ਼ਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।