22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਰਾਜਨੀਤਕ ਪਾਰਟੀਆਂ ‘ਆਪ’ ਸਰਕਾਰ ਨੂੰ ਬਦਨਾਮ ਕਰਨ ਦੀ ਕਰ ਰਹੀਆਂ ਕੋਸ਼ਿਸ਼

ਜਖੇਪਲ, 21 ਸਤੰਬਰ (ਮੇਜਰ ਸਿੰਘ ਸਿੱਧੂ) - ਜਖੇਪਲ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਕਾਲਾ, ਬਲਾਕ ਪ੍ਰਧਾਨ ਤੇ ਸਰਪੰਚ ਗੁਰਚਰਨ ਸਿੰਘ, ਮੈਦੇਵਾਸ ਤੋਂ ਸੀਨੀਅਰ ਆਗੂ ਤੇ ਸਰਪੰਚ ਸਤਨਾਮ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਬਰ ਬਲਵੀਰ ਸਿੰਘ ਬੀਓ ਮਾਨ ਤੇ ਪਵਿੱਤਰ ਸਿੰਘ ਗੰਢੂਆਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਤੂਰਬੰਜਾਰਾ ਖੁਦਕਸ਼ੀ ਮਾਮਲੇ ‘ਚ ਰਾਜਨੀਤਿਕ ਪਾਰਟੀਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ‘ਆਪ’ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਚੀਮਾ ਖੁਦ ਇੱਕ ਦਲਿਤ ਪਰਿਵਾਰ ’ਚੋਂ ਉੱਠ ਕੇ ਲੋਕਾਂ ਵਿੱਚ ਆਪਣੀ ਪਛਾਣ ਬਣਾਉਣ ਵਾਲੇ ਆਗੂ ਹਨ, ਉਨ੍ਹਾਂ ਦਾ ਮਜਦੂਰ,ਕਿਸਾਨ ਤੇ ਵਪਾਰੀ ਵਰਗ ਨਾਲ ਪਿਆਰ ਤੇ ਸਤਕਾਰ ਵਾਲਾ ਰਿਸ਼ਤਾ ਹੈ ।

ਬਲਾਕ ਆਗੂ ਜਸਪਾਲ ਸਿੰਘ ਕਾਲਾ, ਸਰਪੰਚ ਗੁਰਚਰਨ ਸਿੰਘ, ਸਰਪੰਚ ਸਤਨਾਮ ਸਿੰਘ, ਜਿਲ੍ਹਾ ਪ੍ਰੀਸ਼ਦ ਮੈਬਰ ਬਲਵੀਰ ਸਿੰਘ ਬੀ.ਓ. ਤੇ ਪਵਿੱਤਰ ਸਿੰਘ ਗੰਢੂਆਂ । ਤਸਵੀਰ- ਮੇਜਰ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੇ ਆਗੂ । ਤਸਵੀਰਾਂ : ਗੁਰਜੀਤ ਸਿੰਘ ਚਹਿਲ ਕਮਲਜੀਤ ਸਿੰਘ ਉਭੀ, ਜਤਿੰਦਰ ਕੁਮਾਰ ਭੋਲਾ, ਰਵਿੰਦਰ ਸਿੰਘ ਧਾਲੀਵਾਲ, ਮਨਿੰਦਰਪਾਲ ਸਿੰਘ ਅਤੇ ਮਨੋਜ ਸ਼ਰਮਾ। ਤਸਵੀਰਾਂ: ਸੁਖਜੀਤ ਸਿੰਘ ਖੇੜਾ ਪ੍ਰੇਮ ਦਾਸ ਮਹਿਲਾ 22-09-2026
ਜਖੇਪਲ, 21 ਸਤੰਬਰ (ਮੇਜਰ ਸਿੰਘ ਸਿੱਧੂ) - ਜਖੇਪਲ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਕਾਲਾ, ਬਲਾਕ ਪ੍ਰਧਾਨ ਤੇ ਸਰਪੰਚ ਗੁਰਚਰਨ ਸਿੰਘ, ਮੈਦੇਵਾਸ ਤੋਂ ਸੀਨੀਅਰ ਆਗੂ ਤੇ ਸਰਪੰਚ ਸਤਨਾਮ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਬਰ ਬਲਵੀਰ ਸਿੰਘ ਬੀਓ ਮਾਨ ਤੇ ਪਵਿੱਤਰ ਸਿੰਘ ਗੰਢੂਆਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਤੂਰਬੰਜਾਰਾ ਖੁਦਕਸ਼ੀ ਮਾਮਲੇ ‘ਚ ਰਾਜਨੀਤਿਕ ਪਾਰਟੀਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ‘ਆਪ’ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਚੀਮਾ ਖੁਦ ਇੱਕ ਦਲਿਤ ਪਰਿਵਾਰ ’ਚੋਂ ਉੱਠ ਕੇ ਲੋਕਾਂ ਵਿੱਚ ਆਪਣੀ ਪਛਾਣ ਬਣਾਉਣ ਵਾਲੇ ਆਗੂ ਹਨ, ਉਨ੍ਹਾਂ ਦਾ ਮਜਦੂਰ,ਕਿਸਾਨ ਤੇ ਵਪਾਰੀ ਵਰਗ ਨਾਲ ਪਿਆਰ ਤੇ ਸਤਕਾਰ ਵਾਲਾ ਰਿਸ਼ਤਾ ਹੈ । ਉਨ੍ਹਾਂ ਕਿਹਾ ਕਿ ਵਿਰੋਧੀ ਸਿਆਸੀ ਧਿਰਾਂ ਵੱਲੋਂ ਲੋਕ ਸੇਵਾ ‘ਚ ਲਗਾਤਾਰ ਕੰਮ ਕਰਨ ਵਾਲੇ ਆਗੂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਚੀਮਾ ਮੰਡੀ, (ਗੁਰਜੀਤ ਸਿੰਘ ਚਹਿਲ) - ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਦੇ ਸਰਪੰਚ ਅਤੇ ਵਿੱਤ ਮੰਤਰੀ ਚੀਮਾ ਦੇ ਨਜ਼ਦੀਕੀ ਸਾਥੀ ਹਰਬੰਸ ਸਿੰਘ ਹੈਪੀ ਸਿੱਧੂ ਸਤੌਜ, ‘ਆਪ’ ਦੇ ਬਲਾਕ ਪ੍ਰਧਾਨ ਸੁਬੇਗ ਸਿੰਘ ਰੱਤਾਖੇੜਾ, ਮੈਂਬਰ ਬਲਾਕ ਸੰਮਤੀ ਹਰਵਿੰਦਰਪਾਲ ਰਿਸ਼ੀ ਸਤੌਜ ਅਤੇ ਮੈਂਬਰ ਬਲਾਕ ਸੰਮਤੀ ਗੁਰਤੇਜ ਸਿੰਘ ਕਣਕਵਾਲ ਨੇ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਹੋਈ ਮੌਤ ਦੇ ਮਾਮਲੇ ‘ਚ ਵਿੱਤ ਮੰਤਰੀ ਅਤੇ ਹਲਕਾ ਦਿੜ੍ਹਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਦਾ ਨਾਮ ਜੋੜਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ । ਪਾਰਟੀ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਸਾਰੇ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕੋਈ ਵੀ ਕਸੂਰ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਇਸ ਘਟਨਾ ਨਾਲ ਕੋਈ ਸਬੰਧ ਨਹੀਂ ਹੈ । ਆਗੂਆਂ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਖ਼ੁਦ ਹਮੇਸ਼ਾ ਤੋਂ ਨਸ਼ਿਆਂ ਦੇ ਖ਼ਿਲਾਫ਼ ਡਟ ਕੇ ਖੜੇ ਰਹੇ ਹਨ। ਉਨ੍ਹਾਂ ਨੇ ਆਪਣੇ ਹਲਕੇ ਦਿੜ੍ਹਬਾ ਅਤੇ ਪੂਰੇ ਪੰਜਾਬ ਵਿੱਚ ਨਸ਼ਾ ਰੋਕਥਾਮ ਲਈ ਨਸ਼ਾ ਵਿਰੋਧੀ ਮੁਹਿੰਮਾਂ ਨੂੰ ਹਮੇਸ਼ਾ ਸਮਰਥਨ ਦਿੱਤਾ ਹੈ। ਅਜਿਹੇ ਇਮਾਨਦਾਰ ਸ਼ਵੀ ਵਾਲੇ ਆਗੂ ‘ਤੇ ਬੇਵਜ੍ਹਾ ਇਲਜ਼ਾਮ ਲਗਾਉਣਾ ਬਹੁਤ ਹੀ ਨਿੰਦਣਯੋਗ ਹੈ। ਅਹਿਮਦਗੜ੍ਹ, (ਸੁਖਜੀਤ ਸਿੰਘ ਖੇੜਾ)- ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਹਲਕਾ ਵਿਧਾਇਕ ਪੋ੍: ਜਸਵੰਤ ਸਿੰਘ ਗੱਜਣਮਾਜਰਾ ਦੀ ਬਦੌਲਤ ਕੀਤੇ ਹਰ ਪੱਖੀ ਵਿਕਾਸ ਕਾਰਨ ਆਮ ਆਦਮੀ ਪਾਰਟੀ ਨੂੰ ਲੋਕਾਂ ਵਲੋਂ ਪਹਿਲਾਂ ਨਾਲੋਂ ਵੀ ਵੱਧ ਹੁੰਗਾਰਾ ਮਿਲ ਰਿਹਾ ਹੈ ਅਤੇ ਹਲਕੇ ’ਚ ਪਾਰਟੀ ਦੀ ਸਥਿਤੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਸ਼ਲ ਪ੍ਧਾਨ ਕਮਲਜੀਤ ਸਿੰਘ ਉਭੀ, ਕੋਆਰਡੀਨੇਟਰ ਜਤਿੰਦਰ ਕੁਮਾਰ ਭੋਲਾ, ਮਾਰਕੀਟ ਕਮੇਟੀ ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ, ਟਰੱਕ ਯੂਨੀਅਨ ਪ੍ਧਾਨ ਮਨਿੰਦਰਪਾਲ ਸਿੰਘ ਅਤੇ ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਮਨੋਜ ਸ਼ਰਮਾ ਨੇ ਪੱਤਰਕਾਰਾਂ ਨਾਲ ਆਪੋ ਆਪਣੇ ਵਿਚਾਰ ਪੇਸ਼ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਮੇਂ ਵੀ ਇਕ ਵਾਰ ਫਿਰ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਵਿਧਾਇਕ ਚੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਮਰਗੜ੍ਹ ਹਲਕੇ ਦੇ ਲੋਕ ਸਰਕਾਰ ਦੀਆਂ ਨੀਤੀਆਂ ਅਤੇ ਕੰਮਾਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਦੇ ਹੱਕ ’ਚ ਆਪਣਾ ਸਮਰਥਨ ਜਾਰੀ ਰੱਖ ਰਹੇ ਹਨ। ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ)- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੀ ਨੁਹਾਰ ਬਦਲ ਦਿੱਤੀ ਹੈ । ਹਲਕੇ ਦਾ ਰਿਕਾਰਡਤੋੜ ਵਿਕਾਸ ਹੋਇਆ ਹੈ, ਜੋ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਿਹਾ, ਜਿਸ ਕਰ ਕੇ ਗੁਲਜ਼ਾਰ ਸਿੰਘ ਤੂਰਬੰਜਾਰਾ ਖ਼ੁਦਕੁਸ਼ੀ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਹ ਵਿਚਾਰ ਬੈਰਾਗੀ ਵੈੱਲਫੇਅਰ ਬੋਰਡ ਹਲਕਾ ਦਿੜ੍ਹਬਾ ਦੇ ਚੇਅਰਮੈਨ ਪ੍ਰੇਮ ਦਾਸ ਮਹਿਲਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਮਾਮਲੇ ’ਚ ਸ਼ਾਮਿਲ ਲੋਕਾਂ ਖ਼ਿਲਾਫ਼ ਪੁਲਿਸ ਕਾਰਵਾਈ ਹੋ ਚੁੱਕੀ ਹੈ । ਫਿਰ ਵੀ ਵਿੱਤ ਮੰਤਰੀ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਕਿਉਂਕਿ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਹੈ ।
ਪਿਛਲੀ ਖ਼ਬਰ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ’ਚ ਦਾਮਨ ਬਾਜਵਾ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ 34ਵਾਂ ਵਿਸ਼ਾਲ ਮੇਲਾ 23 ਤੇ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।