23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਦੀਮ ਅਨਵਰ ਖਾਂ ਨੇ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਮਲੇਰਕੋਟਲਾ, 22 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਪ੍ਰਧਾਨ ਨਦੀਮ ਅਨਵਰ ਖਾਂ ਨੇ ਨਿੱਜੀ ਜ਼ਿੰਮੇਵਾਰੀਆਂ ਅਤੇ ਰੁਝੇਵਿਆਂ ਕਾਰਨ ਸੰਸਥਾ ਦੀਆਂ ਗਤੀਵਿਧੀਆਂ ਲਈ ਲੋੜੀਂਦਾ ਸਮਾਂ ਨਾ ਦੇ ਸਕਣ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਨਦੀਮ ਅਨਵਰ ਖਾਂ ਨੇ ਜੁਆਇੰਟ ਐਕਸ਼ਨ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਨਦੀਮ ਅਨਵਾਰ ਖਾਂ 23-09-2026
ਮਲੇਰਕੋਟਲਾ, 22 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਪ੍ਰਧਾਨ ਨਦੀਮ ਅਨਵਰ ਖਾਂ ਨੇ ਨਿੱਜੀ ਜ਼ਿੰਮੇਵਾਰੀਆਂ ਅਤੇ ਰੁਝੇਵਿਆਂ ਕਾਰਨ ਸੰਸਥਾ ਦੀਆਂ ਗਤੀਵਿਧੀਆਂ ਲਈ ਲੋੜੀਂਦਾ ਸਮਾਂ ਨਾ ਦੇ ਸਕਣ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਨਦੀਮ ਅਨਵਰ ਖਾਂ ਨੇ ਜੁਆਇੰਟ ਐਕਸ਼ਨ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਿਛਲੇ ਛੇ ਸਾਲਾਂ ਦੌਰਾਨ ਕਮੇਟੀ ਵਲੋਂ ਕੀਤੇ ਗਏ ਕਾਰਜ ਕਿਸੇ ਇੱਕ ਵਿਅਕਤੀ ਦੀ ਉਪਲਬਧੀ ਨਹੀਂ, ਸਗੋਂ ਸਾਰੇ ਮੈਂਬਰਾਂ ਦੀ ਸਾਂਝੀ ਮਿਹਨਤ, ਏਕਤਾ ਅਤੇ ਆਪਸੀ ਸਹਿਯੋਗ ਦਾ ਨਤੀਜਾ ਹਨ।ਜੁਆਇੰਟ ਐਕਸ਼ਨ ਕਮੇਟੀ ਦੀ ਸਥਾਪਨਾ ਨਾਗਰਿਕਤਾ ਸੋਧ ਕਾਨੂੰਨ ( CAA ) ਅਤੇ ਐੱਨ.ਆਰ.ਸੀ. ਦੇ ਵਿਰੋਧ ਦੌਰਾਨ ਹੋਈ ਸੀ। ਕਮੇਟੀ ਵੱਲੋਂ ਮੁਸਲਿਮ ਭਾਈਚਾਰੇ ਅਤੇ ਹੋਰ ਘੱਟ-ਗਿਣਤੀ ਵਰਗਾਂ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ ਅਤੇ ਭੇਦਭਾਵ ਨਾਲ ਸਬੰਧਿਤ ਮੁੱਦੇ ਉਠਾਏ ਗਏ।ਇਸ ਤੋਂ ਇਲਾਵਾ, ਮੁਸਲਿਮ ਨੌਜਵਾਨਾਂ, ਉਲੇਮਾ-ਏ-ਕਿਰਾਮ ਅਤੇ ਸਮਾਜਿਕ ਕਾਰਕੁਨਾਂ ਦੀਆਂ ਗ੍ਰਿਫ਼ਤਾਰੀਆਂ ਅਤੇ ਉਨ੍ਹਾਂ ਨਾਲ ਸਬੰਧਿਤ ਮਾਮਲਿਆਂ ’ਤੇ ਵੀ ਕਮੇਟੀ ਵਲੋਂ ਆਵਾਜ਼ ਬੁਲੰਦ ਕੀਤੀ ਗਈ। ਨਦੀਮ ਅਨਵਰ ਖਾਂ ਨੇ ਕਿਹਾ ਕਿ ਨਿੱਜੀ ਜ਼ਿੰਮੇਵਾਰੀਆਂ ਕਾਰਨ ਉਹ ਹੁਣ ਸੰਸਥਾ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਤੋਂ ਹਟ ਰਹੇ ਹਨ । ਉਨ੍ਹਾਂ ਜੇ.ਏ.ਸੀ. ਦੇ ਸਮੂਹ ਮੈਂਬਰਾਂ ਮੁਫ਼ਤੀ ਦਿਲਸ਼ਾਦ, ਮੁਹੰਮਦ ਅਖਲਾਕ, ਮੁਕੱਰਮ ਸੈਫ਼ੀ, ਸ਼ਹਿਜ਼ਾਦ ਹੁਸੈਨ, ਮੁਹੰਮਦ ਸ਼ਾਹਿਦ, ਸਾਬਿਰ ਜ਼ੋਸੀ, ਇਕਬਾਲ, ਮੁਹੰਮਦ ਇਰਫਾਨ, ਮੁਹੰਮਦ ਸ਼ਕੀਲ, ਮੁਹੰਮਦ ਫਿਰੋਜ਼ ਫੌਜੀ, ਮੁਹੰਮਦ ਫਾਰੂਕ ਅਤੇ ਖੁਸ਼ੀ ਮੁਹੰਮਦ ਦਾ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਅਕਾਲੀ ਆਗੂ ਦਿਲਬਾਗ ਸਿੰਘ ਆਲੋਅਰਖ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਦੇਵ ਖੱਤਰੀ ਸਮੇਤ ਨੌਜਵਾਨ ਆਗੂ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਿਲ- ਸਰਜੀਵਨ ਜਿੰਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।