25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੱਲੇਦਾਰਾਂ ਨੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਪ੍ਰਦੇਸ਼ ਮਜ਼ਦੂਰ ਪੱਲੇਦਾਰ ਯੂਨੀਅਨ ਸੁਨਾਮ ਊਧਮ ਸਿੰਘ ਵਾਲਾ ਵਲੋਂ ਜਥੇਬੰਦੀ ਦੇ ਪ੍ਰਧਾਨ ਪ੍ਰੇਮ ਸਿੰਘ ਦੀ ਅਗਵਾਈ ਵਿਚ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸਥਾਨਕ ਪੰਜਾਬ ਰਾਜ ਗੁਦਾਮ ਨਿਗਮ-1 ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਸਮੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ।

ਅਜੀਤ ਡੈਸਕ 24-09-2026
ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਪ੍ਰਦੇਸ਼ ਮਜ਼ਦੂਰ ਪੱਲੇਦਾਰ ਯੂਨੀਅਨ ਸੁਨਾਮ ਊਧਮ ਸਿੰਘ ਵਾਲਾ ਵਲੋਂ ਜਥੇਬੰਦੀ ਦੇ ਪ੍ਰਧਾਨ ਪ੍ਰੇਮ ਸਿੰਘ ਦੀ ਅਗਵਾਈ ਵਿਚ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸਥਾਨਕ ਪੰਜਾਬ ਰਾਜ ਗੁਦਾਮ ਨਿਗਮ-1 ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਸਮੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਪ੍ਰਧਾਨ ਪ੍ਰੇਮ ਸਿੰਘ ਸੁਨਾਮ, ਸਕੱਤਰ ਨਰਾਇਣ ਸਿੰਘ ਰਟੋਲਾਂ ਨੇ ਕਿਹਾ ਕਿ ਮੁੱਖ ਮੰਤਰੀ ਗਵੰਤ ਮਾਨ ਵਿਧਾਨ ਸਭਾ ਵਿਚ ਮਜਦੂਰ ਦਿਵਸ ਤੇ ਮਜਦੂਰੀ ਵਿਚ 15% ਵਾਧਾ ਕਰਨ ਦੇ ਆਪਣੇ ਕੀਤੇ ਗਏ ਐਲਾਨ ਤੋਂ ਵੀ ਮੁਨਕਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇ ਤੋਂ ਸੂਬੇ ਦੀਆਂ ਖਰੀਦ ਏਜੰਸੀਆਂ ਜਰੀਏ ਹਜਾਰਾਂ ਮਜ਼ਦੂਰ ਕਣਕ, ਚਾਵਲ ਅਤੇ ਝੋਨੇ ਦੀ ਲੋਡਿੰਗ, ਅਨਲੋਡਿੰਗ ਤੇ ਸਟੈਕਿੰਗ ਦਾ ਕੰਮ ਕਰਦੇ ਆ ਰਹੇ ਹਨ। ਜਿੱਥੇ ਠੇਕੇਦਾਰਾਂ ਵਲੋਂ ਮਜਦੂਰਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਉੱਥੇ ਹੀ ਹੀ ਪ੍ਰਾਵੀਡੈਂਟ ਫੰਡ ਵੀ ਜਮ੍ਹਾਂ ਨਹੀ ਕਰਵਾਇਆ ਜਾ ਰਿਹਾ। ਉਨ੍ਹਾਂ ਪੰਜਾਬ ਸਰਕਾਰ ਤੋਂ ਠੇਕੇਦਾਰੀ ਪ੍ਰਣਾਲੀ ਖਤਮ ਕਰਕੇ ਪੱਲੇਦਾਰ ਮਜ਼ਦੂਰਾਂ ਦੀ ਬਣਦੀ ਮਜ਼ਦੂਰੀ ਦੀ ਅਦਾਇਗੀ ਸਿੱਧੀ ਕਰਨ, ਗੱਠਾਂ ਅਤੇ ਕਰੇਟਾਂ ਦੇ ਰੇਟ ਵਿਚ ਵਾਧਾ ਕਰਨ, ਸਟਾਕ ਦੀ ਉਚਾਈ ਘਟਾਉਣ ਅਤੇ ਪੁਰਾਣੀ ਲੇਬਰ ਨੂੰ ਕੰਮ ਤੋਂ ਨਾ ਹਟਾਉਣ ਦੀ ਮੰਗ ਕੀਤੀ। ਇਸ ਮੌਕੇ ਪ੍ਰਧਾਨ ਪ੍ਰੇਮ ਸਿੰਘ ਸੁਨਾਮ, ਸਕੱਤਰ ਨਰਾਇਣ ਸਿੰਘ ਰਟੋਲਾਂ, ਨਾਇਬ ਸਿੰਘ, ਕੇਵਲ ਸਿੰਘ, ਰਾਮ ਸਿੰਘ, ਚਮਕੌਰ ਸਿੰਘ ਗੋਬਿੰਦਗੜ੍ਹ, ਕ੍ਰਿਸ਼ਨ ਸਿੰਘ ਲਖਮੀਰਵਾਲਾ, ਲਖਵਿੰਦਰ ਸਿੰਘ, ਜਗਤਾਰ ਸਿੰਘ ਲਖਮੀਰਵਾਲਾ ਅਤੇ ਮੱਖਣ ਸਿੰਘ ਗੋਬਿੰਦਗੜ੍ਹ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਧੂਰੀ ’ਚ ਈਥਾਨੌਲ ਫੈਕਟਰੀ ਖ਼ਿਲਾਫ਼ ਮੋਰਚੇ ’ਚ ਪਹੁੰਚੇ ਜੋਗਿੰਦਰ ਸਿੰਘ ਉਗਰਾਹਾਂ ਅਕਾਲੀ ਦਲ (ਬ) ਵਲੋਂ ਫ਼ਤਹਿਗੜ੍ਹ ਪੰਜਗ... ਅਗਲੀ ਖ਼ਬਰ ਬਾਬਾ ਫ਼ਰੀਦ ਸੰਸਥਾ ਦੇਵੇਗੀ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਕੋਚਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।