ਵਿਸ਼ਵ ਪੰਜਾਬੀ ਦਿਵਸ ਮਨਾਇਆ
ਸੰਗਰੂਰ, 24 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਦੇ ਸਹਿਯੋਗ ਨਾਲ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਵਿਖੇ ਪ੍ਰਿੰਸੀਪਲ ਜੋਗਾ ਸਿੰਘ ਤੂਰ ਦੀ ਰਹਿਨੁਮਾਈ ਹੇਠ ਮਨਾਇਆ ਗਿਆ। ਇਸ ਮੌਕੇ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨੁਮਾਇੰਦੇ ਸੁਰਿੰਦਰਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਸੰਗਰੂਰ, 24 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਦੇ ਸਹਿਯੋਗ ਨਾਲ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਵਿਖੇ ਪ੍ਰਿੰਸੀਪਲ ਜੋਗਾ ਸਿੰਘ ਤੂਰ ਦੀ ਰਹਿਨੁਮਾਈ ਹੇਠ ਮਨਾਇਆ ਗਿਆ। ਇਸ ਮੌਕੇ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨੁਮਾਇੰਦੇ ਸੁਰਿੰਦਰਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨਾਲ ਸ ਬਲਵੰਤ ਸਿੰਘ ਭੀਖੀ ਜ਼ਿਲ੍ਹਾ ਪ੍ਰਧਾਨ, ਪ੍ਰੋ. ਨਰਿੰਦਰ ਸਿੰਘ ਅਕਾਦਮਿਕ ਖੇਤਰ ਨਿਗਰਾਨ, ਹਰਵਿੰਦਰ ਕੌਰ, ਅਮਨਦੀਪ ਕੌਰ ਐਡੀਸ਼ਨਲ ਜ਼ੋਨਲ ਸਕੱਤਰ, ਇਸਤਰੀ ਕੌਂਸਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਮੈਡਮ ਗੁਰਪ੍ਰੀਤ ਕੌਰ ਦੇ ਬਾਖ਼ੂਬੀ ਸੰਚਾਲਨ ਅਧੀਨ ਵਿਦਿਆਰਥੀਆਂ ਵੱਲੋਂ ‘ਮੇਰਾ ਦਸਤਖ਼ਤ, ਮੇਰਾ ਮਾਣ’, ਪੈਂਤੀ ਅੱਖਰੀ ਲਿਖਣਾ, ਕਵਿਤਾਵਾਂ ਪੇਸ਼ ਕਰਨਾ ਨਾਲ ਸਬੰਧਿਤ ਵੱਖ ਵੱਖ ਗਤੀਵਿਧੀਆਂ ਕੀਤੀਆਂ ਗਈਆਂ।ਬੁਲਾਰਿਆਂ ਨੇ ਵਿਸ਼ਵ ਪੰਜਾਬੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ ਅਤੇ ਪੰਜਾਬੀ ਸਭਿਆਚਾਰ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਬਾਬਾ ਸ਼ੇਖ਼ ਫ਼ਰੀਦ ਜੀ ਦੀ ਬਾਣੀ ਅਤੇ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਅਤੇ ਸੂਫ਼ੀ ਪਰੰਪਰਾ ਨੂੰ ਦਿੱਤੀ ਅਮੁੱਲੀ ਦੇਣ ਨੂੰ ਯਾਦ ਕੀਤਾ ਗਿਆ। ਇਸ ਸਮੇਂ ਹੋਏ ਕਵੀ ਦਰਬਾਰ ਵਿੱਚ ਮੈਡਮ ਪਰਮਿੰਦਰ ਕੌਰ, ਮਨਜੀਤ ਕੌਰ, ਮਨਦੀਪ ਕੌਰ, ਹਰਵਿੰਦਰ ਕੌਰ, ਅਮਨਦੀਪ ਕੌਰ, ਪ੍ਰੋ : ਨਰਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ ਨੇ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਅਤੇ ਮਹਾਨਤਾ ਬਾਰੇ ਰਚਨਾਵਾਂ ਰਾਹੀਂ ਸਮਾਗਮ ਨੂੰ ਸਿਖਰ ਤੇ ਪਹੁੰਚਾ ਦਿੱਤਾ। ਸਕੂਲ ਦੇ ਪ੍ਰਿੰਸੀਪਲ ਸਰਦਾਰ ਜੋਗਾ ਸਿੰਘ ਵਲੋਂ ਸਮੂਹ ਅਧਿਆਪਕ ਸਾਹਿਬਾਨ ਅਤੇ ਸਮੂਹ ਪੰਜਾਬੀਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਗਈਆਂ ।