ਕੈਬਨਿਟ ਮੰਤਰੀ ਗੋਇਲ ਦੀ ਅਗਵਾਈ ਹੇਠ ਮੂਨਕ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਜ਼ੋਰਾਂ ’ਤੇ- ਕਾਰਜ ਸਾਧਕ ਅਫ਼ਸਰ
ਮੂਨਕ, 25 ਸਤੰਬਰ ( ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸਿਹਤਮੰਦ ਅਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਮੂਨਕ ਸ਼ਹਿਰ ਵਿੱਚ ਸਫ਼ਾਈ ਕਾਰਜ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਮੂਨਕ ਦੇ ਕਾਰਜ ਸਾਧਕ ਅਫ਼ਸਰ ਰਮਨਦੀਪ ਸ਼ਰਮਾ ਨੇ ਦੱਸਿਆ ਕਿ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਗਲੀ-ਮੁਹੱਲਿਆਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ਦੀ ਸਫ਼ਾਈ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਮੂਨਕ, 25 ਸਤੰਬਰ ( ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸਿਹਤਮੰਦ ਅਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਮੂਨਕ ਸ਼ਹਿਰ ਵਿੱਚ ਸਫ਼ਾਈ ਕਾਰਜ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਮੂਨਕ ਦੇ ਕਾਰਜ ਸਾਧਕ ਅਫ਼ਸਰ ਰਮਨਦੀਪ ਸ਼ਰਮਾ ਨੇ ਦੱਸਿਆ ਕਿ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਗਲੀ-ਮੁਹੱਲਿਆਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ਦੀ ਸਫ਼ਾਈ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਕਰਮਚਾਰੀਆਂ ਨੂੰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਚੁਸਤ-ਦਰੁਸਤ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਸ਼ਹਿਰ ਦੇ ਹਰੇਕ ਵਾਰਡ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਕੂੜੇ ਦੀ ਨਿਯਮਤ ਅਤੇ ਸਮੇਂ ਸਿਰ ਚੁਕਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸੜਕਾਂ, ਗਲੀਆਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ’ਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਵੀ ਬੇਹੱਦ ਅਹਿਮ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਅਤੇ ਦੁਕਾਨਾਂ ਦਾ ਕੂੜਾ ਇੱਧਰ-ਉੱਧਰ ਜਾਂ ਖੁੱਲ੍ਹੀਆਂ ਥਾਵਾਂ ’ਤੇ ਨਾ ਸੁੱਟਣ ਅਤੇ ਇਸ ਨੂੰ ਨਗਰ ਕੌਂਸਲ ਵੱਲੋਂ ਕੂੜਾ ਇਕੱਠਾ ਕਰਨ ਲਈ ਕੀਤੇ ਗਏ ਪ੍ਰਬੰਧਾਂ ਤਹਿਤ ਹੀ ਨਿਪਟਾਉਣ।