26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਵਰਿੰਦਰ ਸਿੰਘ ਰੰਮੀ ਅਤੇ ਸਾਬਕਾ ਸਰਪੰਚ ਚਰਨਜੀਤ ਸਿੰਘ ਨਮੋਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ: ਵਿਨਰਜੀਤ ਸਿੰਘ ਖਡਿਆਲ

ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸੱਗੂ,ਭੁੱਲਰ,ਧਾਲੀਵਾਲ)-ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਵਰਿੰਦਰ ਸਿੰਘ ਰੰਮੀ ਅਤੇ ਸ. ਚਰਨਜੀਤ ਸਿੰਘ ਨਮੋਲ, ਸਾਬਕਾ ਸਰਪੰਚ, ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ.

ਅਜੀਤ ਡੈਸਕ 26-09-2026
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸੱਗੂ,ਭੁੱਲਰ,ਧਾਲੀਵਾਲ)-ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਵਰਿੰਦਰ ਸਿੰਘ ਰੰਮੀ ਅਤੇ ਸ. ਚਰਨਜੀਤ ਸਿੰਘ ਨਮੋਲ, ਸਾਬਕਾ ਸਰਪੰਚ, ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਇੰਚਾਰਜ ਸ. ਵਿਨਰਜੀਤ ਸਿੰਘ ਖਡਿਆਲ ਨੇ ਐਡਵੋਕੇਟ ਵਰਿੰਦਰ ਸਿੰਘ ਰੰਮੀ ਅਤੇ ਸ. ਚਰਨਜੀਤ ਸਿੰਘ ਨਮੋਲ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਦਾ ਤਜਰਬਾ ਅਤੇ ਲੋਕਾਂ ਨਾਲ ਉਨ੍ਹਾਂ ਦਾ ਸੰਪਰਕ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗਾ। ਸ. ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਬਲ ਮਿਲੇਗਾ ਅਤੇ ਜਥੇਬੰਦੀ ਨੂੰ ਪਿੰਡ-ਪਿੰਡ ਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਯਤਨਾਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਦੋਵਾਂ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਦੇ ਤਜਰਬੇ ਦਾ ਲਾਹਾ ਲਿਆ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ, ਪਰਮਿੰਦਰ ਸਿੰਘ ਨਮੋਲ ਅਤੇ ਹੋਰ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਲੇਰਕੋਟਲਾ ‘ਚ ਸਕੂਲੀ ਬੱਸਾਂ ਦੀ ਸਖ਼ਤ ਚੈਕਿੰਗ, ਨਿਯਮ ਤੋੜਨ ‘ਤੇ 13 ਬੱਸਾਂ ਦੇ ਚਲਾਨ ਅਗਲੀ ਖ਼ਬਰ ਏ.ਪੀ. ਰਿਫਾਇਨਰੀ, ਜਗਰਾਉਂ ਦੇ ਡਾਇਰੈਕਟਰ ਅਰੁਣ ਕੁਮਾਰ ਗੋਇਲ ਗ੍ਰਿਫ਼ਤਾਰ, ਰਵੀ ਨੰਦਨ ਗੋਇਲ ਅਤੇ ਭਵੁਨ ਗੋਇਲ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।