26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ ਤੇ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਦੀ ਵੀ ਕੀਤੀ ਮੰਗ

ਦਿੜ੍ਹਬਾ ਮੰਡੀ, 25 ਸਤੰਬਰ (ਜਸਵੀਰ ਸਿੰਘ ਔਜਲਾ) - ਭਾਕਿਯੂ ਏਕਤਾ-ਉਗਰਾਹਾਂ ਬਲਾਕ ਦਿੜ੍ਹਬਾ ਦੀ ਮੀਟਿੰਗ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਦੀ ਅਗਵਾਈ ਹੇਠ ਅਨਾਜ ਮੰਡੀ ਦਿੜ੍ਹਬਾ ਵਿਖੇ ਹੋਈ। ਮੀਟਿੰਗ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਸੰਬੋਧਨ ਕੀਤਾ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ। ਤਸਵੀਰ - ਜਸਵੀਰ ਸਿੰਘ ਔਜਲਾ 26-09-2026
ਦਿੜ੍ਹਬਾ ਮੰਡੀ, 25 ਸਤੰਬਰ (ਜਸਵੀਰ ਸਿੰਘ ਔਜਲਾ) - ਭਾਕਿਯੂ ਏਕਤਾ-ਉਗਰਾਹਾਂ ਬਲਾਕ ਦਿੜ੍ਹਬਾ ਦੀ ਮੀਟਿੰਗ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਦੀ ਅਗਵਾਈ ਹੇਠ ਅਨਾਜ ਮੰਡੀ ਦਿੜ੍ਹਬਾ ਵਿਖੇ ਹੋਈ। ਮੀਟਿੰਗ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਸੰਬੋਧਨ ਕੀਤਾ। ਆਗੂਆਂ ਨੇ ਦੱਸਿਆ ਕਿ ਯੂਨੀਅਨ ਵਲੋਂ ਮੁਕਤ ਵਪਾਰ ਸਮਝੌਤਾ, ਬਿਜਲੀ ਬਿੱਲ 2025 ਅਤੇ ਬੀਜ ਬਿੱਲ 2025 ਰੱਦ ਕਰਵਾਉਣ, ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਰੱਦ ਕਰਨ, ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕਰਨ ਅਤੇ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੰਦੋਲਨਾਂ ਦੌਰਾਨ ਕਿਸਾਨਾਂ ’ਤੇ ਦਰਜ ਕੇਸ ਅਤੇ ਪਰਾਲੀ ਸਾੜਨ ਸਬੰਧੀ ਮਾਮਲੇ ਰੱਦ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ। ਪ੍ਰੋਗਰਾਮ ਦੀ ਤਿਆਰੀ ਲਈ ਪਿੰਡਾਂ ਵਿੱਚ ਰੈਲੀਆਂ ਤੇ ਮਸ਼ਾਲ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਜਗਦੀਪ ਸਿੰਘ ਮਹਿਲਾਂ, ਜੋਗਿੰਦਰ ਸਿੰਘ ਖੇੜੀ ਨਾਗਾ, ਮਿਸਰਾਂ ਸਿੰਘ ਨਿਹਾਲਗੜ੍ਹ, ਹਰਬੰਸ ਸਿੰਘ ਦਿੜ੍ਹਬਾ ਅਤੇ ਜਸਵੰਤ ਸਿੰਘ ਸਮੂਰਾ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ‘ਸੰਤ ਅਤਰ ਸਿੰਘ ਅਤੇ ਸਿੰਘ ਸਭਾ ਲਹਿਰ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਅੱਜ ਸ਼੍ਰੋਮਣੀ ਅਕਾਲੀ ਦਲ... ਅਗਲੀ ਖ਼ਬਰ ਪੰਜਾਬੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।