26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਜੱਸੀ ਮੰਨਵੀਂ ਦੀ ਅਗਵਾਈ ਹੇਠ ‘ਪੰਜਾਬ ਬਚਾਓ’ ਰੈਲੀ ਦੀਆਂ ਤਿਆਰੀਆਂ ਨੂੰ ‘ਅੰਤਿਮ ਛੋਹਾਂ’ ਹਲਕਾ ਅਮਰਗੜ੍ਹ ਦੇ ਅੰਦਰ 4 ਅਕਤੂਬਰ ਨੂੰ ਪਹੁੰਚਣਗੇ ਸੁਖਬੀਰ ਸਿੰਘ ਬਾਦਲ

ਮਾਲੇਰਕੋਟਲਾ, 25 ਸਤੰਬਰ ( ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ 4 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਮੌਕੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ ਤੇ ਉਨ੍ਹਾਂ ਦੀ ਟੀਮ ਵੱਲੋਂ ‘ਪੱਬਾਂ ਭਾਰ’ ਹੁੰਦਿਆਂ ਵਿਸ਼ਾਲ ਇਕੱਠ ਕਰਨ ਲਈ ਲਗਾਤਾਰ ਪਿੰਡਾਂ ਅੰਦਰ ਮੀਟਿੰਗਾਂ ਦਾ ਦੌਰ ਆਰੰਭ ਕੀਤਾ ਹੋਇਆ ਹੈ । ਜੱਸੀ ਮੰਨਵੀਂ ਤੇ ਉਨ੍ਹਾਂ ਦੀ ਟੀਮ ਵੱਲੋਂ ਹਲਕੇ ਦੇ ਹਰ ਪਿੰਡ ‘ਚ ਜਾ ਕੇ ਖਾਨਪੁਰ, ਮੰਡੀਆਂ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ’ ਰੈਲੀ ਅੰਦਰ ਸੁਖਬੀਰ ਸਿੰਘ ਬਾਦਲ ਦੀ ਆਮਦ ਮੌਕੇ ਵਰਕਰਾਂ ਦਾ ਵਿਸ਼ਾਲ ਇਕੱਠ ਕਰਨ ਲਈ ਆਪਣੀ ਪੂਰੀ ਬਿਉਂਤਬੰਦੀ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ।

ਕੰਪਿਊਟਰ ਅਧਿਆਪਕ ਲਾਲ ਬੱਤੀ ਚੌਕ ਵਿੱਚ ਰੋਸ਼ ਪ੍ਰਦਰਸ਼ਨ ਕਰਦੇ ਹੋਏ। 26-09-2026
ਮਾਲੇਰਕੋਟਲਾ, 25 ਸਤੰਬਰ ( ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ 4 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਮੌਕੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ ਤੇ ਉਨ੍ਹਾਂ ਦੀ ਟੀਮ ਵੱਲੋਂ ‘ਪੱਬਾਂ ਭਾਰ’ ਹੁੰਦਿਆਂ ਵਿਸ਼ਾਲ ਇਕੱਠ ਕਰਨ ਲਈ ਲਗਾਤਾਰ ਪਿੰਡਾਂ ਅੰਦਰ ਮੀਟਿੰਗਾਂ ਦਾ ਦੌਰ ਆਰੰਭ ਕੀਤਾ ਹੋਇਆ ਹੈ । ਜੱਸੀ ਮੰਨਵੀਂ ਤੇ ਉਨ੍ਹਾਂ ਦੀ ਟੀਮ ਵੱਲੋਂ ਹਲਕੇ ਦੇ ਹਰ ਪਿੰਡ ‘ਚ ਜਾ ਕੇ ਖਾਨਪੁਰ, ਮੰਡੀਆਂ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ’ ਰੈਲੀ ਅੰਦਰ ਸੁਖਬੀਰ ਸਿੰਘ ਬਾਦਲ ਦੀ ਆਮਦ ਮੌਕੇ ਵਰਕਰਾਂ ਦਾ ਵਿਸ਼ਾਲ ਇਕੱਠ ਕਰਨ ਲਈ ਆਪਣੀ ਪੂਰੀ ਬਿਉਂਤਬੰਦੀ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ, ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ, ਸਾਬਕਾ ਚੇਅਰਮੈਨ ਜਸਬੀਰ ਸਿੰਘ ਦਿਓਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕਰਦਿਆਂ ਆਖਿਆ ਕਿ 4 ਅਕਤੂਬਰ ਨੂੰ ਹਲਕਾ ਅਮਰਗੜ੍ਹ ਦੇ ਅੰਦਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਮੌਕੇ ਕਾਫਲੇ ਬੰਨ ਕੇ ਰੈਲੀ ਵਿੱਚ ਪਹੁੰਚਿਆ ਜਾਵੇ। ਅਕਾਲੀ ਆਗੂਆਂ ਨੇ ਆਖਿਆ ਕਿ ਬਾਕੀ ਸਿਆਸੀ ਪਾਰਟੀਆਂ ਨੇ ਸੂਬੇ ਦਾ ਸਦਾ ਹੀ ਨੁਕਸਾਨ ਕੀਤਾ ਹੈ ਤੇ ਮੌਜੂਦਾ ਸਰਕਾਰ ਹਰ ਫਰੰਟ ‘ਤੇ ਫੇਲ ਹੋ ਚੁੱਕੀ ਹੈ । ਜਦਕਿ ਸ਼੍ਰੋਮਣੀ ਅਕਾਲੀ ਦਲ ਪੰਥ ਤੇ ਪੰਜਾਬ ਦੀ ਆਪਣੀ ਪਾਰਟੀ ਹੈ ਜਿਸ ਨੇ ਸਦਾ ਹੀ ਅਕਾਲੀ ਮੋਰਚਿਆਂ ਤੋਂ ਲੈ ਕੇ ਐਮਰਜੈਂਸੀ ਦੇ ਵੇਲਿਆਂ ਦੌਰਾਨ ਕੌਮੀ ਹਿੱਤਾਂ ਦੀ ਰਾਖੀ ਕਰਦਿਆਂ ਆਪਣੇ ਘਰ-ਘਾਟ ਬਰਬਾਦ ਕਰ ਲਏ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰੀਏ ਤਾਂ ਕਿ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਸਰਕਾਰ ਦਾ ਗਠਨ ਹੋ ਸਕੇ। ਉਨ੍ਹਾਂ ਕਿਹਾ ਕਿ ਹਲਕਾ ਅਮਰਗੜ੍ਹ ਦੇ ਅੰਦਰ ਸੁਖਬੀਰ ਸਿੰਘ ਬਾਦਲ ਦੀ ਫੇਰੀ ਨੂੰ ਲੈ ਕੇ ਅਕਾਲੀ ਵਰਕਰਾਂ ਦੇ ਅੰਦਰ ਇੱਕ ਜੋਸ਼ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਪੀ.ਟੀ.ਯੂ. ਅੰਤਰ-ਕਾਲਜ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ ਐਂਟੀ ਡਰੱਗ ਟੀ... ਅਗਲੀ ਖ਼ਬਰ ਵਰਕਸ਼ਾਪ ਵਿਚਲੀ ਸਪੇਅਰ ਪਾਰਟ ਦੀ ਦੁਕਾਨ ਨੂੰ ਲੱਗੀ ਅੱਗ-ਭਾਰੀ ਆਰਥਿਕ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।