27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਾਬਾਲਗ ਵਿਦਿਆਰਥਣ ­ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਨੇੜਲੇ ਪਿੰਡ ਜਖੇਪਲ ਦੇ ਇਕ ਨਿਜੀ ਸਕੂਲ ਵਿਚ ਪੜ੍ਹਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਦੀ ਭੇਦਭਰੀ ਹਾਲਤ ‘ਚ ਬਿਮਾਰ ਹੋਣ ਉਪਰੰਤ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਖਬਰ ਹੈ। ਮ੍ਰਿਤਕ ਦੇਹ ਦਾ ਸੁਨਾਮ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ।

ਅਜੀਤ ਡੈਸਕ 27-09-2026
ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਨੇੜਲੇ ਪਿੰਡ ਜਖੇਪਲ ਦੇ ਇਕ ਨਿਜੀ ਸਕੂਲ ਵਿਚ ਪੜ੍ਹਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਦੀ ਭੇਦਭਰੀ ਹਾਲਤ ‘ਚ ਬਿਮਾਰ ਹੋਣ ਉਪਰੰਤ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਖਬਰ ਹੈ। ਮ੍ਰਿਤਕ ਦੇਹ ਦਾ ਸੁਨਾਮ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ। ਪੁਲਿਸ ਥਾਣਾ ਧਰਮਗੜ੍ਹ ਦੇ ਐਸ.ਐਚ.ਓ ਸਬ-ਇੰਸਪੈਕਟਰ ਨਵਜੋਤ ਸਿੰਘ ਅਤੇ ਸਹਾਇਕ ਥਾਣੇਦਾਰ ਰਮਨਦੀਪ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਕੌਰ (17) ਪੁੱਤਰੀ ਗੁਰਮੀਤ ਸਿੰਘ ਪਿੰਡ ਚੌਵਾਸ ਜਖੇਪਲ ਜੋ ਕਿ ਜਖੇਪਲ ਦੇ ਇਕ ਨਿਜੀ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸੀ। ਰੋਜ਼ਾਨਾ ਦੀ ਤਰ੍ਹਾਂ ਉਹ ਕੱਲ੍ਹ ਵੀ ਸਕੂਲ ਗਈ ਸੀ ਪਰ ਉਹ ਸਕੂਲ ਵਿਚ ਅਚਾਨਕ ਬਿਮਾਰ ਹੋ ਗਈ। ਜਿਸ ਨੂੰ ਸਕੂਲ ਦੇ ਕੁਝ ਬੱਚੇ ਘਰ ਛੱਡ ਗਏ। ਪਰਿਵਾਰ ਵਲੋਂ ਇਲਾਜ ਲਈ ਉਸ ਨੂੰ ਸੁਨਾਮ ਦੇ ਇਕ ਨਿਜੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਦੀ ਹਾਲਤ ਗੰਭੀਰ ਵੇਖਦੇ ਹੋਏ ਇਲਾਜ ਲਈ ਸੰਗਰੂਰ ਭੇਜ ਦਿੱਤਾ ਗਿਆ। ਜਿੱਥੇ ਉਸਦੀ ਇਲਾਜ ਦੌਰਾਨ ਇਕ ਨਿਜੀ ਹਸਪਤਾਲ ਵਿਚ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮ੍ਰਿਤਕਾ ਦੇ ਪਿਤਾ ਗੁਰਮੀਤ ਸਿੰਘ ਦੇ ਬਿਆਨਾਂ ’ਤੇ ਬੀ.ਐਨ.ਐਸ.ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਪਿਛਲੀ ਖ਼ਬਰ ਕਿਸਾਨਾਂ ਵਲੋਂ ਸੁਨਾਮ ’ਚ 30 ਨੂੰ ਇਕ ਟ੍ਰੈਕਟਰ ਏਜੰਸੀ ਅੱਗੇ ਧਰਨਾ ਦੇਣ ਦਾ ਐਲਾਨ ਅਗਲੀ ਖ਼ਬਰ ਐਸ . ਪੀ . ਐਸ . ਹਸਪਤਾਲ ਦੇ ਮਾਹਿਰ ਡਾ . ਰਣਜੀਤ ਨੇ ਏ ਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 75 ਸਾਲਾਾ ਬਜ਼ੁਰਗ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।