27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਮੋ ਕ੍ਰਿਕਟ ਲੀਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜ ਰਹੀ ਹੈ - ਕਲੇਰ

ਦਿੜ੍ਹਬਾ ਮੰਡੀ, 26 ਸਤੰਬਰ (ਹਰਬੰਸ ਸਿੰਘ ਛਾਜਲੀ) - ਪਿੰਡ ਦੀਵਾਨਗੜ੍ਹ ਕੈਂਪਰ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਮੋ ਕ੍ਰਿਕਟ ਲੀਗ ਤਹਿਤ ਪਿੰਡ ਦੀ ਕ੍ਰਿਕਟ ਟੀਮ ਨੂੰ ਜਰਸੀਆਂ ਵੰਡੀਆਂ ਗਈਆਂ। ਭਾਜਪਾ ਦੇ ਸੂਬਾ ਆਗੂ ਸ ਰਣਧੀਰ ਸਿੰਘ ਕਲੇਰ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਅਤੇ ਭਵਿੱਖ ਹਨ।

ਅਜੀਤ ਡੈਸਕ 27-09-2026
ਦਿੜ੍ਹਬਾ ਮੰਡੀ, 26 ਸਤੰਬਰ (ਹਰਬੰਸ ਸਿੰਘ ਛਾਜਲੀ) - ਪਿੰਡ ਦੀਵਾਨਗੜ੍ਹ ਕੈਂਪਰ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਮੋ ਕ੍ਰਿਕਟ ਲੀਗ ਤਹਿਤ ਪਿੰਡ ਦੀ ਕ੍ਰਿਕਟ ਟੀਮ ਨੂੰ ਜਰਸੀਆਂ ਵੰਡੀਆਂ ਗਈਆਂ। ਭਾਜਪਾ ਦੇ ਸੂਬਾ ਆਗੂ ਸ ਰਣਧੀਰ ਸਿੰਘ ਕਲੇਰ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਅਤੇ ਭਵਿੱਖ ਹਨ। ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਵਰਕ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਲੋੜ ਹੈ।ਇਸ ਮੌਕੇ ਐਡਵੋਕੇਟ ਬਲਜਿੰਦਰ ਘੁਮਾਣ, ਕੁਲਦੀਪ ਸਿੰਘ ਸੰਧੂ, ਗੋਲਡੀ ਸਿੰਘ, ਲੱਖਾ ਸਿੰਘ, ਗਗਨ ਸਿੰਘ, ਗੈਗੀ ਸਿੰਘ, ਆਸ਼ੂ ਸਿੰਘ, ਜੋਤੀ ਸਿੰਘ, ਹਰਮਨ ਸਿੰਘ, ਬਾਜਾ ਸਿੰਘ ਅਤੇ ਅਖ਼ਤਰ ਸੈਣੀ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ’ਚ ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ- ਜ਼ਿਲ੍ਹਾ ਪੁਲਿਸ ਮੁਖੀ ਅਗਲੀ ਖ਼ਬਰ ਕਿਸਾਨਾਂ ਵਲੋਂ ਸੁਨਾਮ ’ਚ 30 ਨੂੰ ਇਕ ਟ੍ਰੈਕਟਰ ਏਜੰਸੀ ਅੱਗੇ ਧਰਨਾ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।