27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਜ਼ਿਲ੍ਹਾ ਮਾਲੇਰਕੋਟਲਾ ’ਚ ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ- ਜ਼ਿਲ੍ਹਾ ਪੁਲਿਸ ਮੁਖੀ

ਮਾਲੇਰਕੋਟਲਾ, 26 ਸਤੰਬਰ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵਿਵਸਥਾ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ ਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੁਲਿਸ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਸੰਵੇਦਨਸ਼ੀਲ ਇਲਾਕਿਆਂ ਅੰਦਰ ਪੂਰੀ ਮੁਸਤੈਦ ਹੋਈ ਵਿਖਾਈ ਦੇ ਰਹੀ ਹੈ।

ਅਜੀਤ ਡੈਸਕ 27-09-2026
ਮਾਲੇਰਕੋਟਲਾ, 26 ਸਤੰਬਰ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵਿਵਸਥਾ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ ਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੁਲਿਸ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਸੰਵੇਦਨਸ਼ੀਲ ਇਲਾਕਿਆਂ ਅੰਦਰ ਪੂਰੀ ਮੁਸਤੈਦ ਹੋਈ ਵਿਖਾਈ ਦੇ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਸ ਦਾ ਮਕਸਦ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਉਣ ਦੇ ਨਾਲ-ਨਾਲ ਅਪਰਾਧੀਆਂ, ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ-ਵਿਵਸਥਾ ਨਾਲ ਖਿਲਵਾੜ ਨਾ ਕਰਨ ਦਾ ਸਪੱਸ਼ਟ ਸੰਦੇਸ਼ ਦੇਣਾ ਹੈ । ਪੁਲਿਸ ਟੀਮਾਂ ਵਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਹੋਰ ਸੰਵੇਦਨਸ਼ੀਲ ਇਲਾਕਿਆਂ ’ਚ ਮਾਰਚ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ । ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਤਿਉਹਾਰਾਂ ਦੇ ਦੌਰਾਨ ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ ਤੇ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।
ਪਿਛਲੀ ਖ਼ਬਰ ਪ੍ਰਧਾਨ ਨਛੱਤਰ ਸਿੰਘ ਘੁਮਾਣ ਪਰਿਵਾਰ ਸਮੇਤ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਨਮੋ ਕ੍ਰਿਕਟ ਲੀਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜ ਰਹੀ ਹੈ - ਕਲੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।